ਟਰੱਸਟ ਨੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਦਿੱਤੀ ਵਿੱਤੀ ਸਹਾਇਤਾ

Spread the love

ਸ਼੍ਰੀ ਮੁਕਤਸਰ ਸਾਹਿਬ, 07 ਜੁਲਾਈ ()- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਫਹਿਰਿਸਤ ਏਨੀ ਵੱਡੀ ਹੈ ਕਿ ਇਸ ਨੂੰ ਵਰਨਣ ਕਰਨਾ ਵੀ ਨਾ ਮੁਮਕਿਨ ਹੈ। ਮਾਨਵਤਾ ਦੀ ਭਲਾਈ ਲਈ ਹਰ ਖੇਤਰ ਵਿੱਚ ਬਹੁਤ ਹੀ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ, ਇਸ ਲੜੀ ਨੂੰ ਅੱਗੇ ਤੋਰਦੇ ਹੋਏ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿੱਚ ਸ੍ਰੀ ਮੁਕਤਸਰ ਸਾਹਿਬ ਵਿਖੇ 15 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਵੀਹ ਹਜ਼ਾਰ ਦੇ ਕਰੀਬ ਵਿੱਤੀ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਕਿ ਘਰੇਲੂ ਹਾਲਾਤ ਠੀਕ ਨਾ ਹੋਣ ਕਾਰਨ ਕਈ ਵਾਰ ਡਾਕਟਰ ਦੀ ਲਿਖੀ ਹੋਈ ਦਵਾਈ ਖਰੀਦਣ ਤੋਂ ਅਸਮਰਥ ਲੋਕ ਦਵਾਈਆਂ ਨਾ ਖਰੀਦ ਕੇ ਅਪਣੀ ਸਿਹਤ ਹੋਰ ਵਿਗਾੜ ਲੈਂਦੇ ਹਨ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਅਜਿਹੀ ਸਥਿਤੀ ਵਿੱਚ ਇਨ੍ਹਾਂ ਲੋਕਾਂ ਦੀਆਂ ਡਾਕਟਰ ਦੀਆਂ ਦਵਾਈ ਦੀਆਂ ਪਰਚੀਆਂ ਡਾਕਟਰ ਓਬਰਾਏ ਕੋਲ ਭੇਜੀਆਂ ਜਾਂਦੀਆਂ ਹਨ ਤਾਂ ਡਾਕਟਰ ਓਬਰਾਏ ਵਲੋਂ ਤੁਰੰਤ ਪ੍ਰਵਾਨਗੀ ਦੇਣ ਤੋਂ ਬਾਅਦ ਇਨ੍ਹਾਂ ਨੂੰ ਪੈਸੇ ਭੇਜੇ ਜਾਂਦੇ ਹਨ ਅਤੇ ਸ੍ਰੀ ਮੁਕਤਸਰ ਸਾਹਿਬ ਟੀਮ ਰਹੀ ਇਨ੍ਹਾਂ ਕੋਲ ਪਹੁੰਚਾਏ ਜਾਂਦੇ ਹਨ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਮਰੀਜ਼ਾਂ ਵੱਲੋਂ ਡਾ ਓਬਰਾਏ ਦਾ ਧੰਨਵਾਦ ਕੀਤਾ ਗਿਆ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਡਾਕਟਰ ਓਬਰਾਏ ਵਲੋਂ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਰਣਧੀਰ ਸਿੰਘ ਸਾਗੂ (ਕਨੇਡਾ ਵਾਲੇ) ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮਨੈਜਰ ਸਾਹਿਬ, ਗੁਰਜੀਤ ਸਿੰਘ ਜੀਤਾ, ਲਵਲੀਨ ਕੌਰ ਸੰਧੂ ਸਰਹਾਲੀ ਕਲਾਂ, ਸੁਖਬੀਰ ਸਿੰਘ ਜੈਲਦਾਰ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਹਾਜ਼ਰ ਸਨ।

  • Related Posts

    ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

    Spread the love

    Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…

    ਯਕਸ਼ ਦੇਵਤਾ ਮੰਦਰ ਕਮੇਟੀ ਵੱਲੋਂ ਅਮਰਨਾਥ ਯਾਤਰੀਆਂ ਦੀ ਸੇਵਾ ਲਈ 82 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ

    Spread the love

    Spread the love ਨੂਰ ਪੁਰ ਬੇਦੀ ਦਲਜੀਤ ਚਨੋੌਲੀ : ਪਵਿੱਤਰ ਸ੍ਰੀ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਨੂੰ ਸਮਰਪਿਤ ਯਕਸ਼ ਦੇਵਤਾ ਬ੍ਰਹਮ ਸਾਗਰ ਮੰਦਰ ਕਮੇਟੀ, ਪਿੰਡ ਰੈਂਸੜਾ ਨੇ ਮਨੁੱਖਤਾ…

    Leave a Reply

    Your email address will not be published. Required fields are marked *