ਸ਼੍ਰੀ ਅਨੰਦਪੁਰ ਸਾਹਿਬ 18 ਅਪ੍ਰੈਲ (ਕੰਵਲ ਜੋਤ ਸਿੰਘ ) ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਗੁਰਮਤਿ ਟ੍ਰੇਨਿੰਗ ਸਮਰ ਕੈਂਪ ਜੈਕਾਰਿਆਂ ਦੀ ਗੂੰਜ ਨਾਲ ਅਰੰਭ ਹੋਇਆ, ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਸਤਨਾਮ ਸਿੰਘ ਨੇ ਦੱਸਿਆ ਕਿ ਇਹ ਕੈਂਪ ਹਰ ਸਾਲ ਐਮ.ਐਮ.ਏ ਲਾਈਨਜ ਕਲੱਬ ਬਰਮਿੰਘਮ ਵੱਲੋਂ ਕਰਵਾਇਆ ਜਾਂਦਾ ਹੈ ਜਿਸ ਵਿਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ 52 ਸਕੂਲਾਂ ਦੇ ਵਿਦਿਆਰਥੀਆਂ ਸ਼ਿਰਕਤ ਕਰਨ ਲਈ ਪੰਹੁਚਦੇ ਹਨ, ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਕੈਂਪ ਦੇ ਪਹਿਲੇ ਦਿਨ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕਰਕੇ ਸਮਾਗਮਾਂ ਦੀ ਸ਼ੁਰੂਆਤ ਕੀਤੀ ਜਿਸ ਤੋਂ ਬਾਅਦ ਕੈਂਪ ਵਿੱਚ ਗੁਰਮਤਿ ਸਮਾਗਮ ਕਰਵਾਏ ਗਏ ਅਤੇ ਬੱਚਿਆਂ ਲਈ ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਦੇ ਵਿਸ਼ੇਸ਼ ਸੈਮੀਨਾਰ ਕਰਵਾਏ ਗਏ, ਉਨਾਂ ਕਿਹਾ ਕਿ ਇਸ ਤੋਂ ਇਲਾਵਾ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਖੇਡਾਂ ਵੀ ਕਰਵਾਈਆਂ ਜਾਂਦੀਆਂ ਹਨ
ਉੱਥੇ ਹੀ ਮਾਰਸ਼ਲ ਆਰਟ ਦੀ ਟ੍ਰੇਨਿੰਗ ਵੀ ਦਿੱਤੀ ਜਾਂਦੀ ਹੈ, ਪ੍ਰਿੰਸੀਪਲ ਸਤਨਾਮ ਸਿੰਘ ਨੇ ਦੱਸਿਆ ਕਿ ਸਾਡੀ ਸਾਰੀ ਟੀਮ ਦੀ ਕੋਸ਼ਿਸ਼ ਰਹਿੰਦੀ ਹੈ ਕਿ ਕੈਂਪ ਦੇ ਇਨਾਂ 5 ਦਿਨਾਂ ਵਿੱਚ ਦੂਰੋਂ ਨੇੜਿਓਂ ਆਏ ਬੱਚੇ ਕੁੱਝ ਨਾ ਕੁੱਝ ਜਰੂਰ ਸਿੱਖ ਕੇ ਜਾਣ ਜਿਸ ਨੂੰ ਉਹ ਆਪਣੀ ਜ਼ਿੰਦਗੀ ਵਿੱਚ ਅਜ਼ਮਾ ਕੇ ਦੇਖ ਸਕਣ, ਉਨਾਂ ਕਿਹਾ ਕਿ ਸਮੇਂ ਸਮੇਂ ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਜਿਹੇ ਕੈਂਪ ਸੂਬੇ ਵਿੱਚ ਵੱਖ ਵੱਖ ਸਕੂਲਾਂ ਵਿੱਚ ਲਗਾਏ ਜਾਂਦੇ ਹਨ ਤਾਂ ਜੋ ਬੱਚਿਆਂ ਨੂੰ ਗੁਰ ਇਤਿਹਾਸ ਨਾਲ ਜਾਣੂੰ ਕਰਵਾਇਆ ਜਾ ਸਕੇ, ਅੱਜ ਕੈਂਪ ਦੇ ਪਹਿਲੇ ਦਿਨ ਸ੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ ਅਤੇ ਬੀਬੀ ਸਤਵੰਤ ਕੌਰ ਅਸੀਸਟੈੰਟ ਡਾਇਰੈਕਟਰ ਵਿੱਦਿਆ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ, ਇਸ ਮੌਕੇ ਸ੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਦਲਜੀਤ ਸਿੰਘ ਭਿੰਡਰ ਵੱਲੋਂ ਐਮ.ਐਮ.ਏ ਲਾਈਨਜ ਕਲੱਬ ਦੇ ਸਮੂਹ ਨੁਮਾਇੰਦਿਆ ਨੂੰ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਪੰਹੁਚਣ ਤੇ ਜੀ ਆਇਆ ਨੂੰ ਆਖਿਆ, ਉਨਾਂ ਦੱਸਿਆ ਕਿ ਤਖਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਇਸ ਮੌਕੇ ਐਮ.ਐਮ.ਏ ਲਾਈਨਜ ਕਲੱਬ ਦੇ ਮੁੱਖ ਪ੍ਰਬੰਧਕ ਜਤਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ, ਐਡੀ:ਮੈਨੇਜਰ ਹਰਦੇਵ ਸਿੰਘ, ਪ੍ਰਿੰਸੀਪਲ ਹਰਪ੍ਰੀਤ ਕੌਰ, ਪ੍ਰਿੰਸੀਪਲ ਰਾਜਵਿੰਦਰ ਕੌਰ, ਪ੍ਰਿੰਸੀਪਲ ਦਲਵਿੰਦਰ ਕੌਰ, ਪ੍ਰਿੰਸੀਪਲ ਨਵਲੀਨ ਕੌਰ, ਪ੍ਰਿੰਸੀਪਲ ਜਸਵਿੰਦਰ ਸਿੰਘ, ਪ੍ਰਿੰਸੀਪਲ ਤਰਨਜੀਤ ਸਿੰਘ, ਪ੍ਰਿੰਸੀਪਲ ਗੁਰਸਰਨ ਸਿੰਘ, ਪ੍ਰਿੰਸੀਪਲ ਗੁਰਮੀਤ ਸਿੰਘ, ਪ੍ਰਿੰਸੀਪਲ ਮਨਪ੍ਰੀਤ ਕੌਰ, ਪ੍ਰਿੰਸੀਪਲ ਭੁਪਿੰਦਰ ਪਾਲ ਕੌਰ ਤੇ ਸਮੂਹ ਸਕੂਲਾਂ ਦੇ ਅਧਿਆਪਕ ਸਾਹਿਬਾਨ ਮੌਜੂਦ ਸਨ






