ਗੁਮਟਾਲਾ ਕਲੋਨੀ ਲੁਹਾਰਕਾ ਰੋਡ ਵਿਖੇ 200 ਕੇ ਵੀ ਏ ਟਰਾਂਸਫਾਰਮਰ ਲਗਾਇਆ

Spread the love
ਅੰਮ੍ਰਿਤਸਰ28 ਜੁਲਾਈ(ਦਿਨੇਸ਼ ਸੋਨੀ ) ਲੁਹਾਰਕਾ ਰੋਡ ਸਥਿਤ ਗੁਮਟਾਲਾ ਕਲੋਨੀ ਵਿਖੇ ਬਿਜਲੀ ਦੀ ਵਧਦੀ ਮੰਗ ਨੂੰ ਧਿਆਨ ਚ ਰੱਖਦਿਆਂ ਵਿਭਾਗ ਵੱਲੋਂ 200 ਕੇਵੀ ਏ ਦਾ ਟ੍ਰਾਂਸਫਾਰਮਰ ਲਗਾਇਆ ਗਿਆ ਹੈ। ਇਸ ਮੌਕੇ ਇਲਾਕੇ ਵਿਚ ਵਾਰਡ ਨੰਬਰ ਇਕ ਦੇ ਕੌਂਸਲਰ ਪ੍ਰਭਜੀਤ ਸਿੰਘ ਅਤੇ ਵਾਰਡ ਨੰਬਰ 2 ਦੇ ਕੌਂਸਲਰ ਅਮਰਜੀਤ ਸਿੰਘ ਵੀ ਪਹੁੰਚੇ, ਜਿੱਥੇ ਲੋਕਾਂ ਵਲੋਂ ਹਾਜਰ ਕੌਂਸਲਰ ਸਾਹਿਬਾਨਾਂ ਦਾ ਧੰਨਵਾਦ ਕੀਤਾ ਗਿਆ। ਉਪਰੰਤ ਕੌਂਸਲਰ ਪ੍ਰਭਜੀਤ ਸਿੰਘ ਅਤੇ ਕੌਂਸਲਰ ਅਮਰਜੀਤ ਸਿੰਘ ਵਲੋਂ ਇਸ ਟ੍ਰਾਂਸਫਾਰਮਰ ਨੂੰ ਲਗਾਉਣ ਸਬੰਧੀ ਇਲਾਕੇ ਦੇ ਜੇਈ ਕੁਲਦੀਪ ਕੁਮਾਰ ਵਲੋਂ ਕੀਤੇ ਗਏ ਉਪਰਾਲੇ ਦੀ ਵੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *