ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ

Spread the love

ਫ਼ਰੀਦਕੋਟ 28 ਮਾਰਚ (ਗੁਰਦੀਪ ਸਿੰਘ ਢਿੱਲੋਂ)

ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਸ. ਗੁਰਮੀਤ ਸਿੰਘ ਬਰਾੜ ਜਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ ਫਰੀਦਕੋਟ ਕਮ-ਚੇਅਰਮੈਨ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ  ਦੀ ਪ੍ਰਧਾਨਗੀ ਹੇਠ ਡਾ.ਬੀ.ਆਰ.ਅੰਬੇਦਕਰ ਭਵਨ ਫਰੀਦਕੋਟ ਵਿਖੇ ਹੋਈ।

ਇਸ ਮੌਕੇ ਸ੍ਰੀਮਤੀ ਦਲਜੀਤ ਕੌਰ ਸਿੱਧੂ ਜਿਲ੍ਹਾ ਮੈਨੇਜਰ ਪੰਜਾਬ ਐਸ ਸੀ ਐਫ ਸੀ ਵੱਲੋਂ ਮੀਟਿੰਗ ਦਾ ਏਜੰਡਾ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਵਿੱਚ ਰੱਖਿਆ ਗਿਆ। ਮੀਟਿੰਗ ਵਿੱਚ ਜਿਲ੍ਹਾ ਲੀਡ ਬੈਂਕ ਅਫਸਰ ਸ੍ਰੀ ਰਾਮੇਸ਼ਵਰ ਦਾਸ, ਸ੍ਰੀ ਧਰਮਿੰਦਰ ਸਿੰਘ ਜਿਲ੍ਹਾ ਉਦਯੋਗ ਕੇਂਦਰ ਦੇ ਨੁਮਾਇੰਦੇ ਹਾਜਰ ਹੋਏ।

ਮੀਟਿੰਗ ਵਿੱਚ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਲਈ ਪੰਜਾਬ ਸਰਕਾਰ ਦੇ ਐਸ ਸੀ ਐਫ ਸੀ ਅਦਾਰੇ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜਗਾਰ/ ਸਹਾਇਕ ਧੰਦਿਆਂ ਲਈ ਕਰਜੇ ਦੀਆਂ ਸਕੀਮਾਂ ਤਹਿਤ 04 ਕੇਸ ਐਨ.ਐਸ.ਐਫ ਅਤੇ 01 ਕੇਸ ਐਨ.ਐਸ.ਕੇ ਸਕੀਮ ਅਧੀਨ ਜਿਨ੍ਹਾਂ ਦੀ ਰਕਮ 10,50,000 ਰੁਪਏ (ਦੱਸ ਲੱਖ ਪੰਜਾ ਹਜਾਰ ਰੁਪਏ) ਅਤੇ 07 ਕੇਸ ਬੈਂਕ ਟਾਈ ਅੱਪ ਸਕੀਮ ਅਧੀਨ ਜਿਨ੍ਹਾਂ ਦੀ ਰਕਮ 7,00,000/ ਰੁਪਏ(ਸੱਤ ਲੱਖ ਰੁਪਏ) ਜਿਸ ਵਿੱਚ 3,50,000 ਰੁ ਦੀ ਸਬਸਿਡੀ ਮੰਨਜੂਰ ਕੀਤੀ ਗਈ ਅਤੇ ਬੈਂਕਫਿਕੋ ਵੱਲੋ ਐਨ.ਐਮ.ਡੀ ਸਕੀਮ ਅਧੀਨ 04 ਕੇਸ 12,00,000 ਰੁਪਏ ਦੇ ਕੇਸ ਮੰਨਜੂਰ ਕੀਤੇ ਗਏ ਹਨ।

ਚੇਅਰਮੈਨ ਜਿਲ੍ਹਾ ਸਕਰੀਨਿੰਗ ਕਮੇਟੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਗਿਆ ਕਿ ਅਨੁਸੂਚਿਤ ਜਾਤੀਆਂ ਦੇ ਆਰਥਿਕ ਵਿਕਾਸ ਸਬੰਧੀ ਵੱਖ-ਵੱਖ ਕਿੱਤਿਆਂ ਸਬੰਧੀ ਕੰਮ ਸ਼ੁਰੂ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਸਕੀਮਾਂ ਦਾ ਲਾਭ ਦੁਆਇਆ ਜਾਵੇ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *