ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਯੂਨੀਵਰਸਿਟੀ ਕਾਲਜ ਜੈਤੋ ਵਿਖੇ ਸੈਮੀਨਾਰ ਅਤੇ ਦਸਤਾਰ ਮੁਕਾਬਲੇ ਕਰਾਏ ਗਏ

Spread the love

ਜੈਤੋ, 06 ਅਪ੍ਰੈਲ (ਮਨਜੀਤ ਸਿੰਘ ਢੱਲਾ)-ਅੱਜ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਯੂਨੀਵਰਸਿਟੀ ਕਾਲਜ ਜੈਤੋ ਵਿਖੇ ਸੈਮੀਨਾਰ ਅਤੇ ਦਸਤਾਰ ਮੁਕਾਬਲੇ ਕਰਾਏ ਗਏ ਅਤੇ ਪਹਿਲੇ ਦੂਜੇ ਸਥਾਨਾਂ ਤੇ ਰਹੇ ਸਟੂਡੈਂਟਾਂ ਨੂੰ ਨਗਦੀ ਕੈਸ਼ ਅਤੇ ਨਾਮ ਦਿੱਤੇ ਗਏ ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਭਾਈ ਦਲੇਰ ਸਿੰਘ ਡੋਡ ਸਟੂਡੈਂਟਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕੀ ਅੱਜ ਸਮੇਂ ਦੀ ਲੋੜ ਹੈ ਕਿ ਵੱਧ ਤੋਂ ਵੱਧ ਸਟੂਡੈਂਟਾਂ ਨੂੰ ਪੜ੍ਹ ਲਿਖ ਕੇ ਉੱਚੇ ਅਹੁਦਿਆਂ ਤੇ ਪਹੁੰਚਣਾ ਚਾਹੀਦਾ ਹੈ ਆਪਣਾ ਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕਰਨਾ ਚਾਹੀਦਾ, ਭਾਈ ਡੋਡ ਨੇ ਕਿਹਾ ਕਿ ਬਾਹਰ ਦੇ ਕਾਰਨਾ ਕਰਕੇ ਸਾਡੇ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਸਨ ਅਤੇ ਸਾਡੇ ਪੰਜਾਬ ਦੇ ਕਾਲਜ ਅਤੇ ਯੂਨੀਵਰਸਿਟੀਆਂ ਖਾਲੀ ਹੋ ਰਹੀਆਂ ਸਨ ਇਹ ਬਹੁਤ ਇੱਕ ਵੱਡਾ ਚਿੰਤਾ ਦਾ ਵਿਸ਼ਾ ਸੀ ਸਾਨੂੰ ਇਹ ਵੇਖ ਕੇ ਬੜੀ ਖੁਸ਼ੀ ਹੋਈ ਕਿ ਦੁਬਾਰਾ ਕਾਲਜਾਂ ਵਿੱਚ ਰੌਣਕਾਂ ਵੇਖਣ ਨੂੰ ਮਿਲੀ ਇਸੇ ਤਰ੍ਹਾਂ ਯੂਨੀਵਰਸਿਟੀ ਕਾਲਜ ਵਿੱਚ ਸਾਨੂੰ ਐਸੇ ਸੈਮੀਨਾਰ ਅਤੇ ਦਸਤਾਰ ਕੈਂਪ ਲਾਉਣ ਦੀ ਬਹੁਤ ਜਰੂਰਤ ਹੈ, ਉਨ੍ਹਾਂ ਕਿਹਾ ਕਿ ਸਿੱਖੀ ਤੋਂ ਦੂਰ ਹੋਏ ਨੌਜਵਾਨਾਂ ਨੂੰ ਰੋਕਿਆ ਜਾ ਸਕੇ ਇਸ ਮੌਕੇ ਸਿੱਖ ਚਿੰਤਕ ਭਾਈ ਪਰਮਪਾਲ ਸਿੰਘ ਸਬਰਾ ਨੇ ਵੀ ਸਟੂਡੈਂਟ ਨਾਲ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਮਾਲਵਾ ਇੰਚਾਰਜ ਸਰਪੰਚ ਮੁਕੰਦ ਸਿੰਘ ਸਰਾਵਾਂ,ਅਤੇ ਜਿਲਾ ਫਰੀਦਕੋਟ ਦੇ ਪ੍ਰਧਾਨ ਧਰਮਿੰਦਰ ਸਿੰਘ ਜੈਤੋ, ਲਵਪ੍ਰੀਤ ਸਿੰਘ ਕੋਟਕਪੂਰਾ, ਯੂਨੀਵਰਸਿਟੀ ਪ੍ਰੋਫੈਸਰ ਗੁਰਬਿੰਦਰ ਕੌਰ, ਗੁਰਜੀਤ ਕੌਰ, ਜਸ਼ਨਪ੍ਰੀਤ ਕੌਰ, ਸੀਮਾ ਕੌਰ ਨੇ ਸਹਿਯੋਗ ਦਿੱਤਾ,ਯੂਨੀਵਰਸਿਟੀ ਕਾਲਜ ਜੈਤੋ ਦੇ ਪ੍ਰਧਾਨ ਜਗਨਪ੍ਰੀਤ, ਸਿੰਘ, ਬਲਰਾਜ ਸਿੰਘ ਜੈਤੋ, ਮਨਪ੍ਰੀਤ ਸਿੰਘ, ਆਕਾਸ਼ਦੀਪ ਸਿੰਘ ਮੱਤਾ, ਗੁਰਿੰਦਰਪਾਲ ਸਿੰਘ ਡੇਲਿਆਂਵਾਲੀ,ਤੇਜਵਿੰਦਰ ਸਿੰਘ ਮਚਾਕੀ, ਮਨਿੰਦਰ ਸਿੰਘ ਫਰੀਦਕੋਟ ਆਦਿ ਹਾਜ਼ਰ ਸਨ ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *