ਚੇਅਰਮੈਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਪਰਮਿੰਦਰ ਸਿੰਘ ਗੋਲਡੀ ਵੱਲੋਂ ਪੰਜਾਬ ਰਾਜ ਅੰਤਰਵਰਸਿਟੀ ਯੁਵਕ ਮੇਲੇ ਦਾ ਪੋਸਟਰ ਰੀਲੀਜ ਕੀਤਾ 

Spread the love
 ਯੁਵਕ ਮੇਲਾ 29 ਨਵੰਬਰ ਤੋਂ 2 ਦਸੰਬਰ ਤੱਕ ਪੀ.ਏ.ਯੂ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ :- ਚੇਅਰਮੈਨ ਪਰਮਿੰਦਰ ਸਿੰਘ ਗੋਲਡੀ
ਲੁਧਿਆਣਾ, 21 ਨਵੰਬਰ (ਜਸਵਿੰਦਰ ਸਿੰਘ ਡਾਂਗੀਆ)- ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਪਰਮਿੰਦਰ ਸਿੰਘ ਗੋਲਡੀ ਵੱਲੋਂ ਵੀਰਵਾਰ ਨੂੰ ਬੋਰਡ ਦੇ ਦਫਤਰ ਵਿਖੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ-2024 ਦਾ ਪੋਸਟਰ ਰੀਲੀਜ ਕੀਤਾ ਗਿਆ। ਇਹ ਯੁਵਕ ਮੇਲਾ 29 ਨਵੰਬਰ ਤੋਂ 2 ਦਸੰਬਰ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਰਾਜ ਦੀ ਸਿਰਮੋਰ ਯੂਨੀਵਰਿਸਟੀਆਂ ਦੀਆ ਟੀਮਾਂ ਵੱਲੋਂ 51 ਵੱਖ-ਵੱਖ ਕਲਚਰਲ ਅਤੇ ਵਿਰਾਸਤੀ ਮੁਕਾਬਲਿਆਂ ਵਿੱਚ ਹਿੱਸਾ ਲਿਆ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਸ੍ਰੀ ਪਰਮਿੰਦਰ ਸਿੰਘ ਗੋਲਡੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਨੌਜਵਾਨਾਂ ਨੂੰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਅਤੇ ਨਿਖਾਰਨ ਦਾ ਇੱਕ ਵੱਡਾ ਮੰਚ ਵਿਭਾਗ ਵੱਲੋਂ ਇਸ ਮੇਲੇ ਰਾਹੀਂ ਦਿੱਤਾ ਜਾ ਰਿਹਾ ਹੈ। ਇਸ ਯੁਵਕ ਮੇਲੇ ਵਿੱਚ ਪਹਿਲੇ ਸਥਾਨ ਤੇ ਰਹਿਣ ਵਾਲੀਆਂ ਟੀਮਾਂ ਨੂੰ ਨੈਸ਼ਨਲ ਪੱਧਰ ਤੇ ਰਾਜ ਦੀ ਨੁਮਾਇੰਦਗੀ ਕਰਨ ਦਾ ਮੌਕਾ ਵੀ ਪ੍ਰਦਾਨ ਕੀਤਾ ਜਾਂਦਾ ਹੈ। ਇਸ 4 ਰੋਜਾਂ ਯੁਵਕ ਮੇਲੇ ਦੌਰਾਨ ਗਿੱਧਾ, ਭੰਗੜਾ ਕਵੀਸ਼ਰੀ, ਵਾਰ-ਗਾਇਨ, ਕਲੀ, ਗਜ਼ਲ, ਨਾਟਕ (ਥੀਏਟਰ), ਵਿਰਾਸਤੀ ਕਲਾਵਾਂ ਅਤੇ ਹੋਰ ਸੱਭਿਆਚਾਰਕ ਮੁਕਾਬਲੇ ਕਰਵਾਏ ਜਾਣਗੇ। ਜਿਨ੍ਹਾਂ ਵਿੱਚ 2000 ਤੋਂ ਵੱਧ ਨੌਜਵਾਨ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ। ਇਸ ਯੁਵਕ ਮੇਲੇ ਦੌਰਾਨ ਰੋਜਾਨਾ ਰਾਤ ਨੂੰ ਕਲਚਰਲ ਨਾਈਟ ਪ੍ਰੋਗਰਾਮ ਵਿੱਚ ਪੰਜਾਬ ਦੇ ਨਾਮੀ ਕਲਾਕਾਰ ਆਪਣੀ ਗਾਇਕੀ ਦੀ ਪੇਸ਼ਕਾਰੀ ਕਰਨਗੇ। ਯੁਵਕ ਸੇਵਾਵਾਂ ਵਿਭਾਗ ਵੱਲੋਂ ਇਹ ਚਾਰ ਰੋਜਾ ਯੁਵਕ ਮੇਲਾ
ਸ੍ਰੀ ਸਰਵਜੀਤ ਸਿੰਘ ਵਿਸ਼ੇਸ਼ ਮੁੱਖ ਸਕੱਤਰ, ਅਤੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਦੀ ਦੇਖ ਰੇਖ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਿਸਟੀ, ਲੁਧਿਆਣਾ ਦੇ ਵਾਈਸ ਚਾਂਸਲਰ ਸਤਿਬੀਰ ਸਿੰਘ ਗੋਸਲ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵਿੱਚ ਇਸ ਯੁਵਕ ਮੇਲੇ ਨੂੰ ਲੈ ਕੇ ਬੜਾ ਉਤਸ਼ਾਹ ਪਾਇਆ ਜਾ ਰਿਹਾ ਹੈ। ਯੁਵਕ ਮੇਲਾ 2024 ਦਾ ਪੋਸਟਰ ਰੀਲੀਜ ਕਰਨ ਮੌਕੇ ਚੇਅਰਮੈਨ ਸ੍ਰੀ ਪਰਮਿੰਦਰ ਸਿੰਘ ਗੋਲਡੀ ਤੋਂ ਇਲਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਕੁਲਵਿੰਦਰ ਸਿੰਘ, ਸਹਾਇਕ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ ਅਤੇ ਡਾਇਰੈਕਟਰ ਯੂਥ ਵੈਲਫੇਅਰ (ਪੰਜਾਬ ਐਗਰੀਕਲਚਰਲ ਯੂਨੀਵਰਸਿਟੀ) ਸ੍ਰੀ ਨਿਰਮਲ ਜੌੜਾ ਵੀ ਹਾਜ਼ਰ ਸਨ।
  • Related Posts

    ਪਿੰਡ ਬਜੀਦਪੁਰ ਦੀ ਉਪਜਾਊ ਜ਼ਮੀਨ ਗਰੀਨ ਜ਼ੋਨ ‘ਚ ਪਾਉਣ ਖਿਲਾਫ਼ ਵਸਨੀਕਾਂ ਤੇ ਕਿਸਾਨ ਜਥੇਬੰਦੀਆਂ ਨੇ ਫ਼ੈਸਲਾ ਨਾ ਬਦਲਣ ਤੇ ਕੀਤਾ ਸੰਘਰਸ਼ ਦਾ ਐਲਾਨ 

    Spread the love

    Spread the loveਨਿਊ ਚੰਡੀਗੜ੍, 23 ਜੁਲਾਈ (ਬਜੀਦਪੁਰ) -ਨਿਊ ਚੰਡੀਗੜ੍ਹ ਨੇੜਲੇ ਪਿੰਡ ਬਜੀਦਪੁਰ ਦੀ ਉਪਜਾਊ ਜ਼ਮੀਨ ਫ਼ੋਰਇਸਟ ਜ਼ੋਨ ‘ਚ ਪਾਉਣ ਖਿਲਾਫ਼ ਵਸਨੀਕ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੇ ਗਮਾਡਾ ਨੂੰ ਮੰਗ ਪੱਤਰ…

    ​ਸੱਚੀ ਆਤਮਿਕ ਖੁਸ਼ੀ ਅਤੇ ਤਸੱਲੀ ਧਨ-ਦੌਲਤ ਵਿੱਚ ਨਹੀਂ, ਬਲਕਿ ਨਾਮ ਸਿਮਰਨ ਅਤੇ ਨਿਸ਼ਕਾਮ ਸੇਵਾ ਵਿੱਚ ਹੈ: ਸੰਤ ਬਾਬਾ ਬਾਲ ਜੀ ਮਹਾਰਾਜ ​ਸਥਾਨ: ਨੂਰਪੁਰ ਬੇਦੀ

    Spread the love

    Spread the love ਮਿਤੀ: 23 ਜੁਲਾਈ ਦਲਜੀਤ ਚਨੌਲੀ =ਸ੍ਰੀ ਰਾਧਾ ਕ੍ਰਿਸ਼ਨ ਸਤਿਸੰਗ ਘਰ ਕਮੇਟੀ ਨੂਰਪੁਰ ਬੇਦੀ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ…

    Leave a Reply

    Your email address will not be published. Required fields are marked *