ਘਰ ਬੈਠੇ ਅਕਾਲੀ ਵਰਕਰਾਂ ਨੂੰ ਸਰਗਰਮ ਕਰ ਰਹੇ ਹਾਂ:

Spread the love

ਫ਼ਰੀਦਕੋਟ, 28 ਮਾਰਚ (ਵਿਪਨ ਮਿੱਤਲ)-ਸ਼ੋ੍ਮਣੀ ਅਕਾਲੀ ਦਲ ਸੁਧਾਰ ਲਹਿਰ ਨਾਲ ਸਬੰਧਿਤ ਯੂਥ ਅਕਾਲੀ ਆਗੂ ਅਮਨਿੰਦਰ ਸਿੰਘ ਬਨੀ ਬਰਾੜ, ਮਨਪ੍ਰੀਤ ਸਿੰਘ ਭੋਲੂਵਾਲਾ ਅਤੇ ਸੁਖਬੀਰ ਸਿੰਘ ਸਮਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ਾਂ ਅਨੁਸਾਰ ਨਵੇਂ ਸ਼ੋ੍ਮਣੀ ਅਕਾਲੀ ਦਲ ਲਈ ਮੈਂਬਰ ਭਰਤੀ ਕੀਤੇ ਜਾ ਰਹੇ ਹਨ। ਜ਼ਿਆਦਾ ਦਿਲਚਸਪੀ ਉਨ੍ਹਾਂ ਅਕਾਲੀ ਵਰਕਰਾਂ ’ਚ ਲਈ ਜਾ ਰਹੀ ਹੈ ਜਿਹੜੇ ਪਿਛਲੇ ਇਕ ਦਹਾਕੇ ਤੋਂ ਪਾਰਟੀ ਦੀਆਂ ਸਰਗਰਮੀਆਂ ਨਾਲ ਸਹਿਮਤ ਨਾ ਹੋਣ ਕਾਰਨ ਘਰਾਂ ਵਿਚ ਬੈਠ ਗਏ ਸਨ। ਇਨ੍ਹਾਂ ਆਗੂਆਂ ਨੇ ਦੱਸਿਆ ਕਿ ਲੋਕਾਂ ਵਿਚ ਭਰਤੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਭਰਤੀ ਮੁਹਿੰਮ ਵਿਚ ਵੱਡੀ ਗਿਣਤੀ ਵਿਚ ਮੈਂਬਰ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਉਹ ਵੀ ਸ਼ੋ੍ਮਣੀ ਅਕਾਲੀ ਦਲ ਦੀ ਚਾਹਤ ਰੱਖਦੇ ਹਨ ਜਿਸ ਨੇ 1920 ਤੋਂ ਬਾਅਦ ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਲਈ ਕੰਮ ਕੀਤਾ ਅਤੇ ਪੰਜਾਬ ਦੇ ਭੱਖਦੇ ਮਸਲਿਆਂ ਲਈ ਸੰਘਰਸ਼ ਕੀਤਾ। ਇਸ ਮੌਕੇ ਉਨ੍ਹਾਂ ਕਿ ਜਿੱਥੇ ਟਕਸਾਲੀ ਆਗੂਆਂ ਨੂੰ ਪਾਰਟੀ ’ਚ ਸ਼ਾਮਲ ਕਰਨ ਵਾਸਤੇ ਮਿਹਨਤ ਕੀਤੀ ਜਾ ਰਹੀ ਹੈ, ਉੱਥੇ ਨੌਜਵਾਨ ਨੂੰ ਵੀ ਪਾਰਟੀ ਨਾਲ ਜੋੜਨ ਵਾਸਤੇ ਨਿਰੰਤਰ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਸਾਨੂੰ ਖੁਸ਼ੀ ਇਸ ਗੱਲ ਦੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਭਰਤੀ ਵਾਸਤੇ ਵਧੀਆ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਅਧਾਰ ਕਾਰਡ ਰਾਹੀਂ ਨਵੀਂ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਹਰ ਵਰਗ ਦੇ ਲੋਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਵੇਖਣਾ ਚਾਹੁੰਦੇ ਹਨ।

ਫ਼ੋਟੋ:-ਪੰਜ ਮੈਂਬਰੀ ਕਮੇਟੀ ’ਚੋਂ ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਨਾਲ ਫ਼ਰੀਦਕੋਟ ਦੇ ਨੌਜਵਾਨ ਆਗੂ ਅਮਨਿੰਦਰ ਸਿੰਘ ਬੰਨੀ ਬਰਾੜ, ਮਨਪ੍ਰੀਤ ਸਿੰਘ ਬਰਾੜ ਭੋਲੂਵਾਲਾ, ਸੁਖਬੀਰ ਸਿੰਘ ਸਮਰਾ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *