ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ—ਵੱਖ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 1 ਕਰੋੜ 29 ਲੱਖ ਰੁਪਏ ਦੇ ਵੱਖ—ਵੱਖ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

Spread the love

ਲੰਬੀ, 17 ਅਪ੍ਰੈਲ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ। ਇਸ ਤਹਿਤ ਅੱਜ ਖੇਤੀਬਾੜੀ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਬੀ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਮਹਿਣਾ, ਸਰਕਾਰੀ ਪ੍ਰਾਇਮਰੀ ਸਕੂਲ ਲੋਹਾਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੜਿੰਗ ਖੇੜਾ, ਸਰਕਾਰੀ ਪ੍ਰਾਇਮਰੀ ਸਕੂਲ ਵੜਿੰਗ ਖੇੜਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਿੱਡੂ ਖੇੜਾ ਵਿਖੇ 1 ਕਰੋੜ  29 ਲੱਖ ਰੁਪਏ ਦੇ ਪ੍ਰੋਜੈਕਟਾਂ  ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।
ਅੱਜ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਵਿਖੇ ਵੱਖ—ਵੱਖ ਸਕੂਲਾਂ ਅੰਦਰ ਉਦਘਾਟਨ ਸਮਾਰੋਹ ਆਯੋਜਿਤ ਕੀਤੇ ਗਏ।ਇਹਨਾਂ ਵੱਖ—ਵੱਖ ਸਕੂਲਾਂ ਅੰਦਰ ਸ.  ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਕੀਤੇ ਜਾ ਰਹੇ ਵੱਖ ਵੱਖ ਸਮਾਰੋਹਾਂ ਅੰਦਰ ਪਹੁੰਚੇ ਅਤੇ 1 ਕਰੋੜ 29 ਲੱਖ ਰੁਪਏ ਦੇ ਪ੍ਰੋਜੈਕਟਾਂ  ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।
ਸ. ਖੁੱਡਿਆਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਬੀ ਵਿਖੇ ਕੁਲ 47.09 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ  ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਮਹਿਣਾ  ਵਿਖੇ ਕੁਲ 9.41 ਲੱਖ ਰੁਪਏ ਦਾ ਚਾਰਦੀਵਾਰੀ ਅਤੇ ਇੱਕ ਕਮਰਾ ਬਣਾਇਆ ਗਿਆ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ਼ ਲੁਹਾਰਾ ਵਿਖੇ 18.89 ਲੱਖ ਰੁਪਏ ਕਮਰੇ ਦੀ ਮੁਰੰਮਤ ਅਤੇ ਇੱਕ ਨਵੇਂ ਕਮਰੇ ਦੀ ਉਸਾਰੀ ਤੇ ਖਰਚ ਕੀਤੇ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ ਵੜਿੰਗ ਖੇੜਾ ਵਿਖੇ ਕੁਲ 10.73 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ  ਇੱਕ ਨਵੇਂ ਸਕੂਲ ਦੀ ਉਸਾਰੀ ਕੀਤੀ ਗਈ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੜਿੰਗ ਖੇੜਾ ਵਿਖੇ ਕੁਲ 21.19 ਲੱਖ ਰੁਪਏ ਨਾਲ ਚਾਰਦੀਵਾਰੀ ਅਤੇ ਇੱਕ ਨਵੇਂ ਸਕੂਲੀ ਕਮਰੇ ਬਨਾਉਣ ਦਾ ਕੰਮ ਕੀਤਾ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਮਿੱਡੂ ਖੇੜਾ ਵਿਖੇ 22.06 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਅਤੇ ਇੱਕ ਨਵੇਂ ਕਮਰੇ ਦੀ ਉਸਾਰੀ ਦਾ ਕੰਮ ਕਰਵਾਇਆ ਗਿਆ।    ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ  ਸ੍ਰੀ ਜਸਪਾਲ ਮੋਂਗਾ ਜਿ਼ਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ, ਸ੍ਰੀ ਰਾਜਿੰਦਰ ਕੁਮਾਰ ਸੋਨੀ ਡਿਪਟੀ ਡੀ.ਈ.ਓ. ਸੈਕੰਡਰੀ, ਸ੍ਰੀ ਅਜੇ ਕੁਮਾਰ ਸ਼ਰਮਾ ਡਿਪਟੀ ਡੀ.ਈ.ਓ. ਐਲੀਮੈਂਟਰੀ, ਬੀਐਨਓ ਲੰਬੀ ਓਨਮਦੀਪ ਸਿੰਘ,  ਪ੍ਰਿੰਸੀਪਲ  ਰਾਜੀਵ ਕੁਮਾਰ ਛਾਬੜਾ, ਹਰਮੀਤ ਸਿੰਘ ਹੈਡਮਾਸਟਰ, ਜਿ਼ਲ੍ਹਾ ਮੀਡਿਆ ਕੋਆਰਡੀਨੇਟਰ ਜਸਵਿੰਦਰ ਪਾਲ ਸ਼ਰਮਾ ਹਾਜਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *