ਕਿਸਾਨ ਆਗੂ ਡੱਲੇਵਾਲ ਦੀ ਸਿਹਤਯਾਬੀ ਲਈ ਨਿੱਤ ਅਰਦਾਸ ਕਰਨ ਵਾਲੇ ਪਿੰਡ ਭਮਾਂ ਕਲਾਂ ਗੁਰਦੁਆਰਾ ਸਾਹਿਬ ਦੇ ਪਾਠੀ ਸਿੰਘ ਨੂੰ ਕੀਤਾ ਸਨਮਾਨਤ

Spread the love

ਮਾਛੀਵਾੜਾ ਸਾਹਿਬ,-17 ਅਪ੍ਰੈਲ (ਸੁੱਚਾ ਬੰਗੜ) ਪਿੰਡ ਭਮਾਂ ਕਲਾਂ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਜੀਤ ਸਿੰਘ ਨੂੰ ਗੁਰੂ ਘਰ ਕਮੇਟੀ ਦੇ ਪ੍ਰਧਾਨ ਜਸਮੇਲ ਸਿੰਘ ਢਿੱਲੋਂ ਅਤੇ ਮਾਛੀਵਾੜਾ ਸਾਹਿਬ ਦੇ ਸ਼ਹਿਰੀ ਪ੍ਰਧਾਨ ਰਾਜਵੰਤ ਸਿੰਘ ਗਿੱਲ ਵੱਲੋਂ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ। ਸਨਮਾਨ ਕਰਨ ਵੇਲੇ ਆਗੂਆਂ ਨੇ ਦੱਸਿਆ ਕਿ ਗ੍ਰੰਥੀ ਭਾਈ ਬਲਜੀਤ ਸਿੰਘ ਪਿਛਲੇ ਲੰਬੇ ਸਮੇਂ ਤੋਂ ਕਿਸਾਨੀ ਮੰਗਾਂ ਦੇ ਹੱਕ ਲਈ ਧਰਨੇ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਲਈ ਸਵੇਰੇ ਸ਼ਾਮ ਅਰਦਾਸ ਕਰਦਾ ਸੀ ਕਿ ਉਹ ਜਲਦ ਸਿਹਤਯਾਬਹੋ ਕਿਸਾਨਾਂ ਦੇ ਹੱਕਾਂ ਦੀ ਲੜਾਈ ਵਿੱਚ ਹੋਰ ਤਕੜੇ ਹੋ ਕੇ ਅੱਗੇ ਆਉਣ।ਇਸ ਮੌਕੇ ਸੁਪਿੰਦਰ ਸਿੰਘ, ਅਵਤਾਰ ਸਿੰਘ, ਮਲਕੀਤ ਸਿੰਘ, ਬਲਵਿੰਦਰ ਸਿੰਘ,ਕਰਨੈਲ ਸਿੰਘ, ਜਗਦੇਵ ਸਿੰਘ, ਹਰਜੀਤ ਸਿੰਘ, ਜਰਨੈਲ ਸਿੰਘ, ਸਰਪੰਚ ਕਰਮਜੀਤ ਸਿੰਘ, ਜਸਪਾਲ ਸਿੰਘ, ਗੁਰਚਰਨ ਸਿੰਘ ਤੇ ਬਲਜੀਤ ਸਿੰਘ ਆਦਿ ਮੌਜੂਦ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *