ਅਤੇ ਆਏ ਦਿਨ ਗਰਨੇਡ ਹਮਲਿਆਂ ਦੀਆਂ ਖ਼ਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਅਤੇ ‘ਆਪ’ ਸਰਕਾਰ ਅਜਿਹੇ ਸ਼ਰਾਰਤੀ ਅਨਸਰਾਂ ‘ਤੇ ਕਾਬੂ ਪਾਉਣ ਵਿੱਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਬ੍ਰਹਮਪੁਰਾ ਨੇ ਭਾਜਪਾ ਅਤੇ ਕਾਂਗਰਸ ‘ਤੇ ਵੀ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਾਂਗਰਸ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਅਤੇ ਸਿੱਖਾਂ ਦੀ ਨਸਲਕੁਸ਼ੀ ਦੀ ਨਿੰਦਾ ਕੀਤੀ। ਉਨ੍ਹਾਂ ਭਾਜਪਾ ‘ਤੇ ਸਿਰਸਾ ਦੇ ਵਿਵਾਦਤ ਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਕੇ ਸਿੱਖਾਂ ਦੇ ਹਿਰਦਿਆਂ ਨੂੰ ਵਲੂੰਧਰਨ ਦਾ ਦੋਸ਼ ਲਗਾਇਆ। ਉਨ੍ਹਾਂ ਭਾਜਪਾ ‘ਤੇ ‘ਪਾੜੋ ਅਤੇ ਰਾਜ ਕਰੋ’ ਦੀ ਨੀਤੀ ਤਹਿਤ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੇ ਗੰਭੀਰ ਇਲਜ਼ਾਮ ਵੀ ਲਗਾਏ। ਉਨ੍ਹਾਂ ਕਿਹਾ ਕਿ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸੂਬੇ ਦੇ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕਰਦੇ ਹਨ ਤਾਂ ਕੇਂਦਰ ਸਰਕਾਰ ਸਿੱਖਾਂ ਨਾਲ ਵਿਤਕਰਾ ਕਰਦੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਕਬੱਡੀ ਅਤੇ ਹੋਰ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਇਸ ਮੌਕੇ ਯੂਥ ਆਗੂ ਕੰਵਰਦੀਪ ਸਿੰਘ ਬ੍ਰਹਮਪੁਰਾ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਲਈ ਸ਼ਾਨਦਾਰ ਉਪਰਾਲੇ ਕੀਤੇ ਹਨ ਅਤੇ ਭਵਿੱਖ ਵਿੱਚ ਵੀ ਪਾਰਟੀ ਨੂੰ ਮੌਕਾ ਮਿਲਣ ‘ਤੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦਾਦਾ ਜੀ, ਮਰਹੂਮ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਵਜੋਂ ਚੋਹਲਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਦਾ 4 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਾਣ ਕਰਵਾਇਆ ਸੀ, ਜਿਸ ਸਦਕਾ ਅੱਜ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ।ਸ੍ਰ. ਕੰਵਰਦੀਪ ਸਿੰਘ ਬ੍ਰਹਮਪੁਰਾ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਸੂਬੇ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਬੱਡੀ ਪੰਜਾਬ ਦੀ ਇੱਕ ਮਹੱਤਵਪੂਰਨ ਖੇਡ ਹੈ, ਜੋ ਨੌਜਵਾਨਾਂ ਦੀ ਪਛਾਣ ਹੈ।ਇਸ ਮੌਕੇ ਬਹੁਤ ਸਾਰੇ ਪ੍ਰਮੁੱਖ ਵਿਅਕਤੀ ਹਾਜ਼ਰ ਸਨ ਜਿੰਨ੍ਹਾਂ ਵਿੱਚ ਸਤਨਾਮ ਸਿੰਘ ਕਰਮੂੰਵਾਲਾ, ਦਿਲਬਾਗ ਸਿੰਘ ਕਾਹਲਵਾਂ, ਸੁਰਿੰਦਰ ਸਿੰਘ ਛਿੰਦਾ ਸਰਪੰਚ ਫ਼ਤਿਆਬਾਦ, ਪ੍ਰਧਾਨ ਰਤਨ ਸਿੰਘ ਗੁਰਦੁਆਰਾ ਲੋਕਲ ਕਮੇਟੀ ਫ਼ਤਿਆਬਾਦ, ਸੁਖਜਿੰਦਰ ਸਿੰਘ ਬਿੱਟੂ ਪੱਖੋਪੁਰਾ, ਜਗਰੂਪ ਸਿੰਘ ਪੱਖੋਪੁਰਾ, ਅਮਰੀਕ ਸਿੰਘ ਸਰਪੰਚ ਚੋਹਲਾ ਸਾਹਿਬ, ਗੁਰਦੇਵ ਸਿੰਘ ਚੋਹਲਾ ਸਾਹਿਬ, ਅਵਤਾਰ ਸਿੰਘ ਰੇਮਿੰਡ ਵਾਲੇ, ਡਾਕਟਰ ਤਜਿੰਦਰ ਸਿੰਘ ਚੋਹਲਾ ਸਾਹਿਬ, ਮਨਜਿੰਦਰ ਸਿੰਘ ਲਾਟੀ ਚੋਹਲਾ ਸਾਹਿਬ, ਗੁਰਦਿਆਲ ਸਿੰਘ ਸੈਕਟਰੀ ਚੋਹਲਾ ਸਾਹਿਬ, ਬਾਵਾ ਸਿੰਘ ਸਰਪੰਚ ਰੱਤੋਕੇ, ਗੁਰਮੀਤ ਸਿੰਘ ਸੈਕਟਰੀ ਰੱਤੋਕੇ, ਮਨਜਿੰਦਰ ਸਿੰਘ ਸਰਪੰਚ ਵਣਿੰਗ, ਮਾਸਟਰ ਦਲਬੀਰ ਸਿੰਘ ਚੰਬਾ, ਮਾਸਟਰ ਗੁਰਨਾਮ ਸਿੰਘ ਧੁੰਨ, ਮਾਸਟਰ ਬਲਬੀਰ ਸਿੰਘ, ਕਰਿੰਦਰ ਸਿੰਘ ਚੋਹਲਾ ਖੁਰਦ, ਦਿਲਬਰ ਸਿੰਘ ਚੋਹਲਾ ਸਾਹਿਬ, ਸੂਬੇਦਾਰ ਬਲਵੰਤ ਸਿੰਘ, ਸੂਬੇਦਾਰ ਹਰਬੰਸ ਸਿੰਘ ਆਦਿ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ।Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…