ਆਰਮੀ ਭਰਤੀ ਦਫਤਰ ਅੰਮ੍ਰਿਤਸਰ ਵੱਲੋਂ ਅਗਨੀ ਵੀਰ ਭਰਤੀ ਸਬੰਧੀ ਜਾਗਰੂਕਤਾ ਮੁਹਿੰਮ

Spread the love
 ਅੰਮ੍ਰਿਤਸਰ 27 ਮਾਰਚ (ਮਨਜੀਤ ਸਿੰਘ ਸ਼ੇਰਗਿੱਲ ) ਆਰਮੀ ਭਰਤੀ ਦਫਤਰ ਅੰਮ੍ਰਿਤਸਰ ਵੱਲੋਂ ਜ਼ਿਲਾ ਰੋਜ਼ਗਾਰ ਕੇਂਦਰ ਅੰਮ੍ਰਿਤਸਰ ਅਤੇ ਐਨਸੀਸੀ ਦੇ ਸਹਿਯੋਗ ਨਾਲ ਅੰਮ੍ਰਿਤਸਰ ਦੇ ਵੱਖ ਵੱਖ ਵਿਦਿਅਕ ਅਦਾਰਿਆਂ ਵਿੱਚ ਅਗਨੀ ਵੀਰ ਭਰਤੀ 2026 ਲਈ ਜਾਗਰੂਕਤਾ ਮੁਹਿੰਮ ਮੁਹਿਮ ਸ਼ੁਰੂ ਕੀਤੀ ਗਈ ਹੈ।।ਇਸ ਬਾਰੇ ਜਾਣਕਾਰੀ ਦਿੰਦਿਆਂ ਕਰਨਲ ਜੇਮਸ ਜੈਕਬ, ਸੈਨਾ ਮੈਡਲ ਨੇ ਦੱਸਿਆ ਕਿ ਨੌਜਵਾਨਾਂ ਨੂੰ ਭਾਰਤੀ ਫੌਜ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਲਈ ਜਿਲਾ ਰੋਜ਼ਗਾਰ ਕੇਂਦਰ ਅੰਮ੍ਰਿਤਸਰ ਅਤੇ ਐਨਸੀਸੀ ਦੇ ਸਹਿਯੋਗ ਨਾਲ ਵੱਖ ਵੱਖ ਵਿਦਿਅਕ ਅਦਾਰਿਆਂ ਵਿੱਚ ਭਰਤੀ ਪ੍ਰਕਿਰਿਆ ਬਾਰੇ ਵਿਸਥਾਰ ਸਹਿਤ ਦੱਸਿਆ ਜਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਜਿਲਾ ਪੱਧਰੀ ਟੀਮ ਵਿੱਚ ਸੂਬੇਦਾਰ ਮੇਜਰ ਸੰਜੇ ਪੈਰਟ, ਸੂਬੇਦਾਰ ਮੇਜਰ ਪ੍ਰਵੀਨ, ਐਨਸੀਸੀ ਅਫਸਰ ਕੈਪਟਨ ਸੁਖਪਾਲ ਸਿੰਘ ਸੰਧੂ, ਸ਼੍ਰੀਮਤੀ ਭਾਰਤੀ ਸ਼ਰਮਾ ਸ਼ਾਮਿਲ ਹਨ । ਭਾਰਤ ਸਰਕਾਰ ਵੱਲੋਂ ਇੱਕ ਵੈਨ ਰਾਹੀਂ ਤਿੰਨ ਦਿਨ ਲਈ ਅੰਮ੍ਰਿਤਸਰ ਦੇ ਨੌਜਵਾਨਾਂ ਨੂੰ ਭਰਤੀ ਪ੍ਰਕਿਰਿਆ ਬਾਰੇ ਦੱਸਣ ਅਤੇ ਉਹਨਾਂ ਨੂੰ ਫੌਜ ਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਲਈ ਆਡੀਓ ਵੀਜ਼ੂਅਲ ਏਡਸ ਰਾਹੀਂ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸੇ ਕੜੀ ਤਹਿਤ ਅੱਜ ਆਈਟੀਆਈ ਰਣੀਕੇ ਵਿਖੇ ਬਾਰਡਰ ਏਰੀਏ ਦੇ ਪਿੰਡਾਂ ਦੇ ਨੌਜਵਾਨਾਂ ਨੂੰ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਪੱਧਰੀ ਟੀਮ ਵੱਲੋਂ ਨੌਜਵਾਨਾਂ ਨੂੰ ਜੋ ਕਿ ਸਰੀਰਕ ਤੌਰ ਤੇ ਤੰਦਰੁਸਤ ਹਨ ਅਤੇ ਮੈਡੀਕਲ ਫਿਟ ਹਨ, ਉਹਨਾਂ ਨੂੰ ਅਗਨੀ ਵੀਰ ਦੀ ਭਰਤੀ, ਜਿਸ ਦੀ ਆਖਰੀ ਮਿਤੀ 1 ਅਪ੍ਰੈਲ ਹੈ, ਬਾਰੇ ਵਿਸਥਾਰ ਸਹਿਤ ਦੱਸਿਆ। ਉਹਨਾਂ ਦੱਸਿਆ ਕਿ ਉਮੀਦਵਾਰ ਆਪਣੇ ਮੋਬਾਇਲ ਤੋਂ ਹੀ ਆਨਲਾਈਨ ਅਪਲਾਈ ਕਰ ਸਕਦੇ ਹਨ। ਉਮੀਦਵਾਰ ਆਪਣੇ ਸਰਟੀਫਿਕੇਟ ਜਿਸ ਵਿੱਚ ਕਿ ਯੋਗਤਾ ਸਰਟੀਫਿਕੇਟ ਜਿਵੇਂ ਦਸਵੀਂ/ਬਾਰਵੀਂ, ਆਧਾਰ ਕਾਰਡ, ਰਿਹਾਇਸ਼ ਦਾ ਸਰਟੀਫਿਕੇਟ,ਕੈਟਾਗਰੀ ਦਾ ਸਰਟੀਫਿਕੇਟ ਡੀਜੀ ਲੋਕਰ ਵਿੱਚ ਡਾਊਨਲੋਡ ਕਰਕੇ ਆਨਲਾਈਨ ਅਵੇਦਨ ਆਪਣੇ ਮੋਬਾਈਲ ਤੋਂ ਹੀ ਕਰ ਸਕਦੇ ਹਨ ਅਤੇ ਬਹੁਤ ਹੀ ਸੌਖੀ ਪ੍ਰਕਿਰਿਆ ਹੈ । ਇਸ ਟੀਮ ਵੱਲੋਂ ਅੱਜ ਸੀਨੀਅਰ ਸੈਕੰਡਰੀ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ ਵਿਖੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਫੌਜ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸ਼੍ਰੀਮਤੀ ਸਵਜੀਤ ਕੌਰ ਪ੍ਰਿੰਸੀਪਲ, ਸ ਮਨਦੀਪ ਸਿੰਘ ਇੰਸਟਰਕਟਰ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *