ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ “ਅਪ੍ਰੈਸ਼ਨ ਸੀਲ” ਤਹਿਤ ਸਰਚ ਅਭਿਆਨ

Spread the love

ਸ੍ਰੀ ਮੁਕਤਸਰ ਸਾਹਿਬ (_):ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਡਾ.ਅਖਿਲ ਚੌਧਰੀ IPS ਦੀ ਅਗਵਾਈ ਹੇਠ, ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲ ਰਹੀ ਮੁਹਿੰਮ ਦੇ ਚਲਦਿਆਂ “ਅਪ੍ਰੈਸ਼ਨ ਸੀਲ” ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਰਿਆਣਾ ਅਤੇ ਰਾਜਸਥਾਨ ਨਾਲ ਲੱਗਦੀਆਂ ਸਰਹੱਦਾਂ ‘ਤੇ ਨਾਕਾਬੰਦੀ ਕਰਕੇ ਦੋਹਾਂ ਰਾਜਾਂ ਦੀ ਪੁਲਿਸ ਨਾਲ ਮਿਲ ਕੇ ਚੈਕਿੰਗ ਕੀਤੀ ਗਈ।
ਚੈਕਿੰਗ ਦੇ ਮੁੱਖ ਉਦੇਸ਼:
ਨਸ਼ਿਆਂ ਦੀ ਸਮੱਗਲਿੰਗ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣਾ
ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ
ਵਾਹਨ ਐਪ ਰਾਹੀਂ ਵਾਹਨਾਂ ਦੀ ਵੈਰੀਫਿਕੇਸ਼ਨ     
ਨਾਕਾਬੰਦੀ ਅਤੇ ਚੈਕਿੰਗ:
ਕੁੱਲ ਨਾਕੇ: 19
ਹਰਿਆਣਾ ਸਰਹੱਦ ‘ਤੇ: 13 ਨਾਕੇ
ਰਾਜਸਥਾਨ ਸਰਹੱਦ ‘ਤੇ: 06 ਨਾਕੇ
ਰਿਕਵਰੀ ਅਤੇ ਕਾਰਵਾਈ:
ਕੁਸ਼ਦੀਪ ਸਿੰਘ ਪੁੱਤਰ ਸੁੱਖ ਦਰਸ਼ਨ ਸਿੰਘ ਵਾਸੀ Maista (ਹਰਿਆਣਾ) ਜਿਸ ਮੁਕਦਮਾ ਨੰਬਰ 85 ਮਿਤੀ  20.04.2028 ਅ/ਧ 233 ਬੀ.ਐਨ.ਐੱਸ ਤਹਿਤ ਦਰਜ ਕਰਕੇ ਉਸ ਪਾਸੋਂ ਇੱਕ ਐਕਸ ਯੂਵੀ ਕਾਰ ਨੰਬਰੀ HR-24U 5061 ਸਮੇਤ 23,500 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ ਅਪ੍ਰੈਸ਼ਨ ਸੀਲ ਦੌਰਾਨ, ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸ੍ਰੀ ਜਸਪਾਲ ਸਿੰਘ ਡੀਐਸਪੀ(ਲੰਬੀ), ਸ੍ਰੀ ਰਮਨਪ੍ਰੀਤ ਸਿੰਘ ਗਿੱਲ ਡੀ.ਐਸ.ਪੀ (ਡੀ)  ਸਮੇਤ 150 ਪੁਲਿਸ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਕੀਤੇ ਗਏ ਸਨ।।ਐਸ.ਐਸ.ਪੀ. ਜੀ ਨੇ ਦੱਸਿਆ ਕਿ “ਅਪ੍ਰੈਸ਼ਨ ਸੀਲ” ਤਹਿਤ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਰਿਆਣਾ ਅਤੇ ਰਾਜਸਥਾਨ ਨਾਲ ਲੱਗਦੀਆਂ ਸਰਹੱਦਾਂ ‘ਤੇ ਨਾਕਾਬੰਦੀ ਕਰਕੇ ਉਨ੍ਹਾਂ ਰਾਜਾਂ ਦੀ ਪੁਲਿਸ ਨਾਲ ਮਿਲ ਕੇ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ, ਸਰਹੱਦ ਤੋਂ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ, ਤਾਂ ਜੋ ਨਸ਼ਿਆਂ ਦੀ ਤਸਕਰੀ, ਨਾਜਾਇਜ਼ ਸ਼ਰਾਬ ਅਤੇ ਹੋਰ ਗੈਰਕਾਨੂੰਨੀ ਸਮੱਗਲਿੰਗ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਰਚ ਅਪਰੇਸ਼ਨ ਅੱਗੇ ਵੀ ਜਾਰੀ ਰਹਿਣਗੇ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਕੋਈ ਜਾਣਕਾਰੀ ਹੋਵੇ, ਤਾਂ ਉਹ ਬੇਝਿਜਕ ਜ਼ਿਲ੍ਹਾ ਪੁਲਿਸ ਕੰਟ੍ਰੋਲ ਰੂਮ  ਜਾਂ ਆਪਣੇ ਨਜ਼ਦੀਕ ਕਿਸੇ ਵੀ ਥਾਣੇ ਵਿੱਚ ਦੇ ਸਕਦੇ ਹੋ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਤੁਹਾਡੀ ਪਛਾਣ ਗੁਪਤ ਰੱਖੇਗੀ ਅਤੇ ਤੁਹਾਡੀ ਦਿੱਤੀ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।ਡਾ. ਅਖਿਲ ਚੌਧਰੀ, ਆਈ.ਪੀ.ਐਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਆਮ ਪਬਲਿਕ ਨੂੰ ਨਸ਼ਿਆਂ ਅਤੇ ਅਪਰਾਧ ਖ਼ਿਲਾਫ਼ ਲੜਾਈ ਵਿੱਚ ਪੁਲਿਸ ਦਾ ਸਾਥ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਤੁਹਾਡਾ ਸਹਿਯੋਗ ਸਮਾਜ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।

  • Related Posts

    ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ

    Spread the love

    Spread the loveਸਮਰਾਲਾ, 14 ਸਤੰਬਰ (ਮੁਕੇਸ਼ ਵਰਮਾ) ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਪਿ੍ਰਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਹੋਇਆ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਮੁਹਿੰਮ…

    ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਸੋਨੇ ਦੀਆਂ ਵਾਲੀਆਂ ਚੋਰੀ ਕਰਨ ਦੇ ਦੋਸ਼- ਡੰਡਿਆਂ, ਬੇਸਬਾਲ ਤੇ ਕਾਪਿਆਂ ਨਾਲ ਲੈਸ ਹੋ ਕੇ ਆਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ, ਸਾਮਾਨ ਨੁਕਸਾਨਣ ਅਤੇ ਸੋਨੇ ਦੀਆਂ ਵਾਲੀਆਂ…

    Leave a Reply

    Your email address will not be published. Required fields are marked *