ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀ ਹੋਈ ਫੁੱਲ ਡ੍ਰੈਸ ਰਿਹਰਸਲ

Spread the love

ਸ੍ਰੀ ਮੁਕਤਸਰ ਸਾਹਿਬ, 13 ਅਗਸਤ ()- ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਅੱਜ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਤਿਰੰਗਾ ਲਹਿਰਾ ਕੇ ਇਸ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪਰੇਡ ਦੀਆਂ ਟੁਕੜੀਆਂ ਦਾ ਮੁਆਇਨਾ ਕੀਤਾ ਅਤੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਵੇਖੀਆਂ। ਪਰੇਡ ਕਮਾਂਡਰ ਡੀਐਸਪੀ ਅਵਤਾਰ ਸਿੰਘ ਰਾਜਪਾਲ ਦੀ ਅਗਵਾਈ ਵਿਚ ਟੁਕੜੀਆਂ ਨੇ ਭਾਗ ਲਿਆ। ਇਸ ਉਪਰੰਤ ਸਕੂਲੀ ਵਿਦਿਆਰਥੀਆਂ ਵੱਲੋਂ ਕੋਰੀਓਗ੍ਰਾਫ਼ੀ, ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਅਤੇ ਪੰਜਾਬ ਦਾ ਲੋਕ ਨਾਚ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਵੱਖ ਵੱਖ ਵਿਭਾਗਾਂ ਨਾਲ ਬੈਠਕ ਕਰਕੇ ਸਮਾਗਮ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਸਬੰਧੀ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਾਫ-ਸਫਾਈ, ਟਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ, ਪੀਣ ਵਾਲੇ ਪਾਣੀ, ਆਰਜ਼ੀ ਪਖਾਨੇ, ਸਟੇਡੀਅਮ ਵਿਖੇ ਡਸਟਬਿਨ ਆਦਿ ਹਰ ਤਰ੍ਹਾਂ ਨਾਲ ਪ੍ਰਬੰਧ ਪੁਖਤਾ ਹੋਣੇ ਚਾਹੀਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਮਨਾਏ ਜਾਣ ਵਾਲੇ ਇਸ ਆਜ਼ਾਦੀ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਰੌਣਕਾਂ ਨੂੰ ਹੋਰ ਵਧਾਉਣ। ਇਸ ਮੌਕੇ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ, ਸਹਾਇਕ ਕਮਿਸ਼ਨਰ (ਜ) ਸ਼ਿਵਾਂਸ ਅਸਥਾਨਾ, ਏਡੀਸੀ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਐਸਪੀ (ਡੀ) ਮਨਮੀਤ ਸਿੰਘ ਢਿੱਲੋਂ, ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਡੀਐਸਪੀ ਨਵੀਨ ਕੁਮਾਰ ਸ਼ਰਮਾ, ਡੀਐਸਪੀ (ਐਚ) ਅਮਨਦੀਪ ਸਿੰਘ, ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਗੁਰਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਮੌਂਗਾ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਸੋਨੀ, ਕਾਰਜ ਸਾਧਕ ਅਫ਼ਸਰ ਵਰੁਨ ਕੁਮਾਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *