ਕੋਟਕਪੂਰਾ, 18 ਅਪ੍ਰੈਲ ( ਮਨਪ੍ਰੀਤ ਮੋੋਨੂੰ )- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੀਆਂ ਆਗੂਆਂ ਦੀ ਮੀਟਿੰਗ ਅੱਜ ਮਿਉਂਸਪਲ ਪਾਰਕ ਕੋਟਕਪੂਰਾ ਵਿਖੇ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਗੁਰਮੀਤ ਕੌਰ ਦਬੜੀਖਾਨਾ ਦੀ ਪ੍ਰਧਾਨਗੀ ਹੇਠ ਹੋਈ । ਜਿਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪੁੱਜੇ । ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਯੂਨੀਅਨ ਦੀਆਂ ਆਗੂਆਂ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਬੋਲਦਿਆਂ ਕਿਹਾ ਕਿ ਆਂਗਣਵਾੜੀ ਵਰਕਰਾਂ ਕੇ ਵਾਈ ਸੀ ਦਾ ਕੰਮ ਨਹੀਂ ਕਰਨਗੀਆਂ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਮੰਨਣ ਤੋਂ ਆਨਾ ਕਾਨੀ ਕਰ ਰਹੀ ਹੈ । ਜਿਸ ਕਰਕੇ ਜਥੇਬੰਦੀ ਨੂੰ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਵੋਟਾਂ ਵੇਲੇ ਵਾਅਦਾ ਤਾਂ ਇਹ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਆਉਣ ਤੇ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ । ਪਰ ਅਸਲੀਅਤ ਇਹ ਹੈ ਕਿ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਮਾਣ ਭੱਤਾ ਨਹੀਂ ਮਿਲ ਰਿਹਾ । ਅਜਿਹਾ ਪਿਛਲੇਂ ਤਿੰਨ ਸਾਲਾਂ ਤੋਂ ਚੱਲ ਰਿਹਾ ਹੈ ਤੇ ਪੰਜਾਬ ਸਰਕਾਰ ਫੇਲ ਸਾਬਤ ਹੋ ਰਹੀ ਹੈ । ਉਹਨਾਂ ਮੰਗ ਕੀਤੀ ਕਿ ਨਵੀ ਵਿਦਿਆ ਨੀਤੀ ਅਨੁਸਾਰ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰਾਂ ਨੂੰ ਬਣਦੇ ਗਰੇਡ ਦਿੱਤੇ ਜਾਣ । ਉਹਨਾਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ ਨਾ ਤਾਂ ਬੱਚੇ ਹਨ ਤੇ ਨਾ ਹੀ ਰਾਸ਼ਨ ਬਣ ਰਿਹਾ ਹੈ । ਸਾਲ 2017 ਵਿੱਚ ਪੰਜਾਬ ਸਰਕਾਰ ਨੇ ਆਂਗਣਵਾੜੀ ਸੈਂਟਰਾਂ ਦੇ ਲੱਖਾ ਬੱਚਿਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਨਰਸਰੀ ਜਮਾਤਾਂ ਸ਼ੁਰੁ ਕਰਕੇ ਦਾਖਲ ਕਰ ਲਿਆ ਸੀ ਤੇ ਆਂਗਣਵਾੜੀ ਸੈਂਟਰ ਖਾਲੀ ਹੋ ਗਏ ਸਨ । ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ ਅਤੇ ਮਾਣ ਭੱਤਾ ਹਰ ਮਹੀਨੇ ਸਮੇਂ ਸਿਰ ਦਿੱਤਾ ਜਾਵੇ ।
ਉਹਨਾਂ ਕਿਹਾ ਕਿ ਪਿਛਲੇਂ 50 ਸਾਲਾਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵਿਭਾਗ ਵਿੱਚ ਪੱਕਾ ਨਹੀਂ ਕੀਤਾ ਗਿਆ ਅਤੇ ਉਹਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ । ਉਹਨਾਂ ਕਿਹਾ ਕਿ ਜਦੋਂ ਤੱਕ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਮੰਨਦੀ ਨਹੀਂ ਉਦੋਂ ਤੱਕ ਜਥੇਬੰਦੀ ਦਾ ਸੰਘਰਸ਼ ਜਾਰੀ ਰਹੇਗਾ । ਉਹਨਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿੱਚ ਆ ਰਿਹਾ ਰਾਸ਼ਨ ਬੇਹੱਦ ਘਟੀਆ ਕੁਆਲਿਟੀ ਦਾ ਹੈ । ਇਹ ਰਾਸ਼ਨ ਆਂਗਣਵਾੜੀ ਸੈਂਟਰਾਂ ਵਿੱਚ ਵੱਡੀ ਪੱਧਰ ਤੇ ਸੁੱਟਿਆ ਜਾ ਰਿਹਾ ਹੈ ਤੇ ਲੋਕ ਇਸ ਰਾਸ਼ਨ ਨੂੰ ਲੈਣ ਤੋਂ ਇਨਕਾਰੀ ਹਨ । ਸੈਟਰ ਵੱਲੋਂ ਭੇਜੇ ਜਾ ਰਹੇ ਕਰੋੜਾਂ ਰੁਪਏ ਦੇ ਫੰਡਾਂ ਦੀ ਦੁਰਵਰਤੋ ਹੋ ਰਹੀ ਹੈ ਤੇ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਕੰਪਨੀਆਂ ਨਾਲ ਰਲ ਮਿਲ ਕੇ ਫੰਡਾਂ ਦੀ ਲੁੱਟ ਕੀਤੀ ਜਾ ਰਹੀ ਹੈ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਹਜ਼ਾਰਾਂ ਸੀਟਾਂ ਖਾਲੀ ਪਈਆਂ ਹਨ , ਜਿਨਾਂ ਨੂੰ ਭਰਿਆ ਨਹੀਂ ਜਾ ਰਿਹਾ । ਇਸ ਮੌਕੇ ਸ਼ਰਨਜੀਤ ਕੌਰ ਰਾਈਆਂ ਵਾਲਾ ਬਲਾਕ ਪ੍ਰਧਾਨ ਫਰੀਦਕੋਟ , ਰਵਿੰਦਰ ਕੌਰ ਬਲਾਕ ਪ੍ਰਧਾਨ ਕੋਟਕਪੂਰਾ , ਸਰਬਜੀਤ ਕੌਰ ਫਰੀਦਕੋਟ , ਖੁਸ਼ਪਾਲ ਕੌਰ ਭਾਗਥਲਾ , ਹਰਵਿੰਦਰ ਕੌਰ ਜੈਤੋ , ਬਲਦੇਵ ਕੌਰ ਭੋਲੂਵਾਲਾ , ਸ਼ੀਲਾ ਰਾਣੀ ਫਰੀਦਕੋਟ , ਜਸਵੀਰ ਕੌਰ ਜੈਤੋ , ਗੁਰਪਿਆਰ ਕੌਰ ਕੋਟਕਪੂਰਾ ਅਤੇ ਮੂਰਤੀ ਕੌਰ ਪਿੱਪਲੀ ਆਦਿ ਆਗੂ ਮੌਜੂਦ ਸਨ ।