ਸ਼੍ਰੀ ਮੁਕਤਸਰ ਸਾਹਿਬ, 22 ਅਗਸਤ ()- ਪੰਜਾਬੀ ਸਿਨੇਮਾ ਦੇ ਮਸ਼ਹੂਰ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦਾ ਦੇਹਾਂਤ ਹੋ ਗਿਆ ਹੈ, ਉਹ ਕਾਫੀ ਸਮੇਂ ਤੋਂ ਮੋਹਾਲੀ ਦੇ ਹਸਪਤਾਲ ’ਚ ਦਾਖਲ ਸਨ, ਉੱਥੇ ਹੀ ਉਹਨਾਂ ਨੇ ਅੰਤਿਮ ਸਾਹ ਲਏ। ਉਨ੍ਹਾਂ ਦੀ ਇਸ ਬੇ-ਵਖਤੀ ਮੌਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅਦਾਕਾਰ ਜਸਵਿੰਦਰ ਭੱਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜਸਵਿੰਦਰ ਭੱਲਾ ਪਿਛਲੇ ਕਾਫੀ ਸਮੇਂ ਤੋਂ ਪੰਜਾਬੀ ਸਿਨੇਮਾ ਵਿੱਚ ਨਜ਼ਰ ਨਹੀਂ ਆਏ ਸਨ, ਜਿਸ ਦਾ ਕਾਰਨ ਉਹਨਾਂ ਦੀ ਬਿਮਾਰੀ ਸੀ। ਹਨੀ ਫੱਤਣਵਾਲਾ ਨੇ ਕਿਹਾ ਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਪੰਜਾਬੀ ਸਿਨੇਮੇ ਨੂੰ ਜਿਥੇ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ, ਉਥੇ ਹੀ ਪੰਜਾਬੀ ਸਿਨੇਮਾ ਸਿਤਾਰਿਆਂ ਨੂੰ ਅੰਦਰੋਂ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿਹਾ ਜਸਵਿੰਦਰ ਭੱਲਾ ਜੀ ਦੇ ਜਾਣ ਨਾਲ ਪੰਜਾਬੀ ਸਭਿਆਚਾਰ ਤੇ ਪੰਜਾਬੀ ਕਮੇਡੀ ਦਾ ਇੱਕ ਯੁੱਗ ਖ਼ਤਮ ਹੋ ਗਿਆ।






