ਏਐਸਆਈ ਬਖਸੀਸ਼ ਸਿੰਘ ਦੀ ਹੋਈ ਅਚਾਨਕ ਮੌਤ, ਹਾਰਟ ਅਟੈਕ ਦਾ ਸ਼ੱਕ

Spread the love

ਸ਼੍ਰੀ ਮੁਕਤਸਰ ਸਾਹਿਬ, 10 ਜੁਲਾਈ ()- ਸ਼੍ਰੀ ਮੁਕਤਸਰ ਸਾਹਿਬ ਦੀ ਪੁਲਿਸ ਲਾਈਨ ਵਿਖੇ ਤੈਨਾਤ ਕੁਆਟਰ ਗਾਰਦ ਇੰਚਾਰਜ਼ ਵਜੋਂ ਸੇਵਾਵਾਂ ਨਿਭਾਅ ਰਹੇ ਏਐਸਆਈ ਬਖਸੀਸ਼ ਸਿੰਘ ਕਰੀਬ (51) ਪੁੱਤਰ ਸਮੀਰ ਸਿੰਘ ਵਾਸੀ ਆਦੇਸ਼ ਨਗਰ ਗਲੀ ਨੰ: 2 ਦੀ ਤੜਕਸਾਰ ਅਚਾਨਕ ਤਬੀਅਤ ਖਰਾਬ ਹੋ ’ਤੇ ਜਦੋਂ ਉਸ ਨੂੰ ਮੁਢਲੇ ਇਲਾਜ਼ ਲਈ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਵਲੋਂ ਬਖਸੀਸ਼ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਜਾਣਕਾਰੀ ਮੁਤਾਬਿਕ ਪਰਿਵਾਰਕ ਮੈਂਬਰਾਂ ਵੱਲੋਂ ਹਾਰਟ ਅਟੈਕ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਉਨ੍ਹਾਂ ਦੀ ਬੇਵਖ਼ਤੀ ਮੌਤ ’ਤੇ ਮੁਕਤਸਰ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਤੇ ਕਮਚਾਰੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਨਾਲ ਹੀ ਵਾਹਿਗੁਰੂ ਅੱਗੇ ਵਿਛੜੀ ਰੂਹ ਨੂੰ ਅਪਾਣੇ ਚਰਨਾਂ ਵਿੱਚ ਨਿਵਾਸ ਸਥਾਨ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ ਹੈ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *