ਜੋਗਿੰਦਰ ਸਿੰਘ ਮਾਨ ਨੇ ਦਾਣਾ ਮੰਡੀ ਫਗਵਾੜਾ ਵਿਖੇ ਸ਼ੁਰੂ ਕਰਵਾਈ ਕਣਕ ਦੀ ਖਰੀਦ

Spread the love

ਫਗਵਾੜਾ 15 ਅਪ੍ਰੈਲ (  ਪ੍ਰੀਤ ਕੌਰ ਪ੍ਰੀਤੀ       ) ਆਮ ਆਦਮੀ ਪਾਰਟੀ ਵਿਧਾਨਸਭਾ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਸਥਾਨਕ ਹੁਸ਼ਿਆਰਪੁਰ ਰੋਡ ਸਥਿਤ ਮੁੱਖ ਦਾਣਾ ਮੰਡੀ ‘ਚ ਕਣਕ ਦੀ ਖਰੀਦ ਸ਼ੁਰੂ ਕਰਵਾਈ। ਉਹਨਾਂ ਦੇ ਨਾਲ ਐਸ.ਡੀ.ਐਮ. ਜਸ਼ਨਜੀਤ ਸਿੰਘ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਤੇ ਮੰਡੀ ਬੋਰਡ ਦੇ ਕਰਮਚਾਰੀ ਵੀ ਮੋਜੂਦ ਸਨ। ਮਾਨ ਨੇ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਮੰਡੀ ਵਿਚ ਸਰਕਾਰੀ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਹਨਾਂ ਦੱਸਿਆ ਕਿ ਖਰੀਦ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਹਰ ਸਾਲ ਦੀ ਤਰ੍ਹਾਂ ਵਧੀਆ ਪ੍ਰਬੰਧ ਕੀਤੇ ਹਨ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲ ਨੂੰ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਮੰਡੀ ਵਿਚ ਲਿਆਉਣ ਤਾਂ ਜੋ ਕਣਕ ਦੀ ਪੂਰੀ ਕੀਮਤ ਮਿਲ ਸਕੇ ਅਤੇ ਕਿਸੇ ਤਰ੍ਹਾਂ ਦੀ ਖੱਜਲ ਖੁਆਰੀ ਨਾ ਹੋਵੇ। ਸਾਬਕਾ ਮੰਤਰੀ ਮਾਨ ਨੇ ਕਿਸਾਨਾ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੰਡੀਆਂ ਵਿਚ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਐਸ.ਡੀ.ਐਮ. ਜਸ਼ਨਜੀਤ ਸਿੰਘ ਨੇ ਦੱਸਿਆ ਕਿ ਕਣਕ ਦੀ ਖਰੀਦ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਨੋਡਲ ਅਫਸਰਾਂ ਦੀ ਡਿਊਟੀ ਲਗਾਈ ਗਈ ਹੈ। ਕਿਸਾਨਾਂ ਨੂੰ ਕਣਕ ਢੇਰੀ ਕਰਨ, ਮੰਡੀ ਵਿਚ ਠਹਿਰਾਓ ਅਤੇ ਪਾਣੀ ਆਦਿ ਦਾ ਉਚਿਤ ਪ੍ਰਬੰਧ ਯਕੀਨੀ ਬਣਾਇਆ ਗਿਆ ਹੈ। ਇਸ ਮੌਕੇ ਮੇਅਰ ਰਾਮਪਾਲ ਉੱਪਲ, ਡਿਪਟੀ ਮੇਅਰ ਵਿੱਕੀ ਸੂਦ, ਬਲਜਿੰਦਰ ਸਿੰਘ ਸਕੱਤਰ ਮਾਰਕੀਟ ਕਮੇਟੀ, ਗੁਰਦੀਪ ਸਿੰਘ ਦੀਪਾ, ਅੰਕੁਸ਼ ਓਹਰੀ, ਕੌਂਸਲਰ ਰਵੀ ਸਿੱਧੂ, ਹਰਪ੍ਰੀਤ ਸਿੰਘ ਭੋਗਲ, ਜਸਦੇਵ ਪ੍ਰਿੰਸ, ਵਿਜੇ ਬਸੰਤ ਨਗਰ, ਹਰਮੇਸ਼ ਪਾਠਕ, ਆੜ੍ਹਤੀ ਕੁਲਵੰਤ ਪੱਬੀ, ਹਰਦਿਆਲ ਸਿੰਘ, ਸੁਭਾਸ਼ ਕੁਮਾਰ, ਅੰਕਿਤ ਗੁਪਤਾ, ਗਜਾਨੰਦ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *