ਸ੍ਰੀ ਮੁਕਤਸਰ ਪੁਲਿਸ ਦੀ ਵੱਡੀ ਕਾਰਵਾਈ : 15 ਚੋਰੀਸ਼ੁਦਾ ਦੋ-ਪਹੀਆ ਵਾਹਨ ਬਰਾਮਦ, 2 ਦੋਸ਼ੀ ਗ੍ਰਿਫ਼ਤਾਰ

Spread the love

ਸ੍ਰੀ ਮੁਕਤਸਰ ਸਾਹਿਬ, 02 ਜੁਲਾਈ () ਜਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ, ਆਈ.ਪੀ.ਐੱਸ. ਅਤੇ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਮੁਕਤਸਰ ਸ੍ਰੀ ਨਵੀਨ ਕੁਮਾਰ ਦੀ ਅਗਵਾਈ ਹੇਠ ਚੋਰੀਆਂ ਦੀਆਂ ਵਧਦੀਆਂ ਘਟਨਾਵਾਂ ’ਤੇ ਨਕੇਲ ਕੱਸਣ ਲਈ ਪੁਲਿਸ ਵਲੋਂ ਨਿਰੰਤਰ ਸਖ਼ਤ ਕਾਰਵਾਈ ਜਾਰੀ ਹੈ। ਇਸ ਲੜੀ ਅਧੀਨ ਇੰਸਪੈਕਟਰ ਜਸਕਰਨਦੀਪ ਸਿੰਘ ਮੁੱਖ ਅਫਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਮਿਤੀ 27.05.2025 ਨੂੰ ਏ.ਐਸ.ਆਈ ਬਲਵਿੰਦਰ ਸਿੰਘ ਇੰਚਾਰਜ ਪੁਲਿਸ ਚੌਕੀ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਨੇ ਆਪਣੀ ਟੀਮ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਵੱਡੀ ਸਫਲਤਾ ਹਾਸਲ ਕੀਤੀ। ਜਾਣਕਾਰੀ ਮੁਤਾਬਿਕ ਜਦੋਂ ਪੁਲਿਸ ਪਾਰਟੀ ਜਲਾਲਾਬਾਦ ਰੋਡ, ਪੁੱਲ ਸੁਆ ਨਜ਼ਦੀਕ ਮੌਜੂਦ ਸੀ ਤਾਂ ਮੁਖਬਰ ਖਾਸ ਦੀ ਸੂਚਨਾ ਦੇ ਅਧਾਰ ’ਤੇ ਪੁਲਿਸ ਨੇ ਇੱਕ ਵਿਅਕਤੀ ਦੀ ਪੁਛਗਿੱਛ ਕੀਤੀ, ਜਿਸ ਨੇ ਆਪਣਾ ਨਾਮ ਗੁਰਦਿੱਤ ਸਿੰਘ ਉਰਫ ਗੁਰੀ , ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੱਸਿਆ। ਪੁਲਿਸ ਨੇ ਉਕਤ ਵਿਅਕਤੀ ਕੋਲ ਮੌਜੂਦ ਮੋਟਰਸਾਇਕਲ ਦੇ ਕਾਗਜ਼ਾਂ ਦੀ ਪੁੱਛਗਿੱਛ ਕੀਤੀ ਜੋ ਕੋਈ ਵੀ ਕਾਗਜ਼ ਨਹੀਂ ਦਿਖਾ ਸਕਿਆ ਤਾਂ ਪੁਲਿਸ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਉਕਤ ਮੋਟਰਸਾਇਕਲ ਚੋਰੀ ਦਾ ਪਾਇਆ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ, ਜਿਸ ਦੌਰਾਨ ਉਕਤ ਵਿਅਕਤੀ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰਨ ਉਪਰੰਤ ਰਿਮਾਂਡ ਹਾਸਿਲ ਕੀਤਾ ਤੇ ਦੋਸ਼ੀ ਗੁਰਦਿੱਤ ਸਿੰਘ ਉਰਫ ਗੁਰੀ ਪਾਸੋਂ 5 ਹੋਰ ਦੋ ਪਹੀਆ ਵਾਹਨ, ਬਰਾਮਦ ਹੋਏ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਗਲੇਰੀ ਪੁੱਛਗਿੱਛ ਦੌਰਾਨ ਉਕਤ ਦੋਸ਼ੀ ਨੇ ਆਪਣੇ ਸਾਥੀ ਰਾਹੁਲ ਸਿੰਘ ਉਰਫ ਰਵੀ ਪੁੱਤਰ ਸ਼ੇਰ ਸਿੰਘ, ਜਿਲ੍ਹਾ ਫਾਜ਼ਿਲਕਾ ਦਾ ਨਾਂ ਵੀ ਉਜਾਗਰ ਕੀਤਾ, ਜਿਸ ਦੇ ਰਿਮਾਂਡ ਤੋਂ ਬਾਅਦ ਪੁਲਿਸ ਨੂੰ 9 ਹੋਰ ਮੋਟਰਸਾਇਕਲ ਬਰਾਮਦ ਹੋਏ ਹਨ। ਦੋਵੇਂ ਮੁਲਜ਼ਮਾਂ ਪਾਸੋ ਪੁਲਿਸ ਨੂੰ ਕੁੱਲ 15 ਦੋ ਪਹੀਆਂ ਵਾਹਨ ਮਿਲੇ ਹਨ।

  • Related Posts

    ਆਪਰੇਸ਼ਨ ਪ੍ਰਹਾਰ 3.0: ਖੰਨਾ ਪੁਲਿਸ ਦੀ ਵੱਡੀ ਕਾਰਵਾਈ, 451 ਗ੍ਰਿਫ਼ਤਾਰ ਨਸ਼ਾ, ਗੈਰ-ਕਾਨੂੰਨੀ ਹਥਿਆਰ, ਚੋਰੀਸ਼ੁਦਾ ਟਰੱਕ, ਫ਼ਰਜ਼ੀ ਕੈਮਿਸਟ ਤੇ ਦੋ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰਾਂ ਦਾ ਪਰਦਾਫ਼ਾਸ਼

    Spread the love

    Spread the love ਖੰਨਾ, 12 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ) ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਆਪਰੇਸ਼ਨ ਪ੍ਰਹਾਰ 3.0 ਤਹਿਤ ਖੰਨਾ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ…

    ਪੀਜ਼ਾ ‘ਚੋਂ ਨਿਕਲੀ ਜ਼ਿੰਦਾ ਸੁੰਡੀ, ਫਾਸਟ ਫੂਡ ਵਾਲੇ ਕਰ ਰਹੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਮਿਆਦ ਪੁੱਗਾ ਸਮਾਨ ਵੇਚਣ ‘ਤੇ ਕਰਿਆਨਾ ਸਟੋਰ ‘ਤੇ ਵੀ ਕਾਰਵਾਈ

    Spread the love

    Spread the loveਮਾਛੀਵਾੜਾ ਸਾਹਿਬ, 12 ਜੁਲਾਈ (ਸੁੱਚਾ ਬੰਗੜ)- ਸ਼ਹਿਰ ਦੇ ਇੱਕ ਨਾਮੀ ਫੂਡ ਕੈਫੇ ‘ਚ ਵੇਚੇ ਜਾ ਰਹੇ ਪੀਜ਼ਾ ‘ਚੋਂ ਜ਼ਿੰਦਾ ਸੁੰਡੀ ਨਿਕਲਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ…

    Leave a Reply

    Your email address will not be published. Required fields are marked *