ਸਿੱਖਾਂ ਨੂੰ ਹੈਲਮੇਟ ਪਾਉਣ ਲਈ ਮਜ਼ਬੂਰ ਕੀਤੇ ਜਾਣ ਦਾ ਚੁੱਕਿਆ ਮੁੱਦਾ

Spread the love
ਕਪੂਰਥਲਾ, 6 ਮਈ (ਕੌੜਾ)- ਫਿਲੀਪਾਈਨ ਫੇਰੀ ‘ਤੇ ਗਏ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮਨੀਲਾ ਵਿੱਚ ਭਾਰਤੀ ਰਾਜਦੂਤ ਸ਼੍ਰੀ ਹਰਸ਼ ਕੁਮਾਰ ਜੈਨ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸੰਤ ਸੀਚੇਵਾਲ ਨੇ ਪਰਵਾਸੀ ਪੰਜਾਬੀਆਂ ਨੂੰ ਆਉਂਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਉਠਾਇਆ।ਉਨ੍ਹਾਂ ਇਸ ਦੌਰਾਨ ਸੀਬੂ ਟਾਪੂ ਵਿੱਚ ਭਾਰਤੀਆਂ ਅਤੇ ਖ਼ਾਸ ਕਰਕੇ ਸਿੱਖਾਂ ਨੂੰ ਹੈਲਮੇਟ ਪਾਉਣ ਲਈ ਮਜ਼ਬੂਰ ਕੀਤੇ ਜਾਣ ਦੇ ਮੁੱਦੇ ਨੂੰ ਗੰਭੀਰਤਾ ਨਾਲ ਉਠਾਇਆ। ਅੱਧੇ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਇਸ ਮੁਲਾਕਾਤ ਦੌਰਾਨ ਸੰਤ ਸੀਚੇਵਾਲ ਨੇ ਭਾਰਤੀ ਰਾਜਦੂਤ ਨੂੰ ਜਾਣੂ ਕਰਵਾਇਆ ਕਿ ਫਿਲੀਪਾਈਨ ਦੇ ਸੀਬੂ ਟਾਪੂ ਵਿੱਚ ਵੱਸਦੇ ਸਿੱਖਾਂ ਪਰਿਵਾਰਾਂ ਨੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਸੀ ਕਿ ਸਿੱਖਾਂ ਨੂੰ ਮੋਟਰ ਸਾਈਕਲ ਚਲਾਉਣ ਦੌਰਾਨ ਹੈਲਮੇਟ ਪਾਉਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੇ ਚਲਾਣ ਕੱਟੇ ਜਾ ਰਹੇ ਹਨ। ਸੰਤ ਸੀਚੇਵਾਲ ਨੇ ਦੱਸਿਆ ਕਿ ਪੱਗੜੀ ਸਰਦਾਰ ਦੀ ਜਿੱਥੇ ਪੰਜਾਬੀ ਸਭਿਆਚਾਰਕ ਤੌਰ ‘ਤੇ ਪਛਾਣ ਬਣਾਉਣ ਦੀ ਹੈ। ਉਥੇ ਇਹ ਇੱਕ ਸਿੱਖ ਦੇ ਧਰਮ ਵਿੱਚ ਵੀ ਅਹਿਮ ਸਥਾਨ ਰੱਖਦੀ ਹੈ। ਪੱਗੜੀ ਹੀ ਸਿੱਖੀ ਦੀ ਆਨ-ਬਾਨ ਤੇ ਸ਼ਾਨ ਹੈ। ਇਸ ਮਾਮਲੇ ਨੂੰ ਉਹ ਫਿਲੀਪਾਈਨ ਸਰਕਾਰ ਕੋਲੋ ਗੰਭੀਰਤਾ ਨਾਲ ਚੁੱਕਣ ਅਤੇ ਇਸ ਨੂੰ ਹੱਲ ਕਰਵਾਉਣ ਲਈ ਢੁੱਕਵੇਂ ਕਦਮ ਚੁੱਕਣ। ਇਸ ਤੋਂ ਇਲਾਵਾ ਉਥੇ ਰਹਿੰਦੇ ਭਾਰਤੀਆਂ ਨੂੰ ਪਾਸਪੋਰਟ ਨਾਲ ਸੰਬੰਧਿਤ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਪਰਵਾਸੀ ਪੰਜਾਬੀ ਆਪਣੀ ਕਿਰਤ ਕਮਾਈ ਪੰਜਾਬ ਵਿੱਚ ਵੱਡੇ ਪੱਧਰ ‘ਤੇ ਖਰਚ ਕਰਦੇ ਹਨ ਜਿਸ ਨਾਲ ਸਕੂਲਾਂ, ਹਸਪਤਾਲਾਂ, ਖੇਡ ਮੈਦਾਨਾਂ ਅਤੇ ਹੋਰ ਸਮਾਜ ਭਲਾਈ ਦੇ ਕਾਰਜ ਚੱਲਦੇ ਹਨ। ਸੰਤ ਸੀਚੇਵਾਲ ਨੇ ਭਾਰਤੀ ਰਾਜਦੂਤ ਨਾਲ ਮੁਲਾਕਾਤ ਕਰਨ ਤੋਂ ਬਾਅਦ ਗੱਲਬਾਤ ਦੌਰਾਨ ਦੱਸਿਆ ਕਿ ਭਾਰਤੀ ਰਾਜਦੂਤ ਅਤੇ ਉਨ੍ਹਾਂ ਦੇ ਸਮੁੱਚੇ ਸਟਾਫ਼ ਨੇ ਉਨ੍ਹਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆਂ ਅਤੇ ਇਸ ਦੇ ਹੱਲ ਲਈ ਭਰੋਸਾ ਦਿੱਤਾ। ਭਾਰਤੀ ਰਾਜਦੂਤ ਵੱਲੋਂ ਸੰਤ ਸੀਚੇਵਾਲ ਨੂੰ ਸਿੱਖਾਂ ਨਾਲ ਸੰਬੰਧਤ ਕਿਤਾਬ ਸਿੱਖਸ, ਇੰਡੀਆ ਤੇ ਫਿਲਪਾਇਨ ਸੰਬੰਧਾਂ ਨਾਲ ਸੰਬੰਧਤ ਕਿਤਾਬਾਂ ਭੇਂਟ ਕੀਤੀਆਂ ਗਈਆਂ। ਭਾਰਤੀ ਰਾਜਦੂਤ ਨੇ ਸੰਤ ਸੀਚੇਵਾਲ ਜੀ ਦੀ ਇਸ ਗੱਲ ਤੋਂ ਪ੍ਰਸੰਸ਼ਾ ਕੀਤੀ ਕਿ ਉਹ ਦੇਸ਼ ਦੀਆਂ ਨਦੀਆਂ ਤੇ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਵੱਡੀ ਭੂਮਿਕਾ ਨਿਭਾਅ ਰਹੇ ਹਨ। ਭਾਰਤੀ ਰਾਜਦੂਤ ਨੇ ਕਿਹਾ ਕਿ ਅੱਜ ਸਾਰਾ ਸੰਸਾਰ ਆਲਮੀ ਤਪਸ਼ ਨਾਲ ਜੂਝ ਰਿਹਾ ਹੈ ਤੇ ਇਸ ਨੂੰ ਘੱਟ ਕਰਨ ਲਈ ਵੱਡੇ ਪੱਧਰ ‘ਤੇ ਰੁੱਖ ਲਗਾਉਣ ਦੀ ਲੋੜ ਹੈ। ਇਸ ਮੌਕੇ ਭਾਰਤੀ ਰਾਜਦੂਤ ਦੇ ਨਿੱਜੀ ਸਕੱਤਰ ਨਿਲੇਸ਼ ਕੁਮਾਰ ਰਾਏ, ਮਨਜਿੰਦਰ ਸਿੰਘ, ਹੈਪੀ ਮਨੀਲਾ, ਜੈਮਜ ਕੁਮਾਰ ਆਦਿ ਹਾਜ਼ਰ ਸਨ।
  • Related Posts

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    ਸ਼੍ਰੋਮਣੀ ਅਕਾਲੀ ਦਲ ਨੇ ਸੱਤਾ ਸੰਧੂ ਨੂੰ ਯੂਥ ਅਕਾਲੀ ਦਲ ਦੇ ਬਲਾਕ ਪ੍ਰਧਾਨ ਅਤੇ ਕਰਨਬੀਰ ਸਿੰਘ ਸਿੱਧੂ ਨੂੰ ਵਾਈਸ ਪ੍ਰਧਾਨ ਕੀਤਾ ਨਿਯੁਕਤ!

    Spread the love

    Spread the loveਮਮਦੋਟ 14ਸੰਤਬਰ (ਸ਼ਰਮਾ ) ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਅੰਦਰ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਮਿਹਨਤੀ ਅਤੇ ਲਗਨ ਵਾਲੇ ਪਾਰਟੀ ਵਰਕਰਾਂ…

    Leave a Reply

    Your email address will not be published. Required fields are marked *