ਛੋਟੇ ਬੱਚਿਆਂ ਦੀ ਡਰਾਈਵਿੰਗ ’ਤੇ ਕਾਬੂ ਨਹੀਂ ਪਾ ਸਕੀ ਜ਼ਿਲ੍ਹਾ ਟਰੈਫਿਕ ਪੁਲਿਸ

Spread the love

ਸ਼੍ਰੀ ਮੁਕਤਸਰ ਸਾਹਿਬ, 15 ਅਗਸਤ ()- ਭਾਵੇਂ ਸ਼੍ਰੀ ਮੁਕਤਸਰ ਸਾਹਿਬ ਦੀ ਟਰੈਫਿਕ ਪੁਲਿਸ ਵੱਲੋਂ ਸ਼ਹਿਰ ਦੀ ਟਰੈਫਿਕ ਸਮੱਸਿਆ ਨੂੰ ਦਰੁੱਸਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤੇ ਹਰ ਚੌਂਕ ’ਚ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫਿਕ ਪੁਲਿਸ ਦੇ ਕਰਮਚਾਰੀ ਤੈਨਾਤ ਹੁੰਦੇ ਹਨ। ਪਰ ਇਸ ਦੇ ਬਾਵਜੂਦ ਜਿਲ੍ਹਾ ਟਰੈਫਿਕ ਪੁਲਿਸ ਸ਼ਹਿਰ ਅੰਦਰ ਬਾਲ ਡਰਾਈਵ ’ਤੇ ਅੰਕੁਸ਼ ਲਗਾਉਣ ’ਚ ਅਸਫ਼ਲ ਦਿਖਾਈ ਦੇ ਰਹੀ ਹੈ। ਸਾਡੀ ਮੀਡੀਆ ਟੀਮ ਵੱਲੋਂ ਵਾਰ ਵਾਰ ਅਖ਼ਬਾਰਾਂ ’ਚ ਖਬਰਾਂ ਪ੍ਰਕਾਸ਼ਿਤ ਕਰਨ ਤੋਂ ਬਾਅਦ ਵੀ ਛੋਟੇ-ਛੋਟੇ ਬੱਚੇ ਸ਼ਰੇਆਮ ਟਰੈਫਿਕ ਨਿਯਮਾਂ ਦੀਆਂ ਧੱਜ਼ੀਆਂ ਉਡਾਉਂਦੇ ਹੋਏ ਸਕੂਟੀਆਂ, ਮੋਟਰਸਾਇਕਲ ਤੇ ਹੋਰ ਵਹੀਕਲ ਚਲਾਉਂਦੇ ਹੋਏ ਨਜ਼ਰ ਆਉਂਦੇ ਹਨ। ਇਸ ਮੌਕੇ ਸ਼ਹਿਰ ਦੀਆਂ ਕੁਝ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਦਾ ਕਹਿਣਾ ਹੈ ਕਿ ਛੋਟੇ ਬੱਚਿਆਂ ਵੱਲੋਂ ਕੀਤੀ ਜਾਂਦੀ ਡਰਾਈਵਿੰਗ ਦੇ ਕਾਰਨ ਉਹ ਆਪਣੀ ਜਿੰਦਗੀ ਨੂੰ ਤਾਂ ਜੋਖਿਮ ਵਿੱਚ ਪਾਉਂਦੇ ਹੀ ਹਨ, ਤੇ ਸੜ੍ਹਕਾਂ ’ਤੇ ਚੱਲਦੇ ਦੂਸਰੇ ਲੋਕਾਂ ਲਈ ਵੀ ਹਾਦਸਿਆਂ ਦਾ ਕਾਰਨ ਬਣਦੇ ਹਨ। ਉਨ੍ਹਾਂ ਦਾ ਕਹਿਣਾ ਕਿ ਸ਼ਹਿਰ ਦੀਆਂ ਕੁਝ ਵੈਲਫੇਅਰ ਸੁਸਾਇਟੀਆਂ ਵਲੋਂ ਲਗਾਤਾਰ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ, ਪਰ ਇਹ ਜਾਗਰੂਕਤਾਂ ਸਿਰਫ਼ ਅਖ਼ਬਾਰਾਂ ਦੀਆਂ ਸੁਰਖੀਆਂ ਤੱਕ ਸੀਮਤ ਹੋ ਕੇ ਰਹਿ ਜਾਂਦੀਆਂ ਹਨ। ਅਜਿਹਾ ਹੀ ਦ੍ਰਿਸ਼ ਸ਼ਹਿਰ ਦੇ ਬਰਕੰਦੀ ਰੋਡ ਨਜ਼ਦੀਕ ਮੰਗੇ ਦਾ ਪੈਟਰੋਲ ਪੰਪ ਕੋਲ ਦੇਖਣ ਨੂੰ ਮਿਲਿਆ ਜਿਥੇ ਇੱਕ ਛੋਟੇ ਜਿਹੇ ਬੱਚੇ ਵੱਲੋਂ ਸਕੂਟੀ ਡਰਾਈਵ ਕੀਤੀ ਜਾ ਰਹੀ ਸੀ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਤੇ ਜ਼ਿਲ੍ਹਾ ਟਰੈਫਿਕ ਦੇ ਇੰਚਾਰਜ਼ ਡੀਐਸਪੀ ਅਮਨਦੀਪ ਸਿੰਘ ਤੋਂ ਮੰਗ ਕੀਤੀ ਹੈ ਕਿ ਸ਼ਹਿਰ ’ਚ ਵਾਹਨਾਂ ’ਤੇ ਘੁੰਮ ਰਹੇ ਛੋਟੇ ਬੱਚਿਆਂ ਨੂੰ ਰੋਕਣ ਲਈ ਵਿਸੇਸ਼ ਮੁਹਿੰਮ ਚਲਾਈ ਜਾਵੇ ਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਬਣਦੀ ਕਾਰਵਾਈ ਵੀ ਕੀਤੀ ਜਾਵੇ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    Leave a Reply

    Your email address will not be published. Required fields are marked *