ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਨਗਰ ਪੰਚਾਇਤ ਭੁਲੱਥ ਦੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਸੰਭਾਲਿਆ ਅਹੁਦਾ

Spread the love

ਭੁਲੱਥ/ਚੰਡੀਗੜ੍ਹ, 30 ਮਾਰਚ (ਬਲਵਿੰਦਰ ਆਜ਼ਾਦ):- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਅੱਜ ਇਥੇ ਨਗਰ ਪੰਚਾਇਤ ਭੁਲਥ ਦੇ ਨਵੇਂ ਬਣੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਪ੍ਰਧਾਨ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਮੁਬਾਰਕਬਾਦ ‘ਤੇ ਸ਼ੁਭਕਾਮਨਾਵਾਂ ਭੇਟ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭੁਲੱਥ ਦੇ ਵਿਕਾਸ ਕਾਰਜਾਂ ਲਈ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਅਰੋੜਾ ਨੇ ਕਿਹਾ ਕਿ ਹਾਲ ਹੀ ਵਿੱਚ ਆਪ ਸਰਕਾਰ ਵਲੋਂ ਪੇਸ਼ ਕੀਤੇ ਬਜਟ ਤਹਿਤ ਪੂਰੇ ਪੰਜਾਬ ਦੇ ਨਾਲ ਨਾਲ ਭੁਲੱਥ ਵਿੱਚ ਵੀ ਵੱਡੇ ਪਧਰ ‘ਤੇ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਗਰ ਪੰਚਾਇਤ ਦੀ ਨਵੀਂ ਬਣੀ ਸਮੁੱਚੀ ਟੀਮ ਤੋਂ ਬਹੁਤ ਆਸਾਂ ਹਨ ਅਤੇ ਉਹ ਖੁਦ ਵੀ ਇਹ ਚਾਹੁੰਦੇ ਹਨ ਕਿ ਸਾਰੀ ਟੀਮ ਪੂਰੀ ਤਨਦੇਹੀ ਨਾਲ ਹਰ ਇੱਕ ਵਾਰਡ ਦੀ ਨੁਹਾਰ ਨੂੰ ਸੰਵਾਰਨ ਵਿੱਚ ਅਹਿਮ ਯੋਗਦਾਨ ਪਾਵੇ। ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਵਾਅਦਾ ਕੀਤਾ ਕਿ ਉਹ ਪੂਰੀ ਇਮਾਨਦਾਰੀ ਨਾਲ ਭੁਲਥ ਦੇ ਵਿਕਾਸ ਕਾਰਜ ਕਰਨਗੇ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *