ਅੰਤਰਰਾਸ਼ਟਰੀ ਕਾਨਫਰੰਸ ਵਿੱਚ ਬਠਿੰਡਾ ਜ਼ਿਲ੍ਹੇ ਦੇ ਦੋ ਬੱਚੇ ਬਾਲ ਲੇਖਕ ਐਵਾਰਡ ਨਾਲ ਸਨਮਾਨਿਤ 

Spread the love
ਗੁਰਵਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਭਾਗ ਲੈ ਜ਼ਿਲ੍ਹੇ ਦਾ ਨਾਂ ਕੀਤਾ ਰੌਸ਼ਨ
ਬਠਿੰਡਾ,22 ਨਵੰਬਰ (ਜਸਵੰਤ ਦਰਦ ਪ੍ਰੀਤ) ਦੇਸ਼ ਦੀ ਨਵੀਂ ਪਨੀਰੀ ਨੂੰ ਆਪਣੇ ਅਮੀਰ ਵਿਰਸੇ,ਮਾਂ ਬੋਲੀ,ਸਾਹਿਤ ਅਤੇ ਸੱਭਿਆਚਾਰ ਨਾਲ ਜੋੜਨ ਲਈ ਪੰਜਾਬ ਭਵਨ ਸਰੀ ਕਨੇਡਾ ਦੇ ਸੰਸਥਾਪਕ ਸੁੱਖੀ ਬਾਠ ਦੇ ਉਪਰਾਲੇ ਸਦਕਾ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਤਹਿਤ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਸੰਗਰੂਰ ਵਿਖੇ ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਵਿੱਚ ਬਠਿੰਡੇ ਜ਼ਿਲ੍ਹੇ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਪ੍ਰੋਜੈਕਟ ਸਲਾਹਕਾਰ ਅਤੇ ਜ਼ਿਲ੍ਹਾ ਇੰਚਾਰਜ ਗੁਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਭਵਨ ਸਰੀ ਕਨੇਡਾ ਵੱਲੋਂ ਸੁੱਖੀ ਬਾਠ ਦੀ ਅਗਵਾਈ ਹੇਠ ਅਤੇ ਪ੍ਰੋਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਦੀ ਦੇਖਰੇਖ ਹੇਠ ਕਰਵਾਈ ਗਈ ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਵਿੱਚ ਬਠਿੰਡਾ-2 ਟੀਮ ਦੇ 33 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ ਦੋ ਬੱਚਿਆਂ ਨੇ ਵੱਖ-ਵੱਖ ਵਰਗਾਂ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਾਲ ਲੇਖਕ ਐਵਾਰਡ ਹਾਸਲ ਕੀਤੇ। ਉਹਨਾਂ ਦੱਸਿਆ ਕਿ ਵਿਸ਼ਵ ਦੀ ਇਸ ਪਹਿਲੀ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ  ਵਿੱਚ 800 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਅਤੇ 700 ਦੇ ਕਰੀਬ ਗਾਈਡ ਅਧਿਆਪਕਾਂ ਅਤੇ ਮਾਪਿਆਂ ਨੇ ਸ਼ਿਰਕਤ ਕੀਤੀ। ਇਨ੍ਹਾਂ ਸਖਤ ਮੁਕਾਬਲਿਆਂ ਵਿੱਚੋਂ ਲੇਖ ਮੁਕਾਬਲਿਆਂ ਵਿੱਚ ਜਸ਼ਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਮੰਡੀ ਕਲਾਂ ਅਤੇ ਗੀਤ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਪਿੰਡ ਦੇ ਮਨਪ੍ਰੀਤ ਸਿੰਘ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਾਲ ਲੇਖਕ ਅਵਾਰਡ ਹਾਸਲ ਕੀਤੇ । ਇਹਨਾਂ ਨੂੰ ਐਵਾਰਡ ਸਮੇਤ 7100 ਅਤੇ 5100 ਰੁਪਏ ਦੀ ਨਕਦ ਰਾਸ਼ੀ,ਸਨਮਾਨ ਚਿੰਨ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਹਨਾਂ ਦੀ ਇਸ ਪ੍ਰਾਪਤੀ ਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼ਿਵਪਾਲ ਗੋਇਲ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰ.)ਸਿਕੰਦਰ ਸਿੰਘ ਬਰਾੜ,ਜ਼ਿਲ੍ਹਾ ਸਿੱਖਿਆ ਅਫਸਰ (ਐ.) ਮਨਿੰਦਰ ਕੌਰ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐ.)ਮਹਿੰਦਰਪਾਲ ਸਿੰਘ ਨੇ ਵਧਾਈ ਦਿੰਦਿਆਂ ਕਿਹਾ ਕਿ ਬਠਿੰਡੇ ਜ਼ਿਲ੍ਹੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ। ਸ. ਸਿੱਧੂ ਨੇ ਕਿਹਾ ਕਿ ਇਹ
ਪ੍ਰਾਪਤੀ ਵਿਦਿਆਰਥੀਆਂ, ਗਾਈਡ ਅਧਿਆਪਕਾਂ ਅਤੇ ਉਨ੍ਹਾਂ ਦੀ ਟੀਮ ਦੀ ਮਿਹਨਤ ਸਦਕਾ ਹੋਈ ਹੈ। ਇਸ ਮੌਕੇ ਉਹਨਾਂ ਨਾਲ ਮਨਪ੍ਰੀਤ ਕੌਰ,ਬੇਅੰਤ ਕੌਰ,ਜਗਸੀਰ ਢੱਡੇ,ਅੰਮ੍ਰਿਤਪਾਲ ਕੌਰ ਜਤਿੰਦਰ ਸ਼ਰਮਾ,ਮਨਜੀਤ ਸਿੰਘ ਆਦਿ ਹਾਜ਼ਿਰ ਸਨ।

More News

Youtube

Facebook

Whatsapp

Home

 

  • Related Posts

    ਪਿੰਡ ਬਜੀਦਪੁਰ ਦੀ ਉਪਜਾਊ ਜ਼ਮੀਨ ਗਰੀਨ ਜ਼ੋਨ ‘ਚ ਪਾਉਣ ਖਿਲਾਫ਼ ਵਸਨੀਕਾਂ ਤੇ ਕਿਸਾਨ ਜਥੇਬੰਦੀਆਂ ਨੇ ਫ਼ੈਸਲਾ ਨਾ ਬਦਲਣ ਤੇ ਕੀਤਾ ਸੰਘਰਸ਼ ਦਾ ਐਲਾਨ 

    Spread the love

    Spread the loveਨਿਊ ਚੰਡੀਗੜ੍, 23 ਜੁਲਾਈ (ਬਜੀਦਪੁਰ) -ਨਿਊ ਚੰਡੀਗੜ੍ਹ ਨੇੜਲੇ ਪਿੰਡ ਬਜੀਦਪੁਰ ਦੀ ਉਪਜਾਊ ਜ਼ਮੀਨ ਫ਼ੋਰਇਸਟ ਜ਼ੋਨ ‘ਚ ਪਾਉਣ ਖਿਲਾਫ਼ ਵਸਨੀਕ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੇ ਗਮਾਡਾ ਨੂੰ ਮੰਗ ਪੱਤਰ…

    ​ਸੱਚੀ ਆਤਮਿਕ ਖੁਸ਼ੀ ਅਤੇ ਤਸੱਲੀ ਧਨ-ਦੌਲਤ ਵਿੱਚ ਨਹੀਂ, ਬਲਕਿ ਨਾਮ ਸਿਮਰਨ ਅਤੇ ਨਿਸ਼ਕਾਮ ਸੇਵਾ ਵਿੱਚ ਹੈ: ਸੰਤ ਬਾਬਾ ਬਾਲ ਜੀ ਮਹਾਰਾਜ ​ਸਥਾਨ: ਨੂਰਪੁਰ ਬੇਦੀ

    Spread the love

    Spread the love ਮਿਤੀ: 23 ਜੁਲਾਈ ਦਲਜੀਤ ਚਨੌਲੀ =ਸ੍ਰੀ ਰਾਧਾ ਕ੍ਰਿਸ਼ਨ ਸਤਿਸੰਗ ਘਰ ਕਮੇਟੀ ਨੂਰਪੁਰ ਬੇਦੀ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ…

    Leave a Reply

    Your email address will not be published. Required fields are marked *