ਹੈਰੋਇਨ ਸਮੇਤ ਇਕ ਕਾਬੂ, ਮਾਮਲਾ ਦਰਜ਼

Spread the love

ਕਬਵਾਲਾ, ਸ਼੍ਰੀ ਮੁਕਤਸਰ ਸਾਹਿਬ, 25 ਜੁਲਾਈ ()- ਥਾਣਾ ਕਬਰਵਾਲਾ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਐਸ ਆਈ/ਐਸ ਐਚ ਓ ਰਵਿੰਦਰ ਕੁਮਾਰ ਵੱਲੋਂ ਦਰਜ਼ ਕੀਤੇ ਗਏ ਮਾਮਲੇ ਅਨੁਸਾਰ ਜਦੋਂ ਪੁਲਿਸ ਪਾਰਟੀ ਦੌਰਾਨੇ ਗਸ਼ਤ ਤੇ ਚੈਕਿੰਗ ਪਿੰਡ ਪੰਨੀਵਾਲਾ, ਮਿੱਡਾ ਤੋਂ ਹੁੰਦੇ ਹੋਏ ਪਿੰਡ ਰਾਣੀਵਾਲਾ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਪਿੰਡ ਰਾਣੀਵਾਲਾ ਤੋਂ ਕਰੀਬ 200 ਮੀਟਰ ਪਿੱਛੇ ਸੀ ਤਾਂ ਸੜ੍ਹਕ ਦੇ ਸੱਜੇ ਪਾਸੇ ਇੱਕ ਕਾਰ ਮਾਰਕਾ ਸਵਫਿਟ ਡਿਜਾਇਰ ਨੰ: ਪੀਬੀ 03 ਬੀਐਲ 2152 ਰੰਗ ਗਰੇਅ ਖੜੀ ਦਿਖਾਈ ਦਿੱਤੀ, ਜਦੋਂ ਸਹਾਇਕ ਥਾਣੇਦਾਰ ਨੇ ਸ਼ੱਕ ਦੇ ਅਧਾਰ ’ਤੇ ਆਪਣੀ ਕਾਰ ਰੋਕ ਕੇ ਸਾਥੀ ਕਰਮਚਾਰੀਆਂ ਦੇ ਨਾਲ ਸਵਫਿਟ ਕਾਰ ਡਿਜਾਇਰ ਕੋਲ ਪੁੱਜਾ ਤਾਂ ਕਾਰ ਵਿੱਚ ਸਰਦਾਰ ਨੌਜਵਾਨ ਬੈਠਾ ਦਿਖਾਈ ਦਿੱਤਾ, ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਤਰਸੇਮ ਸਿੰਘ ਉਰਫ ਸੇਮਾ ਪੁੱਤਰ ਬਲਵੀਰ ਸਿੰਘ ਵਾਸੀ ਰਾਣੀਵਾਲਾ ਦੱਸਿਆ ਜੋ ਇਸ ਨੌਜਵਾਨ ਦੇ ਹੱਥਾਂ ਵਿੱਚ ਪਾਰਦਰਸ਼ੀ ਲਿਫਾਫਾ ਫੜਿਆ ਹੋਇਆ ਸੀ ਜਿਸ ਵਿੱਚ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਇਆ, ਪੁਲਿਸ ਨੇ ਅਗਲੇਰੀ ਕਾਰਵਾਈ ਲਈ ਐਸ ਐਚ ਓ ਰਵਿੰਦਰ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਤਰਸੇਮ ਸਿੰਘ ਉਰਫ ਸੇਮਾ ਦੀ ਤਲਾਸ਼ੀ ਲਈ ਤਾਂ ਪੁਲਿਸ ਨੂੰ ਉਸ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਦੇ ਖਿਲਾਫ਼ ਐਨ ਡੀ ਪੀ ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *