ਸ੍ਰੀ ਹਰਿਮੰਦਰ ਸਾਹਿਬ ਜੀ ਦੇ ਗਲਿਆਰਾ ਵਿਖੇ ਹੋ ਰਹੀਆਂ ਹੋਟਲਾ ਦੀਆ ਨਜਾਇਜ਼ ਉਸਾਰੀਆਂ: ਬਿੱਲਾ ਆਰੇ ਵਾਲਾ

Spread the love

ਅੰਮ੍ਰਿਤਸਰ4 ਅਪ੍ਰੈਲ( ਦਿਨੇਸ਼ ਸੋਨੀ  )  ਹਾਈ ਕੋਰਟ ਦੇ ਹੁਕਮਾਂ ਦੀਆਂ ਸ਼ਰੇਆਮ ਧੱਜੀਆਂ ਉਡਾ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ਹਲਕਾ ਦੱਖਣੀ ਵਿਖੇ ਨਜਾਇਜ ਹੋਟਲਾਂ ਦੀਆਂ ਉਸਾਰੀਆਂ ਧੜਾ ਧੜ ਹੋ ਰਹੀਆਂ ਹਨ ਜਿਨ੍ਹਾਂ ਬਾਰੇ ਮਾਨਯੋਗ ਨਗਰ ਨਿਗਮ ਕਮਿਸ਼ਨਰ ਸਾਹਿਬ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਉੱਘੇ ਸਮਾਜ ਸੇਵਕ ਬਲਬੀਰ ਸਿੰਘ ਬਿੱਲਾ ਆਰੇ ਵਾਲੇ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਫਸੋਸ ਕਿ ਮਹਿਕਮੇ ਦੇ ਅਧਿਕਾਰੀਆਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਮਾਨਯੋਗ ਹਾਈਕੋਰਟ ਦੇ ਹੁਕਮਾਂ ਦੀ ਕੋਈ ਪ੍ਰਵਾਹ ਨੂੰ ਛਿੱਕੇ ਟੰਗ ਕੇ ਨਜਾਇਜ ਹੋਟਲਾ ਦੀ ਉਸਾਰੀ ਕਰਨ ਵਾਲਿਆ ਦਾ ਪੂਰਾ ਸਾਥ ਦੇ ਰਹੇ ਹਨ ਅਤੇ ਮਾਨਯੋਗ ਕਮਿਸ਼ਨਰ ਸਾਹਿਬ ਨਗਰ-ਨਿਗਮ ਅਮ੍ਰਿਤਸਰ ਵੀ ਇਨ੍ਹਾਂ ਨਜਾਇਜ ਹੋਟਲਾਂ ਦੀਆਂ ਉਸਾਰੀਆਂ ਬਾਰੇ ਬੁਹਤ ਗੰਭੀਰ ਨਜਰ ਨਹੀਂ ਆ ਰਹੇ ਬਿੱਲਾ ਆਰੇ ਵਾਲੇ ਨੇ ਸਬੰਧਤ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ਵਿੱਚ ਨਜਾਇਜ ਹੋਟਲਾਂ ਦੀਆਂ ਉਸਾਰੀਆਂ ਨੂੰ ਬੰਦ ਕਰਵਾਇਆ ਜਾਵੇ  ਅਤੇ ਮਾਨਯੋਗ ਹਾਈ ਕੋਰਟ ਦੇ ਹੁਕਮਾਂ ਦੀਆਂ ਸ਼ਰੇਆਮ ਧੱਜੀਆਂ ਉਡਾ ਕੇ  ਨਜਾਇਜ ਹੋਟਲਾ ਦੀ ਉਸਾਰੀ ਕਰਵਾਉਣ ਵਾਲੇ ਸਬੰਧਿਤ ਅਧਿਕਾਰੀਆਂ ਦੇ ਖਿਲਾਫ ਬਣਦੀ ਕਾਰਵਾਈ ਲਈ ਮਾਨਯੋਗ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ ਅਤੇ ਭ੍ਰਿਸ਼ਟ ਅਫਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਉਨਾਂ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ  ਸ਼ਹਿਰ ਵਿੱਚ ਹੋ ਰਹੀਆਂ ਨਜਾਇਜ਼ ਉਸਾਰੀਆਂ ਨੂੰ ਰੋਕਿਆ ਜਾਵੇ ।।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *