ਉਹਨਾਂ ਦੱਸਿਆ ਕਿ ਬੱਚਿਆਂ ਦੇ ਮਾਤਾ ਪਿਤਾ ਟੀਕਾਕਰਨ ਪ੍ਰਤੀ ਹਮੇਸ਼ਾ ਸੁਚੇਤ ਰਹਿਣ ਅਤੇ ਸਮੇਂ ਸਮੇਂ ਸਿਰ ਲੱਗਣ ਵਾਲੇ ਟੀਕਿਆਂ ਨੂੰ ਸਰਕਾਰੀ ਸਿਹਤ ਕੇਂਦਰਾਂ ਵਿਖੇ ਆ ਕੇ ਲਗਵਾਉਣ। ਇਸ ਤੋਂ ਇਲਾਵਾ ਐਸਐਮਓ ਡਾਕਟਰ ਅਮਿਤਾ ਸੋਂਧੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਗਰਭਵਤੀ ਮਹਿਲਾਵਾਂ ਦੇ ਲਈ ਚਲਾਈ ਜਾ ਰਹੀ ਵਿਸ਼ੇਸ਼ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਮੁਹਿੰਮ ਤਹਿਤ ਬਲਾਕ ਕਸੇਲ ਨਾਲ ਸੰਬੰਧਿਤ ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ ਕੀਤੀ ਗਈ। ਉਹਨਾਂ ਦੱਸਿਆ ਕਿ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਗਰਭਵਤੀ ਮਹਿਲਾਵਾਂ ਦੇ ਲਈ ਵਿਸ਼ੇਸ਼ ਸਿਹਤ ਜਾਂਚ ਸੈਸ਼ਨ ਲਗਾਏ ਜਾਂਦੇ ਹਨ। ਉਹਨਾਂ ਦੱਸਿਆ ਕਿ ਇਹਨਾਂ ਸੈਂਸ਼ਨਾਂ ਦੌਰਾਨ ਗਰਭ ਦੀ ਮਹਿਲਾਵਾਂ ਨੂੰ ਗਰਭ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਚੰਗੀ ਖੁਰਾਕ ਖਾਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਐਸਐਮਓ ਡਾਕਟਰ ਅਮਿਤਾ ਸੋਂਧੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਅਨੀਮੀਆ ਮੁਕਤ ਭਾਰਤ ਮੁਹਿੰਮ ਦੇ ਮੱਦੇਨਜ਼ਰ ਗਰਭ ਦੀ ਮਹਿਲਾਵਾਂ ਦੇ ਖੂਨ ਦੀ ਜਾਂਚ ਵੀ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ 23 ਅਪ੍ਰੈਲ ਤੱਕ ਬਹੁਤ ਪੋਸ਼ਣ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਸਿਹਤ ਕਰਮੀਆਂ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿੱਚ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੇ ਲਈ ਪੋਸ਼ਟਿਕ ਖੁਰਾਕ ਦੇ ਮਹਤੱਵ ਬਾਰੇ ਵਿਸ਼ੇਸ਼ ਜਾਗਰੂਕਤਾ ਫੈਲਾਈ ਜਾਵੇਗੀ। ਉਹਨਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਦੌਰਾਨ ਸਕੂਲਾਂ ਦੇ ਵਿੱਚ ਪੰਦਰਵਾੜੇ ਸਬੰਧੀ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਚੰਗੇ ਖਾਣ ਪੀਣ ਬਾਰੇ ਜਾਗਰੂਕ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਗਰਭਵਤੀ ਮਹਿਲਾਵਾਂ ਨੂੰ ਜਾਗਰੂਕ ਕਰਦਿਆਂ ਕਿਹਾ ਕੀ ਉਹ ਆਪਣੀ ਖੁਰਾਕ ਦੇ ਵਿੱਚ ਹਰੀਆ ਸਬਜੀਆ, ਦੱਧ, ਦਹੀ, ਪਨੀਰ, ਫਲ, ਦਾਲਾਂ, ਛੋਲੇ, ਗੁੜ ਅਤੇ ਪੋਸ਼ਟਿਕ ਖੁਰਾਕ ਦੇ ਸੇਵਨ ਨੂੰ ਯਕੀਨੀ ਬਨਾਉਣ ਹੈ।ਉਨਾਂ ਕਿਹਾ ਕਿ ਫੀਲਡ ਸਟਾਫ ਵੱਲੋ ਇਸ ਮੁਹਿੰਮ ਬਾਰੇ ਆਪਣੇ ਆਪਣੇ ਖੇਤਰਾਂ ‘ਚ ਜਾਗਰੂਕਤਾ ਫੈਲਾਈ ਜਾ ਰਹੀ ਹੈ।






