ਲਾਪ੍ਰਵਾਹੀ ਤੇ ਤੇਜ਼ ਰਫ਼ਤਾਰੀ ਨਾਲ ਮੋਟਰਸਾਈਕਲ ਚਲਾਉਣ ਕਾਰਨ ਇਕ ਵਿਅਕਤੀ ਦੀ ਸੜਕ ਹਾਦਸੇ ਵਿਚ ਮੌਤ, ਪੁਲਿਸ ਵੱਲੋਂ ਮਾਮਲਾ ਦਰਜ

Spread the love

ਲਾਪ੍ਰਵਾਹੀ ਤੇ ਤੇਜ਼ ਰਫ਼ਤਾਰੀ ਨਾਲ ਮੋਟਰਸਾਈਕਲ ਚਲਾਉਣ ਕਾਰਨ ਇਕ ਵਿਅਕਤੀ ਦੀ ਸੜਕ ਹਾਦਸੇ ਵਿਚ ਮੌਤ, ਪੁਲਿਸ ਵੱਲੋਂ ਮਾਮਲਾ ਦਰਜ

ਗਿੱਦੜਬਾਹਾ, 4 ਦਸੰਬਰ (ਲਖਵੀਰ ਸਿੰਘ ਧੂਲਕੋਟੀਆ) – ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਅਣਪਛਾਤੇ ਮੋਟਰਸਾਈਕਲ ਵਿਰੁੱਧ ਲਾਪ੍ਰਵਾਹੀ ਤੇ ਤੇਜ਼ ਰਫ਼ਤਾਰੀ ਨਾਲ ਮੋਟਰਸਾਈਕਲ ਚਲਾਉਣ ਕਾਰਨ ਇਕ ਵਿਅਕਤੀ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਤੇ ਮਾਮਲਾ ਦਰਜ ਕੀਤਾ ਹੈ। ਪੁਲਿਸ ਪਾਸ ਦਰਜ ਬਿਆਨਾ ਵਿਚ ਖੁਸ਼ਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਭਾਰੂ ਨੇ ਦੱਸਿਆ ਕਿ ਉਹ ਆਪਣੇ ਤਾਇਆ ਭਜਨ ਸਿੰਘ ਦੇ ਲੜਕੇ ਗੁਰਪ੍ਰੀਤ ਸਿੰਘ ਨਾਲ ਉਸਦੇ ਸਾਢੂ ਰੁਪਿੰਦਰ ਸਿੰਘ ਪਾਸ ਉਸਦੇ ਪਿੰਡ ਝੁੰਬਾ ਵਿਖੇ ਮੋਟਰਸਾਈਕਲ ਤੇ ਜਾ ਰਹੇ ਸਨ, ਜਦੋਂਕਿ ਮੋਟਰਸਾਈਕਲ ਨੂੰ ਗੁਰਪ੍ਰੀਤ ਸਿੰਘ ਚਲਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਪਿੰਡ ਪਿਓਰੀ ਤੋਂ ਕੁੱਝ ਅੱਗੇ ਝੁੰਬਾ ਰੋਡ ਤੇ ਸਰਦਾਰਗੜ੍ਹ ਨੂੰ ਚਾਂਦੇ ਚੌਰਸਤੇ ਤੇ ਪੁੱਜੇ ਤਾਂ ਸਰਦਾਰਗੜ੍ਹ ਵਾਲੀ ਸਾਈਡ ਤੋਂ ਇਕ ਅਣਪਛਾਤੇ ਨੌਜਵਾਨ ਆਪਣੇ ਮੋਟਰਸਾਈਕਲ ਨੂੰ ਤੇਜ਼ ਰਫ਼ਤਾਰ ਅਤੇ ਲਾਹਪ੍ਰਵਾਹੀ ਨਾਲ ਚਲਾਉਂਦੇ ਹੋਏ ਉਨ੍ਹਾਂ ਦੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ ਜਿਸ ਨਾਲ ਗੁਰਪ੍ਰੀਤ ਸਿੰਘ ਦੇ ਸਿਰ ਵਿਚ ਸੱਟਾਂ
 ਲੱਗੀਆਂ। ਗੁਰਪ੍ਰੀਤ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਉੱਧਰ ਥਾਣਾ ਗਿੱਦੜਬਾਹਾ ਪੁਲਿਸ ਨੇ ਅਣਪਛਾਤੇ ਮੋਟਰਸਾਈਕਲ ਚਾਲਕ ਵਿਰੁੱਧ ਵੱਖ ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • Related Posts

    ਪੀਐਚਡੀ ਦੀ ਵਿਦਿਆਰਥਣ ਨੇ ਲਾਏ ਪੰਜਾਬ ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਹੈੱਡ ਪ੍ਰੋਫੈਸਰ ‘ਤੇ ਮਾਨਸਿਕ ਪਰੇਸ਼ਾਨ ਕਰਨ ਦੇ ਦੋਸ਼ 

    Spread the love

    Spread the love ਬਠਿੰਡਾ 26 ਜੁਲਾਈ(ਸੁਰਿੰਦਰਪਾਲ ਸਿੰਘ):ਪ੍ਰੈੱਸ ਕਲੱਬ ਬਠਿੰਡਾ ਵਿਖੇ ਪੱਤਰਕਾਰਵਾਰਤਾ ਮੌਕੇ ਪੀਐਚਡੀ ਬੋਟਨੀ ਦੀ ਵਿਦਿਆਰਥਣ ਸਾਕਸ਼ੀ ਯਾਦਵ ਨੇ ਆਪਣੇ ਡਿਪਾਰਟਮੈਂਟ ਦੇ ਹੈਡ ਅਤੇ ਸੁਪਰਵਾਈਜ਼ਰ ਡਾਕਟਰ ਵਿਨੇ ਕੁਮਾਰ ‘ਤੇ ਸੰਗੀਨ…

    ਸਿਟੀ ਇੰਚਾਰਜ ਕੁਲਵੰਤ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਕੀਤੀ ਸਾਂਝੀਆਂ ਥਾਵਾਂ ’ਤੇ ਵਿਸ਼ੇਸ਼ ਚੈਕਿੰਗ

    Spread the love

    Spread the loveਤਪਾ ਮੰਡੀ, 26 ਜੁਲਾਈ (ਗੋਲਡੀ ਵਿਆਸ)-ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ ਪੁਲਿਸ ਵੱਲੋਂ ਸਕੂਲਾਂ,…

    Leave a Reply

    Your email address will not be published. Required fields are marked *