ਲੁੱਟ ਖੋਹ ਦੀ ਵਾਰਦਾਤ ਕਰਨ ਵਾਲਿਆਂ ਨੂੰ ਦਾਖਾ ਪੁਲਿਸ ਨੇ ਕੁਝ ਹੀ ਘੰਟਿਆਂ ਵਿੱਚ ਕੀਤਾ ਕਾਬੂ

Spread the love

ਜਗਰਾਉਂ 11 ਅਪ੍ਰੈਲ (ਜਸਵਿੰਦਰ ਸਿੰਘ ਡਾਂਗੀਆ)ਪੁਲਿਸ ਜਿਲਾ ਲੁਧਿਆਣਾ ਦਿਹਾਤੀ ਦੇ ਐਸ, ਐਸ, ਪੀ, ਡਾ.ਅੰਕਰ ਗੁਪਤਾ  ਵੱਲੋਂ ਲੁੱਟਾਂ ਖੂਹਾਂ ਕਰਨ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਲੁੱਟਾਂ ਖੋਹਾਂ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਦਾਖਾ ਪੁਲਿਸ ਨੇ ਸਫਲਤਾ ਹਾਸਲ ਕੀਤੀ ਹੈ | ਸਬ-ਡਵੀਜਨ ਦਾਖਾ  ਦੇ ਡੀਐਸਪੀ ਵਰਿੰਦਰ ਸਿੰਘ ਖੋਸਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲਿਆਂ ਪਰ ਕਾਰਵਾਈ ਕਰਦੇ ਹੋਏ ਕਮਲਜੀਤ ਕੁਮਾਰ ਪੁੱਤਰ ਰਾਮ ਪਾਲ ਵਾਸੀ ਮੁਹੱਲਾ ਬ੍ਰਹਮਪੁਰੀ ਫਿਲੌਰ ਜਿਲਾ ਜਲੰਧਰ ਦੇ ਬਿਆਨ ਪਰ ਥਾਣਾ ਦਾਖਾ ਵਿਖੇ ਮੁਕਦਮਾ ਦਰਜ  ਕੀਤਾ ਗਿਆ। ਕਮਲਜੀਤ ਕੁਮਾਰ ਨੇ ਆਪਣਾ ਬਿਆਨ ਦਰਜ ਕਰਵਾਇਆ ਕਿ ਉਹ ਸਕੂਟਰੀ ਪਰ ਸਵਾਰ ਹੋ ਕੇ ਜਾ ਰਿਹਾ ਸੀ ਲੁਧਿਆਣਾ ਫਿਰੋਜਪੁਰ ਜੀ.ਟੀ ਰੋਡ ਜਾਹਿਰ ਬਲੀ ਬੱਦੋਵਾਲ ਨਜਦੀਕ ਝਾੜੀਆ ਵਿੱਚੋ ਨਿਕਲ ਕੇ ਕੁਝ ਵਿਅਕਤੀਆਂ ਨੇ ਉਸ ਨੂੰ ਰੋਕ ਲਿਆ। ਜਿੰਨਾ ਨੇ ਹਥਿਆਰ ਦਾ ਡਰਾਵਾ ਦੇ ਕੇ  ਅਤੇ ਕੁੱਟਮਾਰ ਕਰਕੇ ਉਸ ਪਾਸੋਂ 4500 ਰੁਪਏ ਦੀ ਭਾਰਤੀ ਕਰੰਸੀ, ਸਕੂਟਰੀ ਅਤੇ ਮੋਬਾਇਲ ਫੋਨ ਸੈਮਸੰਗ ਖੋਹ ਲਏ ਜਾਣ ਦੀ ਰਿਪੋਰਟ ਥਾਣਾ ਦਾਖਾ ਵਿਖੇ ਦਰਜ ਕਰਵਾਈ ਜਿਸ ਦੇ ਆਧਾਰ ਤੇ  ਇੰਸਪੈਕਟਰ ਅੰਮ੍ਰਿਤਪਾਲ ਸਿੰਘ ਮੁੱਖ ਅਫਸਰ ਥਾਣਾ ਦੀ ਟੀਮ ਸ.ਬ ਨਰਿੰਦਰ ਕੁਮਾਰ ਵੱਲੋ ਸਮੇਤ ਸਾਥੀਆਂ ਦੇ ਦੋਸ਼ੀਆਂ ਪਰ ਤੁਰੰਤ ਐਕਸਨ ਲੈਂਦੇ ਹੋਏ ਵਾਰਦਾਤ ਕਰਨ ਵਾਲਿਆਂ ਨੂੰ ਤੁਰੰਤ ਟਰੇਸ ਕਰਕੇ ਕੁਝ ਹੀ ਘੰਟਿਆਂ ਵਿੱਚ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ|  ਕਾਬੂ ਕੀਤੇ ਗਏ ਵਿਅਕਤੀਆਂ ਨੇ ਆਪਣਾ ਨਾਮ ਸੁਖਮਨ ਸਿੰਘ ਉਰਫ ਸੁੱਖੂ , ਜਸਪ੍ਰੀਤ ਸਿੰਘ ਉਰਫ ਜੱਸਾ ਦੱਸਿਆ। ਖੋਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹਨਾਂ ਦਾ ਤੀਸਰਾ ਸਾਥੀ ਸਾਗਰ ਫਰਾਰ ਹੈ ਜਿਸ ਦੀ ਭਾਲ ਜਾਰੀ ਹੈ। ਡੀਐਸ ਪੀ  ਖੋਸਾ ਨੇ ਕਿਹਾ ਕਿ ਫੜੇ ਗਏ ਵਿਅਕਤੀਆਂ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਮੁਕਦਮੇ ਦਰਜ ਹਨ| ਡੀਐਸਪੀ ਨੇ ਕਿਹਾ ਗ੍ਰਿਫਤਾਰ ਕੀਤੇ ਦੋਸੀਆਂ ਦਾ ਮਾਨਯੋਗ ਅਦਾਲਤ ਪਾਸੋ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ  ਨਾਲ ਪੁੱਛਗਿਛ ਕੀਤੀ ਜਾਵੇਗੀ ਇਹਨਾਂ ਪਾਸੋਂ ਹੋਰ ਵੀ ਲੁੱਟਾਂ ਖੋਹਾਂ ਦੀਆਂ ਵਾਰਦਾਤਾ ਕਰਨ ਦੇ ਖੁਲਾਸੇ ਹੋਣ ਦੀ ਉਮੀਦ ਹੈ। ਡੀਐਸਪੀ ਵਰਿੰਦਰ ਸਿੰਘ ਖੋਸ਼ਾ ਨੇ ਅਜਿਹੇ ਮਾੜੇ ਵਿਰਤੀ ਵਾਲੇ ਵਿਆਕਤੀ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਆਪਣੀ ਅਜਿਹੀਆਂ ਹਰਕਤਾਂ ਤੋਂ ਬਾਜ ਆ ਜਾਣ, ਪੁਲਿਸ ਉਨਾਂ ਖਿਲਾਫ ਕਾਰਵਾਈ ਕਰਨ ਲਈ ਪੱਬਾਂ ਭਾਰ ਹੈ।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *