ਆਜ਼ਾਦ ਟੈਕਸੀ ਯੂਨੀਅਨ ਵੱਲੋਂ ਕ੍ਰਿਸ਼ਨ ਸਿੰਘ ਦੇ ਪਰਿਵਾਰ ਨੂੰ 66000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ।

Spread the love
ਨੂਰਪੁਰ ਬੇਦੀ ਦਲਜੀਤ ਚਨੌਲੀ  ਪਿੰਡ ਲਹਿੜੀਆਂ ਦੇ ਵਸਨੀਕ ਤੇ ਟੈਕਸੀ ਕਾਰੋਬਾਰ ਨਾਲ ਜੁੜੇ ਕ੍ਰਿਸ਼ਨ ਸਿੰਘ ਜੋ ਕਿ ਬੀਤੇ ਦਿਨੀ ਹਾਰਟ ਅਟੈਕ ਆਉਣ ਦੇ ਨਾਲ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਆਜ਼ਾਦ ਟੈਕਸੀ ਯੂਨੀਅਨ ਜਿਲਾ ਰੂਪਨਗਰ ਦੇ ਸਾਰੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਕਿਹਾ ਕ੍ਰਿਸ਼ਨ ਸਿੰਘ ਬੇਹਦ ਮਿਹਨਤੀ ਦੇ ਇਮਾਨਦਾਰ ਇਨਸਾਨ ਸੀ।
ਸਮੂਹ ਟੈਕਸੀ ਚਾਲਕਾਂ ਨੇ ਪ੍ਰਧਾਨ ਸੋਹਣ ਸਿੰਘ ਭੈਣੀ ਦੀ ਅਗਵਾਈ ਵਿੱਚ ਪਰਿਵਾਰ ਨੂੰ 66300 ਦੀ ਆਰਥਿਕ ਸਹਾਇਤਾ ਭੇਟ ਕੀਤੀ।
ਇਸੇ ਪ੍ਰਕਾਰ ਦੇ ਨਾਲ ਨੂਰਪੁਰ ਬੇਦੀ ਪੀਰ ਬਾਬਾ ਜਿੰਦਾ ਸ਼ਹੀਦ ਟੈਕਸੀ ਸਟੈਂਡ ਵੱਲੋਂ 8200 ਦੀ ਆਰਥਿਕ ਸਹਾਇਤਾ ਭੇਟ ਕੀਤੀ ਗਈ।
ਮੌਕੇ ਤੇ ਮੌਜੂਦ ਵੱਖ-ਵੱਖ ਆਗੂਆਂ ਨੇ ਕਿਹਾ ਕਿ ਕਿਸ਼ਨ ਸਿੰਘ ਮਿਹਨਤ ਕਰਕੇ ਆਪਣਾ ਪਰਿਵਾਰ ਪਾਲ ਰਿਹਾ ਸੀ ਤੇ ਆਰਥਿਕ ਤੌਰ ਤੇ ਵੀ ਸੰਘਰਸ਼ ਦੇ ਦੌਰ ਵਿੱਚੋਂ ਨਿਕਲ ਰਿਹਾ ਸੀ।
ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਜਿਹੇ ਵੀਰ ਦੇ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਰਹੀਏ।
ਇਸ ਮੌਕੇ ਉੱਥੇ ਸੋਹਣ ਸਿੰਘ ਭੈਣੀ ਪ੍ਰਧਾਨ ਜੱਸੀ ਕਾਹਲੋ ਨਲਹੋਟੀ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਥਾਣਾ ਜਨਰਲ ਸੈਕਟਰੀ ਗੁਰਮੀਤ ਸਿੰਘ ਮੋਠਾਪੁਰ ਕੈਸ਼ੀਅਰ ਕਮਲਜੀਤ ਸਿੰਘ ਸੇਖ ਪੁਰਾ ਮੀਤ ਪ੍ਰਧਾਨ ਬਿੰਦਰ ਭੱਗਲ ਨੂਰਪੁਰ ਬੇਦੀ ਮੁਖ ਸਲਾਹਕਾਰ ਦਰਸ਼ਨ ਸਿੰਘ ਸਲਾਹਕਾਰ ਤੇ ਸਾਰੇ ਮੈਂਬਰ ਮੌਜੂਦ ਸਨ।
  • Related Posts

    ਰਾਸ਼ਟਰੀ ਸੰਤ ਬਾਬਾ ਬਾਲ ਜੀ ਦਾ ਕੀਰਤਪੁਰ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ, ਸੰਗਤ ਨੂੰ ਸ੍ਰੀ ਕ੍ਰਿਸ਼ਨ ਨਾਮ ਨਾਲ ਜੁੜਨ ਦਾ ਦਿੱਤਾ ਸੰਦੇਸ਼

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ )  ਰਾਸ਼ਟਰੀ ਸੰਤ ਬਾਬਾ ਬਾਲ ਜੀ ਅੱਜ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ-1 ਵਿਖੇ ਪਹੁੰਚੇ, ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਉਨ੍ਹਾਂ ਦਾ ਸ਼ਰਧਾ,…

    ਧਾਰਮਿਕ ਅਸਥਾਨਾਂ ਤੋਂ ਆਸ਼ੀਰਵਾਦ ਲੈ ਕੇ ਸੰਭਾਲਿਆ ਕਾਰਜਭਾਰ, ਭੇਦਭਾਵ ਤੋਂ ਬਿਨਾਂ ਹੋਵੇਗਾ ਸ਼ਹਿਰ ਦਾ ਵਿਕਾਸ: ਗੁਰਮੀਤ ਸਿੰਘ ਟੀਨਾ

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵੇਂ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਤੋਂ…

    Leave a Reply

    Your email address will not be published. Required fields are marked *