ਸਿਟੀ ਇੰਚਾਰਜ ਕੁਲਵੰਤ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਕੀਤੀ ਸਾਂਝੀਆਂ ਥਾਵਾਂ ’ਤੇ ਵਿਸ਼ੇਸ਼ ਚੈਕਿੰਗ

Spread the love
ਤਪਾ ਮੰਡੀ, 26 ਜੁਲਾਈ (ਗੋਲਡੀ ਵਿਆਸ)-ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ ਪੁਲਿਸ ਵੱਲੋਂ ਸਕੂਲਾਂ, ਬਾਜ਼ਾਰਾਂ, ਪਾਰਕਾਂ, ਬੱਸ ਅੱਡਿਆਂ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਪੁਲਿਸ ਟੀਮ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ। ਚੈਕਿੰਗ ਦੌਰਾਨ ਪੁਲਿਸ ਸਿਟੀ ਚੋਂਕੀ ਦੇ ਇੰਚਾਰਜ ਕੁਲਵੰਤ ਸਿੰਘ ਕੱਟੂ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਲਾਕੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ ਉਨ੍ਹਾਂ ਦੱਸਿਆ ਕਿ ਸਕੂਲਾਂ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪਹਿਲ ਦੇਣ ਲਈ ਸਕੂਲ ਪ੍ਰਬੰਧਕਾਂ ਨਾਲ ਵੀ ਗੱਲਬਾਤ ਕੀਤੀ। ਸਾਂਝੀਆਂ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਨਾਲ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਹੋਈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਸਹਿਯੋਗ ਦੇਣ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *