ਲੁੱਟ-ਖੋਹ ਕਰਨ ਦੀ ਫਿਰਾਕ ’ਚ ਬੈਠੇ ਗਿਰੋਹ ਦਾ ਪੁਲਿਸ ਵੱਲੋਂ ਪਰਦਾਫਾਸ਼

Spread the love
ਕੋਟਕਪੂਰਾ, 14 ਜੁਲਾਈ (ਟਿੰਕੂ ਕੁਮਾਰ) :- ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਇੱਕ ਕਦਮ ਹੋਰ ਵਧਾਉਂਦੇ ਹੋਏ ਫਰੀਦਕੋਟ ਪੁਲਿਸ ਵੱਲੋਂ ਰਾਹਗੀਰਾ ਪਾਸੋਂ ਲੁੱਟ-ਖੋਹ ਕਰਨ ਦੀ ਫਿਰਾਕ ਵਿੱਚ ਬੈਠੇ ਗਿਰੋਹ ਦੇ 3 ਮੁਲਜਮਾ ਨੂੰ ਵਾਰਦਾਤ ਕਰਨ ਤੋ ਪਹਿਲਾ ਹੀ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ ਤਰਲੋਚਨ ਸਿੰਘ ਡੀ.ਐਸ.ਪੀ. (ਸ.ਡ) ਫਰੀਦਕੋਟ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ। ਗ੍ਰਿਫਤਾਰ ਮੁਲਜਮਾਂ ਦੀ ਪਹਿਚਾਣ ਜਸ਼ਨਦੀਪ ਸਿੰਘ ਉਰਫ ਜੱਸਾ, ਹਰਮਨ ਸਿੰਘ ਅਤੇ ਅਮਨਦੀਪ ਵਜੋ ਹੋਈ ਹੈ। ਇਹ ਸਾਰੇ ਮੁਲਜਮ ਫਿਰੋਜਪੁਰ ਜਿਲ੍ਹੇ ਨਾਲ ਸਬੰਧਤ ਨਾਲ ਹਨ। ਪੁਲਿਸ ਪਾਰਟੀ ਵੱਲੋਂ ਦੋਸ਼ੀਆਂ ਪਾਸੋਂ 2 ਮੋਟਰਸਾਈਕਲ ਅਤੇ 1 ਮੋਬਾਇਲ ਫੋਨ ਵੀ ਬਰਾਮਦ ਕੀਤਾ ਗਿਆ ਹੈ। ਕਾਰਵਾਈ ਦੀ ਜਾਣਕਾਰੀ ਦਿੰਦਿਆਂ ਉਹਨਾ ਦੱਸਿਆ ਕਿ ਸ:ਥ ਸੁਖਵਿੰਦਰ ਸਿੰਘ ਇੰਚਾਰਜ ਚੌਕੀ ਗੋਲੇਵਾਲਾ ਨੂੰ ਇਤਲਾਹ ਮਿਲੀ ਕਿ ਉਕਤ ਗਿਰੋਹ ਵਿੱਚ ਸ਼ਾਮਿਲ ਮੁਲਜਮ ਪੁੱਲ ਸੇਮਨਾਲਾ ਪਿੰਡ ਝਾੜੀਵਾਲਾ ਵਿਖੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਲੁੱਟ ਖੋਹ ਕਰਨ ਦੀ ਤਾਘ ਵਿੱਚ ਬੈਠੇ ਹਨ। ਜਿਸ ’ਤੇ ਤੁਰਤ ਕਾਰਵਾਈ ਕਰਦੇ ਹੋਏ ਉਹਨਾ ਵੱਲੋਂ ਪੁਲਿਸ ਪਾਰਟੀ ਸਮੇਤ ਮੌਕੇ ਪਰ ਰੇਡ ਕੀਤਾਂ ਅਤੇ ਮੁਲਜਮਾ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਥਾਣਾ ਸਦਰ ਫਰੀਦਕੋਟ ਵਿਖੇ ਮਕੱਦਮਾ ਨੰਬਰ 170 ਮਿਤੀ 13-07-2025 ਅ/ਧ 304,351(3) ਬੀ.ਐਨ.ਐਸ. ਵਾਧਾ ਜੁਰਮ 317(2) ਬੀ.ਐਨ.ਐਸ. ਦਰਜ ਰਜਿਸਟਰ ਕੀਤਾ ਗਿਆ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਮੁਲਜਮਾ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਿਲ ਕਰਨ ਉਪਰੰਤ ਮੁਲਜਮਾ ਪਾਸੋ ਹੋਰ ਪੁੱਛਗਿੱਛ ਕੀਤੀ ਜਾਵੇਗੀ। ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕਰਦੇ ਹੋਏ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜਿਲ੍ਹੇ ਦੇ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ, ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ ਸਖਤ ਕਦਮ ਚੁੱਕਦੀ ਰਹੇਗੀ।
  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *