ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿਲ੍ਹੇ ਦੇ ਸਾਰੇ ਰੇਲਵੇ ਸਟੇਸ਼ਨਾਂ ‘ਤੇ ਚਲਾਇਆ ਸਰਚ ਅਭਿਆਨ

Spread the love

ਸ੍ਰੀ ਮੁਕਤਸਰ ਸਾਹਿਬ (ਮਨਪ੍ਰੀਤ ਮੋਨੂੰ/ਪਰਮਜੀਤ ਬੇਦੀ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ, ਐਸ.ਐਸ.ਪੀ. ਡਾ. ਅਖਿਲ ਚੌਧਰੀ, IPS, ਸ੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਟਿਕਾਣਿਆਂ ‘ਤੇ ਲਗਾਤਾਰ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ, ਅੱਜ ਜਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਸਥਿਤ ਰੇਲਵੇ ਸਟੇਸ਼ਨਾਂ ‘ਤੇ ਅਚਾਨਕ ਸਰਚ ਆਪਰੇਸ਼ਨ ਚਲਾਇਆ ਗਿਆ।ਇਹ ਸਰਚ ਆਪਰੇਸ਼ਨ ਐਸ.ਐਸ.ਪੀ. ਡਾ. ਅਖਿਲ ਚੌਧਰੀ, IPS ਦੀ ਨਿਗਰਾਨੀ ਹੇਠ ਐਸ.ਪੀ. (ਐਚ) ਸ. ਕੰਵਲਪ੍ਰੀਤ ਸਿੰਘ ਚਾਹਲ, ਡੀ.ਐਸ.ਪੀ. ਸ੍ਰੀ ਸਤਨਾਮ ਸਿੰਘ (ਮੁਕਤਸਰ ਸਾਹਿਬ), ਡੀ.ਐਸ.ਪੀ. ਸ੍ਰੀ ਇਕਬਾਲ ਸਿੰਘ (ਮਲੋਟ), ਡੀ.ਐਸ.ਪੀ. ਸ੍ਰੀ ਅਵਤਾਰ ਸਿੰਘ (ਗਿੱਦੜਬਾਹਾ), ਡੀ.ਐਸ.ਪੀ ਸਰਦਾਰ ਜਸਪਾਲ ਸਿੰਘ (ਲੰਬੀ) ਸਮੇਤ 300 ਦੇ ਕਰੀਬ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਕਰਕੇ ਕੀਤਾ ਗਿਆ।ਸਖ਼ਤ ਸੁਰੱਖਿਆ ਪ੍ਰਬੰਧ ਅਤੇ ਨਿਗਰਾਨੀਜਿੱਥੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ, ਉੱਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜਿਲ੍ਹੇ ਅੰਦਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਪੁਲਿਸ ਦੀ P.C.R. ਮੋਟਰਸਾਈਕਲ ਟੀਮ ਰਾਤ-ਦਿਨ ਗਸ਼ਤ ਕਰ ਰਹੀ ਹੈ।ਡਰੋਨ ਕੈਮਰਿਆਂ ਰਾਹੀਂ ਸ਼ਹਿਰ ‘ਚ ਨਿਗਰਾਨੀ ਕੀਤੀ ਜਾ ਰਹੀ ਹੈ।ਚਾਰੇ ਸਬ-ਡਿਵੀਜ਼ਨਾਂ ਦੇ ਰੇਲਵੇ ਸਟੇਸ਼ਨਾਂ ‘ਤੇ ਸਰਚ ਅਭਿਆਨ ਚਲਾਇਆ ਗਿਆ।ਪੂਰਾ ਸਰਚ ਅਭਿਆਨਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਰੇਲਵੇ ਸਟੇਸ਼ਨਾਂ ‘ਤੇ ਅਚਾਨਕ ਸਰਚ ਅਭਿਆਨ ਚਲਾਇਆ ਗਿਆ, ਜੋ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਨਸ਼ਾ ਤਸਕਰੀ ਨੂੰ ਠੱਲ ਪਾਉਣ ਲਈ ਕੀਤਾ ਗਿਆਐਕਸ਼ਨ ਪਲਾਨ:ਸਟੇਸ਼ਨਾਂ ਵੱਲ ਜਾਂਦੇ ਮੁੱਖ ਰਾਹਾਂ ‘ਤੇ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਸੀਲ ਕੀਤਾ ਗਿਆ।ਲੰਘ ਰਹੇ ਵਹੀਕਲਾਂ ਦੀ ਵਿਸ਼ੇਸ਼ ਜਾਂਚ – ਦਸਤਾਵੇਜ਼, ਨੰਬਰ ਪਲੇਟ, ਸਮੱਗਰੀ ਦੀ ਤਲਾਸ਼ੀ।ਲਵਾਰਿਸ ਬੈਗ, ਸ਼ੱਕੀ ਸਮਾਨ, ਪਾਰਕਿੰਗ ‘ਚ ਲੰਬੇ ਸਮੇਂ ਤੋਂ ਖੜੇ ਵਹੀਕਲਾਂ ਦੀ ਜਾਂਚ।ਬਿਨਾਂ ਨੰਬਰ ਪਲੇਟ ਵਾਲੀਆਂ ਗੱਡੀਆਂ ਅਤੇ ਸ਼ੱਕੀ ਵਿਅਕਤੀਆਂ ਦੀ ਪਛਾਣ।ਸਪੈਸ਼ਲ ਚੈਕਿੰਗਡਿਜ਼ਿਟਲ ਤਰੀਕੇ ਨਾਲ ਵੀ ਪੁਲਿਸ ਵੱਲੋਂ ਚੈਕਿੰਗ ਕੀਤੀ ਗਈ:

PAIS ਐਪ ਰਾਹੀਂ ਸ਼ੱਕੀ ਵਿਅਕਤੀਆਂ ਦੀ ਜਾਂਚ।VAHAN ਐਪ ਰਾਹੀਂ ਪਾਰਕਿੰਗ ‘ਚ ਖੜ੍ਹੇ ਵਹੀਕਲਾਂ ਦੀ ਜਾਣਕਾਰੀ ਇਕੱਠੀ ਕੀਤੀ ਗਈ।ਐਂਟੀ-ਸਾਬੋਟਾਜ਼ ਟੀਮ ਵੱਲੋਂ ਰੇਲਵੇ ਸਟੇਸ਼ਨਾਂ ‘ਤੇ ਤਲਾਸ਼ੀ।ਸਖ਼ਤ ਐਲਾਨ – ਨਸ਼ਾ ਤਸਕਰਾਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ!ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਸਖ਼ਤ ਸ਼ਬਦਾਂ ‘ਚ ਕਿਹਾ ਕਿ ਭਵਿੱਖ ‘ਚ ਵੀ ਇਹ ਤਰ੍ਹਾਂ ਦੀਆਂ ਕਰਵਾਈਆਂ ਜਾਰੀ ਰਹਣਗੀਆਂ ਤਾਂ ਜੋ ਜਨਤਕ ਸਥਾਨਾਂ ‘ਤੇ ਸੁਰੱਖਿਆ ਪ੍ਰਬੰਧ ਹੋਰ ਵਧੀਆ ਬਣਾਏ ਜਾ ਸਕਣ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਲੋਕਾਂ ਨੂੰ ਅਪੀਲ – ਪੁਲਿਸ ਨਾਲ ਸਹਿਯੋਗ ਕਰੋਜੇਕਰ ਤੁਹਾਡੇ ਕੋਲ ਕੋਈ ਅਹਿਮ ਜਾਣਕਾਰੀ ਹੋਵੇ, ਤਾਂ ਹੇਠ ਦਿੱਤੇ ਨੰਬਰਾਂ ‘ਤੇ ਸੰਪਰਕ ਕਰੋ:ਹੈਲਪਲਾਈਨ: 112, 8054942100ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *