ਜੋਗਿੰਦਰ ਸਿੰਘ ਮਾਨ ਨੇ ਸ਼ੁਰੂ ਕਰਵਾਇਆ 5 ਕਿਲੋਮੀਟਰ ਲੰਮੀ ਚੱਕ ਪ੍ਰੇਮਾ-ਘੁੰਮਣਾਂ ਰੋਡ ਦੀ ਉਸਾਰੀ ਦਾ ਕੰਮ

Spread the love

ਫਗਵਾੜਾ 2 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ  ) ਫਗਵਾੜਾ ਵਿਧਾਨਸਭਾ ਹਲਕੇ ਦੇ ਪਿੰਡ ਚੱਕ ਪ੍ਰੇਮਾ ਤੋਂ ਘੁੰਮਣਾ ਤੱਕ 5 ਕਿਲੋਮੀਟਰ ਲੰਮੀ ਲਿੰਕ ਸੜਕ ਦੀ ਮੁੜ ਉਸਾਰੀ ਦੇ ਕੰਮ ਦੀ ਸ਼ੁਰੂਆਤ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਵਲੋਂ ਰਿਬਨ ਕੱਟ ਕੇ ਕਰਵਾਈ ਗਈ। ਇਸ ਮੌਕੇ ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਰਹਿਨੁਮਾਈ ਹੇਠ ਹਲਕੇ ਦੇ ਵਿਕਾਸ ਅਤੇ ਬਿਹਤਰੀ ਲਈ ਨਵੀਆਂ ਸੜਕਾਂ ਦੀ ਉਸਾਰੀ ਲਈ 2.22 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਜਿਸ ਦੇ ਤਹਿਤ ਚੱਕ ਪ੍ਰੇਮਾ-ਘੁੰਮਣਾ ਲਿੰਕ ਸੜਕ ਦੀ ਉਸਾਰੀ ਕਰਵਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਉੱਪਰ ਕਰੀਬ 68.18 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਮਾਨ ਨੇ ਕਿਹਾ ਕਿ ਜਿੱਥੇ ਇਸ ਸੜਕ ਦੀ ਉਸਾਰੀ ਨਾਲ ਰੋਜ਼ਾਨਾ ਹੋਣ ਵਾਲੇ ਸੜਕ ਹਾਦਸਿਆਂ ਤੋਂ ਰਾਹਤ ਉੱਥੇ ਹੀ ਕਿਸਾਨਾਂ ਨੂੰ ਵੀ ਕਣਕ ਦੀ ਫਸਲ ਮੰਡੀਆਂ ਵਿਚ ਲਿਜਾਉਣ ‘ਚ ਸਹੂਲਤ ਹੋਵੇਗੀ। ਇਸ ਦੌਰਾਨ ਮੋਜੂਦ ਰਹੇ ਇਲਾਕੇ ਭਰ ਦੇ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਇਸ ਸੜਕ ਦੀ ਹਾਲਤ ਕਾਫੀ ਸਮੇਂ ਤੋਂ ਤਰਸਯੋਗ ਸੀ ਅਤੇ ਰੋਜਾਨਾ ਹੀ ਕੋਈ ਨਾ ਕੋਈ ਛੋਟਾ, ਵੱਡਾ ਹਾਦਸਾ ਵਾਪਰਦਾ ਸੀ। ਰਾਤ ਸਮੇਂ ਅਤੇ ਬਰਸਾਤ ਦੇ ਮੌਸਮ ਵਿਚ ਇਸ ਸੜਕ ਤੋਂ ਲੰਘਣਾ ਬਹੁਤ ਮੁਸ਼ਕਿਲ ਸੀ। ਉਹਨਾਂ ਜੋਗਿੰਦਰ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਇਸ ਉਪਰਾਲੇ ਲਈ ਤਹਿ ਦਿਲੋਂ ਧੰਨਵਾਦ ਵੀ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਸਪੋਕਸ ਪਰਸਨ ਹਰਨੂਰ ਸਿੰਘ ਮਾਨ, ਰਾਜੀਵ ਉੱਪਲ ਐਸ.ਡੀ.ਓ, ਰਾਮ ਪਾਲ ਰਾਣਾ ਬੀ.ਡੀ.ਪੀ.ਓ., ਜਗਜੀਤ ਸਿੰਘ ਪੰਚਾਇਤ ਅਫ਼ਸਰ, ਸੁਲੱਖਣ ਸਿੰਘ ਪੰਚਾਇਤ ਸਕੱਤਰ, ਮਲਕੀਤ ਸਿੰਘ ਪੰਚਾਇਤ ਸਕੱਤਰ, ਅਮਨ ਕੁਮਾਰ ਜੇ.ਈ ਤੋਂ ਇਲਾਵਾ ਸ਼ੇਰਵੀਰ ਸਿੰਘ ਘੁੰਮਣ ਮਲਕਪੁਰ, ਗੁਰਮੀਤ ਸਿੰਘ ਸਰਪੰਚ ਲੱਖਪੁਰ, ਮਨਜੀਤ ਕੌਰ ਕੁਲਾਰ ਸਰਪੰਚ ਚੱਕ ਪ੍ਰੇਮਾ, ਪਵਨਜੀਤ ਕੌਰ ਸਰਪੰਚ, ਮਨਜੀਤ ਕੌਰ ਪੰਚ, ਪਰਮਜੀਤ ਪੰਚ, ਅਰਵਿੰਦਰ ਪੰਚ, ਮਦਨ ਲਾਲ ਪੰਚਸ, ਸਤਨਾਮ ਸਿੰਘ, ਗੁਰਜਿੰਦਰ ਸਿੰਘ, ਸਤਨਾਮ ਸਿੰਘ ਕੁਲਾਰ, ਜਸਵਿੰਦਰ ਸਿੰਘ, ਕੁਲਵਿੰਦਰ ਕੌਰ, ਐਡੋਕੇਟ ਰੇਨੂੰ ਤਿਵਾੜੀ, ਰਾਮ ਆਸਰਾ ਚੱਕ ਪ੍ਰੇਮਾ, ਜਸਵਿੰਦਰ ਸਿੰਘ ਪ੍ਰਿੰਸੀਪਲ, ਰੇਸ਼ਮ ਸਿੰਘ, ਮੋਹਨ ਸਿੰਘ, ਲਾਡੀ ਸੰਗਤਪੁਰ, ਰਾਮ ਆਸਰਾ ਚੱਕ ਪ੍ਰੇਮਾ, ਡੋਗਰ ਮੱਲ ਆਦਿ ਹਾਜਰ ਸਨ

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *