ਖ਼ਾਲਸਾ ਸਕੂਲ ਤਖ਼ਤੂਪੁਰਾ ‘ਚ ਮਨਾਇਆ ਵਣ ਮਹਾਂਉਤਸਵ  ਚਾਰਟਾਂ ਰਾਹੀਂ ਵਾਤਾਵਰਣ ਬਚਾਉਣ ਦਾ ਦਿੱਤਾ ਸੰਦੇਸ਼ 

Spread the love

ਬੱਧਨੀ ਕਲਾਂ, 7 ਜੁਲਾਈ ( ਪ ਪ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਪੁਰਾਣੀ ਤੇ ਮੋਹਰੀ ਸੰਸਥਾ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਵਿਖੇ ਵਣ ਮਹਾਂਉਤਸਵ ਉਤਸ਼ਾਹ ਪੂਰਬਕ ਮਨਾਇਆ ਗਿਆ। ਇਸ ਸਮੇਂ ਵਿਦਿਆਰਥੀਆਂ ਨੇ ਚਾਰਟ ਬਣਾਉਣ ਦੇ ਮਾਧਿਅਮ ਰਾਹੀਂ ਵਾਤਾਵਰਣ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਨੂੰ ਸੰਭਾਲਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਨੇ ਆਪਣੇ ਹੱਥੀਂ ਬੂਟੇ ਵੀ ਲਗਾਏ। ਪ੍ਰਿੰਸੀਪਲ ਸੰਦੀਪ ਸਿੰਘ ਵੋਹਰਾ ਨੇ ਕਿਹਾ ਕਿ ਦਿਨ ਪ੍ਰਤੀ ਦਿਨ ਦੂਸ਼ਿਤ ਹੋ ਰਹੇ ਵਾਤਾਵਰਣ ਕਾਰਨ ਮਨੁੱਖ ਅਤੇ ਹੋਰ ਪ੍ਰਾਣੀ ਭਿਆਨਕ ਬਿਮਾਰੀਆਂ ਦੀ ਗ੍ਰਿਫ਼ਤ ਵਿੱਚ ਆ ਰਹੇ ਹਨ। ਅਜਿਹੇ ਪ੍ਰਕੋਪ ਤੋਂ ਬਚਣ ਦਾ ਇੱਕੋ-ਇੱਕ ਹੱਲ ਵੱਧ ਤੋਂ ਵੱਧ ਬੂਟੇ ਲਗਾਉਣੇ ਤੇ ਸੰਭਾਲਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਹਰ ਅਧਿਆਪਕ ਅਤੇ ਵਿਦਿਆਰਥੀ ਨੂੰ ਘੱਟੋ-ਘੱਟ ਇੱਕ ਬੂਟਾ ਲਗਾਉਣ ਦੀ ਅਪੀਲ ਕੀਤੀ। ਧਾਰਮਿਕ ਅਧਿਆਪਕ ਭਾਈ ਦਵਿੰਦਰਦੁਆਰ ਸਿੰਘ ਖ਼ਾਲਸਾ ਨੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਵੀ ਮੌਜੂਦ ਸਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *