ਫਗਵਾੜਾ 6 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ)-ਫਗਵਾੜਾ ਪੁਲਿਸ ਨੇ ਵੱਖ ਵੱਖ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨ.ਡੀ.ਪੀ.ਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਪੀ. ਰੁਪਿੰਦਰ ਭੱਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਦਰ ਪੁਲਿਸ ਨੇ ਸਤਨਾਮ ਉਰਫ਼ ਸ਼ਾਮਾ ਪੁੱਤਰ ਮੰਗਤ ਰਾਮ ਵਾਸੀ ਪਿੰਡ ਗਹੌਰ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਗੌਂਸਪੁਰ ਕੱਟ ਲਾਗਿਉਂ ਉਕਤ ਵਿਅਕਤੀ ਨੂੰ ਕਾਬੂ ਕੀਤਾ ਹੈ | ਰਾਵਲਪਿੰਡੀ ਪੁਲਿਸ ਨੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਪਾਲ ਚੰਦ ਵਾਸੀ ਮਾਧੋਪੁਰ ਨੂੰ ਕਾਬੂ ਕਰਕੇ ਉਸ ਪਾਸੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਨ੍ਹਾਂ ਦੱਸਿਆ ਕਿ ਪਿੰਡ ਰਾਣੀਪੁਰ ਰਾਜਪੂਤਾ ਲਾਗਿਉਂ ਪੁਲਿਸ ਨੇ ਉਕਤ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸੇ ਤਰ੍ਹਾਂ ਸਤਨਾਮਪੁਰਾ ਪੁਲਿਸ ਨੇ ਗੌਰਵ ਕੁਮਾਰ ਕਲੇਰ ਉਰਫ਼ ਗੌਰਵ ਪੁੱਤਰ ਧਰਮਪਾਲ ਕਲੇਰ ਵਾਸੀ ਨੰਗਲ ਕਾਲੋਨੀ ਨੂੰ ਪਿੰਡ ਭਾਣੋਕੀ ਲਾਗਿਉਂ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ







