ਲੋਕਾਂ ’ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ

Spread the love
ਕੋਟਕਪੂਰਾ,  ਜੁਲਾਈ (ਟਿੰਕੂ ਕੁਮਾਰ) :- ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਫਰੀਦਕੋਟ ਪੁਲਿਸ ਵੱਲੋਂ ਅਮਨ ਕਾਨੂੰਨ ਦੀ ਸਥਿੱਤੀ ਬਣਾਈ ਰੱਖਣ ਅਤੇ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜਬੂਤ ਕਰਨ ਲਈ ਕੋਟਕਪੂਰਾ ਵਿਖੇ ਫਲੈਗ ਮਾਰਚ ਕੀਤਾ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਮਨਵਿੰਦਰਬੀਰ ਸਿੰਘ ਐਸ.ਪੀ. ਫਰੀਦਕੋਟ ਵੱਲੋਂ ਕੀਤੀ ਗਈ। ਇਸ ਮੌਕੇ ਉਹਨਾ ਨਾਲ ਜਤਿੰਦਰ ਸਿੰਘ ਡੀ.ਐਸ.ਪੀ ਕੋਟਕਪੂਰਾ, ਸੰਜੀਵ ਕੁਮਾਰ ਡੀ.ਐਸ.ਪੀ. (ਲਿਟੀਗੇਸ਼ਨ ਐਡ.ਸੀ.ਐਂਡ ਡਬਲਿਊ) ਫਰੀਦਕੋਟ ਸਮੇਤ ਮੁੱਖ ਅਫਸਰ ਥਾਣਾ, ਪੀ.ਸੀ.ਆਰ. ਪਾਰਟੀਆਂ ਅਤੇ 150 ਦੇ ਕਰੀਬ ਪੁਲਿਸ ਕਰਮਚਾਰੀਆਂ ਮੌਜੂਦ ਸਨ। ਇਹ ਫਲੈਗ ਮਾਰਚ ਕੋਟਕਪੂਰਾ ਸ਼ਹਿਰ ਦੇ ਮਹੱਤਵਪੂਰਨ ਸਥਾਨਾਂ ਅਤੇ ਸ਼ਹਿਰ ਦੀਆਂ ਭੀੜ ਭਾੜ ਵਾਲੀਆਂ ਥਾਂਵਾਂ ਅਤੇ ਬਾਜ਼ਾਰਾਂ ਵਿੱਚ ਕੀਤਾ ਗਿਆ। ਇਸ ਫਲੈਗ ਮਾਰਚ ਦਾ ਮਕਸਦ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜਬੂਤ ਕਰਨਾ ਅਤੇ ਕਿਸੇ ਵੀ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਗਤੀਵਿਧੀ ਕਰਨ ਤੋਂ ਰੋਕਣਾ ਸੀ। ਇਸ ਮੌਕੇ ਮਨਵਿੰਦਰ ਬੀਰ ਸਿੰਘ ਐਸ.ਪੀ. ਨੇ ਦੱਸਿਆ ਕਿ ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਫਰੀਦਕੋਟ ਪੁਲਿਸ ਪਬਲਿਕ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਫਲੈਗ ਮਾਰਚ ਦਾ ਉਦੇਸ਼ ਲੋਕਾਂ ਵਿੱਚ ਭਰੋਸਾ ਹੋਰ ਮਜਬੂਤ ਕਰਨਾ ਅਤੇ ਸ਼ਹਿਰ ਵਿੱਚ ਅਮਨ ਕਾਇਮ ਰੱਖਣਾ ਹੈ। ਉਹਨਾਂ ਕਿਹਾ ਕਿ ਫਰੀਦਕੋਟ ਪੁਲਿਸ ਕਿਸੇ ਵੀ ਕਿਸਮ ਦੀ ਗੈਰਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਜੇਕਰ ਕੋਈ ਵਿਅਕਤੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਰੀਦਕੋਟ ਪੁਲਿਸ ਵੱਲੋ ਪਬਲਿਕ ਨੂੰ ਅਪੀਲ ਹੈ ਕਿ ਉਹ ਪੁਲਿਸ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਸ਼ੱਕੀ ਵਿਅਕਤੀ ਸਬੰਧੀ ਜਾਣਕਾਰੀ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਦੇਣ।
  • Related Posts

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਡਾਵਾਂਡੋਲ –ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ,     ਸਰਕਾਰ ‘ਤੇ ਸਾਧੇ ਤਿੱਖੇ ਨਿਸ਼ਾਨੇ

    Spread the love

    Spread the loveਤਪਾ ਮੰਡੀ,30 ਸਤੰਬਰ (ਗੋਲਡੀ ਵਿਆਸ)  ਪੰਜਾਬ ਵਿੱਚ ਲੁੱਟਾਂ-ਖੋਹਾਂ, ਕਤਲਾਂ, ਗੈਂਗਸਟਰਵਾਦ ਅਤੇ ਨਸ਼ਿਆਂ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ  ਤਪਾ ਸ਼ਹਿਰ ਵਿੱਚ ਪੰਜਾਬ ਸਰਕਾਰ ਵਿਰੁੱਧ…

    Leave a Reply

    Your email address will not be published. Required fields are marked *