ਜਲੰਧਰ ਦੇ 37 ਸਕੂਲਾਂ ‘ਚ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ,ਜਲੰਧਰ ਵਿੱਚ 26.78 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟ ਲੋਕ ਅਰਪਣ ਕੀਤੇ

Spread the love

ਜਲੰਧਰ 12ਅਪ੍ਰੈਲ (ਅਮ੍ਰਿੰਤਪਾਲ ਸਿੰਘ)ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਤੇ ਸਰਕਾਰੀ ਪ੍ਰਾਇਮਰੀ ਸਕੂਲ ਭਾਰਗਵ ਕੈਂਪ, ਜਲੰਧਰ ਵਿੱਚ 26.78 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟ ਲੋਕ ਅਰਪਣ ਕੀਤੇ ਗਏ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਉਪਰਾਲੇ ਤਹਿਤ ਅੱਜ ਜ਼ਿਲ੍ਹੇ ਦੇ 37 ਸਰਕਾਰੀ ਸਕੂਲਾਂ ਵਿੱਚ 2.90 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ, ਜਿਸ ਨਾਲ ਜ਼ਿਲ੍ਹੇ ਦੀਆਂ ਸਿੱਖਿਆ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਹੁਲਾਰਾ ਮਿਲੇਗਾ।ਕੈਬਨਿਟ ਮੰਤਰੀ ਵੱਲੋਂ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵਿਕਾਸ ਪ੍ਰਾਜੈਕਟਾਂ ਲਈ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਗਿਆ। ਇਸ ਤਰ੍ਹਾਂ ਵਿਧਾਇਕ ਰਮਨ ਅਰੋੜਾ ਅਤੇ ਇੰਦਰਜੀਤ ਕੌਰ ਮਾਨ ਨੇ ਆਪਣੇ ਵਿਧਾਨ ਸਭਾ ਖੇਤਰਾਂ ਦੇ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਰਮਨ ਅਰੋੜਾ ਨੇ 1.10 ਕਰੋੜ ਅਤੇ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਸਰਕਾਰੀ ਸਕੂਲਾਂ ਵਿੱਚ 17.37 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟ ਲੋਕ ਅਰਪਣ ਕੀਤੇ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *