ਜਗਰਾਉਂ 27ਜੁਲਾਈ (ਜਸਵਿੰਦਰ ਸਿੰਘ ਡਾਂਗੀਆ) । ਲੁਧਿਆਣਾ ਦਿਹਾਤੀ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਦਾਖਾ ਦੇ ਏਐਸਆਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਦੁਰਾਨੇ ਚੈਕਿੰਗ ਪੁਲਿਸ ਪਾਰਟੀ ਦਿੱਲੀ-ਕੱਟੜਾ ਹਾਈਵੇ ਦੇ ਪੁਲ ਕੋਲ ਪੁੱਜੀ ਤਾਂ ਇੱਕ ਮੋਟਰਸਾਈਕਲ ਤੇ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ। ਜਦ ਪੁਲਿਸ ਪਾਰਟੀ ਨੇ ਉਹਨਾਂ ਨੂੰ ਕਾਬੂ ਕਰਕੇ ਉਹਨਾਂ ਦਾ ਨਾਮ ਪੁੱਛਿਆ ਤਾਂ ਉਹਨਾਂ ਨੇ ਆਪਣਾ ਨਾਮ ਰਣਜੀਤ ਸਿੰਘ ਉਰਫ ਰਾਣਾ ਪੁੱਤਰ ਅਜਮੇਰ ਸਿੰਘ ਅਤੇ ਹਰਜਾਪ ਸਿੰਘ ਜਾਪੂ ਪੁੱਤਰ ਹਰਵਿੰਦਰ ਸਿੰਘ ਵਾਸੀ ਬੂੜਾ ਪੱਤੀ ਦਾਖਾ ਦੱਸਿਆ। ਜਿਨਾਂ ਦੀ ਤਲਾਸ਼ੀ ਲਈ ਗਈ ਤਾਂ ਉਹਨਾਂ ਪਾਸੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਹੋਈ। ਦੂਸਰੇ ਮਾਮਲੇ ਵਿੱਚ ਥਾਣਾ ਸਿੱਧਵਾਂ ਬੇਟ ਦੇ ਏਐਸਆਈ ਗੁਰਸੇਵਕ ਸਿੰਘ ਨੇ ਦੱਸਿਆ ਕਿ ਦੁਰਾਨੇ ਚੈਕਿੰਗ ਪੁਲਿਸ ਟੀਮ ਜਦ ਡਰੇਨ ਪੁੱਲ ਤੋਂ ਅੱਬੂਪੁਰਾ ਕੋਲ ਪੁੱਜੀ ਤਾਂ ਉਹਨਾਂ ਨੇ ਦਿਲਰਾਜ ਸਿੰਘ ਰਾਜੂ ਪੁੱਤਰ ਮੁਖਤਿਆਰ ਸਿੰਘ ਵਾਸੀ ਭੈਣੀ ਗੁਜਰਾ ਅਤੇ6 ਸੁਖਵਿੰਦਰ ਸਿੰਘ ਬਿੰਦਰ ਪੁੱਤਰ ਸੋਨਾ ਸਿੰਘ ਵਾਸੀ ਪਰਜੀਆਂ ਕਲਾਂ ਨੂੰ ਰੋਕ ਕੇ ਚੈੱਕ ਕੀਤਾ ਤਾਂ ਉਨਾਂ ਪਾਸੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਇਹਨਾਂ ਚਾਰਾਂ ਵਿਅਕਤੀਆਂ ਖਿਲਾਫ ਸੰਬੰਧਿਤ ਥਾਣਿਆਂ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਨਸ਼ੀਲੀਆਂ ਗੋਲੀਆਂ ਨਾਲ ਫੜੇ ਗਏ ਸੁਖਵਿੰਦਰ ਸਿੰਘ ਬਿੰਦਰ ਖਿਲਾਫ ਪਹਿਲਾਂ ਵੀ ਨਸ਼ਾ ਤਸਕਰੀ ਦੇ ਚਾਰ ਮਾਮਲੇ ਦਰਜ ਹਨ।
ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ
Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…








