ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿਛਲੇ 72 ਘੰਟਿਆਂ ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ 17 ਮੁਕਦਮੇ ਦਰਜ ਕਰਕੇ 35 ਦੋਸ਼ੀ ਕੀਤੇ ਕਾਬੂ

Spread the love

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਮਨਪ੍ਰੀਤ ਮੋਨੂੰ)- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹਨ। ਡਾ. ਅਖਿਲ ਚੌਧਰੀ, ਆਈ.ਪੀ.ਐਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਪਿਛਲੇ 72 ਘੰਟਿਆਂ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ 17 ਕੇਸ ਦਰਜ ਕਰਕੇ 35 ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਜ਼ਿਲ੍ਹਾ ਪੁਲਿਸ ਕਪਤਾਨ ਨੇ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ਼ ਹੋਈਆਂ ਕਾਰਵਾਈਆਂ ਦੌਰਾਨ ਪੁਲਿਸ ਟੀਮਾਂ ਨੇ ਵੱਡੀ ਮਾਤਰਾ ਵਿੱਚ 398.6 ਗ੍ਰਾਮ ਹੈਰੋਇਨ, 340 ਪਾਬੰਦੀਸ਼ੁਦਾ ਗੋਲੀਆਂ, ਅਤੇ 27 ਕਿਲੋਗ੍ਰਾਮ ਪੋਸਤ ਬਰਾਮਦ ਕੀਤਾ ਗਿਆ। ਐਸ.ਐਸ.ਪੀ. ਨੇ ਕਿਹਾ ਕਿ ਇਹਨਾਂ ਸਾਰੇ ਮੁਕੱਦਮਿਆਂ ਵਿੱਚ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਉਹਨਾਂ ਦੇ ਸਪਲਾਇਰਾਂ ਅਤੇ ਖਰੀਦਦਾਰਾਂ ਤੱਕ ਪਹੁੰਚਿਆ ਜਾ ਸਕੇ। ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ‘ਤੇ ਨਕੇਲ ਕੱਸਣ ਲਈ ਪੁਲਿਸ ਵੱਲੋਂ ਲਗਾਤਾਰ ਸਪੈਸ਼ਲ ਆਪਰੇਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਜ਼ਿਲ੍ਹੇ ਵਿੱਚ ਦਿਨ-ਰਾਤ ਨਾਕੇ ਲਗਾ ਕੇ, ਸ਼ਰਾਰਤੀ ਅਨਸਰਾਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸਦੇ ਨਾਲ-ਨਾਲ ਰਾਜਸਥਾਨ ਅਤੇ ਹਰਿਆਣਾ ਨਾਲ ਲੱਗਦੀਆਂ ਹੱਦਾਂ ਤੇ ਆਉਣ ਜਾਣ ਵਾਲੇ ਰਸਤਿਆਂ ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ 31SO ਤਹਿਤ ਸਰਚ ਅਭਿਆਨ ਵੀ ਚਲਾਏ ਜਾ ਰਹੇ ਹਨ। ਇਸ ਦੌਰਾਨ ਜਿਨ੍ਹਾਂ ਵਿਅਕਤੀਆਂ ਖਿਲ਼ਾਫ ਪਹਿਲਾਂ ਤੋਂ ਐਨ.ਡੀ.ਪੀ.ਐਸ. ਐਕਟ ਅਧੀਨ ਮੁਕਦਮੇ ਦਰਜ ਹਨ, ਉਹਨਾਂ ਦੇ ਘਰਾਂ/ਟਿਕਾਣਿਆਂ ‘ਤੇ ਛਾਪੇ ਮਾਰੇ ਜਾ ਰਹੇ ਹਨ। ਇਸ ਅਪਰੇਸ਼ਨ ਦੌਰਾਨ ਖਾਸ ਤੌਰ ਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਉਹ ਨਸ਼ਿਆਂ ਦੇ ਕਾਰੋਬਾਰ ਵੱਲ ਨਾ ਵਾਪਸ ਮੁੜ ਸਕਣ। ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਜਾਗਰੂਕਤਾ ਮੁਹਿੰਮ ਵੀ ਲਗਾਤਾਰ ਚਲਾਈ ਜਾ ਰਹੀ ਹੈ। ਜਿਲ੍ਹਾ ਦੇ ਵੱਖ-2 ਪਿੰਡਾਂ ਅਤੇ ਸ਼ਹਿਰਾਂ/ਵਾਰਡਾਂ ਵਿੱਚ ਜਾ ਕੇ ਐਂਟੀ-ਡਰੱਗ ਸੈਮੀਨਾਰ ਲਗਾਏ ਜਾ ਰਹੇ ਹਨ ਅਤੇ ਉਹਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਨਸ਼ਾ ਤਸਕਰਾਂ ਦੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ ਅਤੇ ਜਿਹੜੇ ਨੌਜਵਾਨ ਨਸ਼ੇ ਦੀ ਲਪੇਟ ਵਿੱਚ ਆ ਚੁੱਕੇ ਹਨ, ਉਹਨਾਂ ਨੂੰ ਪੁਲਿਸ ਟੀਮਾਂ ਵੱਲੋਂ ਮੋਟੀਵੇਟ ਕਰਕੇ, ਉਹਨਾਂ ਦੀ ਕੌਂਸਲਿੰਗ ਕੀਤੀ ਜਾ ਰਹੀ ਹੈ ਅਤੇ ਉਹਨਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਸਮਾਜ ਵਿੱਚ ਮੁੜ ਸਧਾਰਨ ਜੀਵਨ ਜੀ ਸਕਣ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਸ਼?ਰੀ ਮੁਕਤਸਰ ਸਾਹਿਬ ਵਿੱਚ ਹਰ ਪਿੰਡ/ਵਾਰਡ ਵਿੱਚ Village 4efence 3ommittee (V43) ਦਾ ਗਠਨ ਕੀਤਾ ਜਾ ਰਿਹਾ ਹੈ। ਇਸ ਕਮੇਟੀ ਵਿੱਚ ਪਿੰਡ/ਵਾਰਡ ਦੇ ਮੋਹਤਬਰ ਵਿਅਕਤੀਆਂ ਅਤੇ ਨੌਜਵਾਨਾਂ ਨੂੰ ਇਸ ਕਮੇਟੀ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਕਮੇਟੀ ਦਾ ਮੁੱਖ ਉਦੇਸ਼ ਪੁਲਿਸ ਦੁਆਰਾ ਆਮ ਪਬਲਿਕ ਦੀ ਸਹਾਇਤਾ ਨਾਲ ਪਿੰਡ/ਵਾਰਡ ਦੇ ਸ਼ਰਾਰਤੀ/ਸ਼ੱਕੀ ਵਿਅਕਤੀਆਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਪਰ ਨਿਗਰਾਨੀ ਰੱਖਣਾ ਅਤੇ ਨਸ਼ਿਆਂ ਦੇ ਖਿਲ਼ਾਫ ਜਾਗਰੁਕਤਾ ਫਲਾਉਣਾ ਹੈ ਤਾਂ ਜੋ ਕਰਾਈਮ ਵਿੱਚ ਦਿਨ ਪ੍ਰਤੀ ਦਿਨ ਹੋ ਰਹੇ ਵਾਧੇ ਨੂੰ ਰੋਕਿਆ ਜਾ ਸਕੇ ਅਤੇ ਨਸ਼ਿਆ ਨੂੰ ਪੰਜਾਬ ਵਿੱਚੋ ਖ਼ਤਮ ਕੀਤਾ ਜਾ ਸਕੇ। ਐਸ.ਐਸ.ਪੀ. ਦੀ ਅਪੀਲ ਆਖ਼ਿਰ ‘ਚ ਐਸ.ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਇਸ ਮੁਹਿੰਮ ਵਿੱਚ ਪੁਲਿਸ ਦਾ ਸਹਿਯੋਗ ਕਰਨ, ਤਾਂ ਜੋ ਜ਼ਿਲ੍ਹੇ ਨੂੰ ਨਸ਼ਾ-ਮੁਕਤ ਬਣਾਇਆ ਜਾ ਸਕੇ। ਜੇਕਰ ਕਿਸੇ ਕੋਲ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਹੋਵੇ ਤਾਂ ਉਸਨੂੰ ਬਿਨਾ ਡਰ ਦੇ ਹੇਠ ਲਿਖੇ ਨੰਬਰਾਂ ਤੇ ਪੁਲਿਸ ਨਾਲ ਸਾਂਝਾ ਕਰਨ ਤੁਹਾਡੀ ਪਛਾਣ ਗੁਪਤ ਰੱਖੀ ਜਾਵੇਗੀ।

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *