ਜੇ.ਐਨ.ਜੇ.ਡੀ.ਏ.ਵੀ. ਪਬਲਿਕ ਸਕੂਲ ਵਿਖੇ ਆਜ਼ਾਦੀ ਦਿਹਾੜੇ ਨਾਲ ਸੰਬੰਧਿਤ ਪ੍ਰੋਗਰਾਮ ਕਰਵਾਇਆ

Spread the love

ਗਿੱਦੜਬਾਹਾ, 14 ਅਗਸਤ ()- ਜੇ ਐਨ ਜੇ ਡੀ ਏ ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਪਿ੍ਰੰਸੀਪਲ ਗੁਰਦਾਸ ਸਿੰਘ ਮਾਨ ਦੀ ਅਗਵਾਈ ਹੇਠ ਪਹਿਲੀ ਅਤੇ ਦੂਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ, ਜਨਮ ਅਸ਼ਟਮੀ ਅਤੇ ਸੱਭਿਆਚਾਰ ਨਾਲ ਜਾਣੂ ਕਰਵਾਉਣ ਦੇ ਮਕਸਦ ਨਾਲ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਛੋਟੇ ਛੋਟੇ ਵਿਦਿਆਰਥੀ ਰੰਗ ਬਿਰੰਗੇ ਅਤੇ ਦਿਲ ਖਿੱਚਵੇਂ ਪਹਿਰਾਵੇ ਵਿੱਚ ਫੁੱਲਾਂ ਦੀ ਤਰਾਂ ਲੱਗ ਰਹੇ ਸਨ। ਪਿ੍ਰੰਸੀਪਲ ਗੁਰਦਾਸ ਸਿੰਘ ਮਾਨ ਨੇ ਛੋਟੇ ਛੋਟੇ ਬੱਚਿਆਂ ਨੂੰ ਆਜ਼ਾਦੀ ਦਿਵਸ ਅਤੇ ਜਨਮ ਅਸ਼ਟਮੀ ਦੇ ਸਬੰਧ ਵਿੱਚ ਸੰਖੇਪ ਜਾਣਕਾਰੀ ਦੇ ਕੇ ਉਹਨਾਂ ਨੂੰ ਸਭਿਆਚਾਰ ਨਾਲ ਜੋੜਨ ਅਤੇ ਦੇਸ਼ ਪ੍ਰੇਮ ਦੇ ਭਾਵ ਉਹਨਾਂ ਦੇ ਮਨ ਵਿੱਚ ਪੈਦਾ ਕਰਨ ਲਈ ਵਿਸ਼ੇਸ਼ ਕੋਸ਼ਿਸ਼ ਕੀਤੀ। ਇਸ ਦੌਰਾਨ ਛੋਟੇ-ਛੋਟੇ ਬੱਚਿਆਂ ਨੇ ਗਿੱਧਾ ਭੰਗੜਾ ਅਤੇ ਹਰਿਆਣਵੀ ਡਾਂਸ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *