ਡੇਂਗੂ ਤੋਂ ਬਚਣ ਲਈ ਬਰਸਾਤਾਂ ਦੌਰਾਨ ਘਰਾਂ ਵਿਚ ਅਤੇ ਛੱਤਾ ਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ: ਡਾ. ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ

Spread the love

ਸ਼੍ਰੀ ਮੁਕਤਸਰ ਸਾਹਿਬ, 15 ਜੁਲਾਈ ()- ਸਿਹਤ ਵਿਭਾਗ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਚ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਇਸ ਸਬੰਧ ਵਿਚ ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਹਾਮਾਰੀ ਰੋਗ ਐਕਟ 1897 ਅਧੀਨ ਨੋਟੀਫਿਕੇਸ਼ਨ ਨੰ. ਐਚ.ਐਫ.ਡਬਲਿਊ/ਐਚ.ਐਲ.ਐਚ/405ਏ/5/2024/3ਐਚ4/834953 ਮਿਤੀ 06/05/2024 ਦੁਆਰਾ ਡੇਂਗੂ ਨੂੰ ਇਕ ਨੋਟੀਫਾਇਡ ਬੀਮਾਰੀ ਘੋਸ਼ਿਤ ਕੀਤਾ ਗਿਆ ਹੈ ਅਤੇ ਇਸ ਬੀਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆ ਜਾ ਰਹੀਆ ਹਨ।ਉਨ੍ਹਾ ਕਿਹਾ ਕਿ ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵਲੋਂ ਡੇਂਗੂ ਦੀ ਬੀਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜਿਨ੍ਹਾ ਨੂੰ ਘਰ ਘਰ ਜਾ ਕੇ ਡੇਂਗੂ ਦੇ ਮੱਛਰ ਦੇ ਲਾਰਵੇ ਨੂੰ ਲੱਭਣ ਅਤੇ ਨਸ਼ਟ ਕਰਨ ਲਈ ਇੰਸਪੈਕਸ਼ਨ ਦੇ ਅਧਿਕਾਰ ਦਿੱਤੇ ਗਏ ਹਨ ਜੋ ਕਿ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਚ ਘਰ ਘਰ ਜਾ ਕੇ ਡੇਂਗੂ ਦੇ ਫੈਲਣ ਤੋਂ ਬਚਾਅ ਸਬੰਧੀ ਗਤੀਵਿਧੀਆਂ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੁਕ ਕਰ ਰਹੀਆਂ ਹਨ। ਉਨ੍ਹਾ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰਾਂ ਦੇ ਵੱਖ ਵੱਖ ਖੇਤਰਾਂ ਅਤੇ ਹਾਈ ਰਿਸਕ ਏਰੀਏ ਵਿਚ ਜਾ ਕੇ ਲੋਕਾਂ ਦੇ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੁਕਤਾ ਪੈਂਫਲਿਟ ਵੰਡੇ ਜਾ ਰਹੇ ਹਨ ਅਤੇ ਘਰਾਂ ਵਿੱਚ ਖੜੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਦੱਸਿਆ ਕਿ ਡੇਂਗੂ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਵਿਨੋਦ ਕੁਮਾਰ ਸਹਾਇਕ ਮਲੇਰੀਆ ਅਫਸਰ, ਭਗਵਾਨ ਦਾਸ , ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਹੈਲਥ ਵਰਕਰ ਸ਼ਿਵਰਾਜ ਸਿੰਘ, ਗੁਰਪਿੰਦਰ ਸਿੰਘ, ਸੰਦੀਪ ਸਿੰਘ, ਸ਼ਮਸ਼ੇਰ ਸਿੰਘ, ਹਰਪਾਲ ਸਿੰਘ, ਅਮ੍ਰਿੰਤਪਾਲ ਸਿੰਘ ਅਤੇ ਬ੍ਰਡਿੰਗ ਚੈਕਰ ਵਲੋ ਅੱਜ ਅਬੋਹਰ ਰੋਡ, ਬੈਂਕ ਰੋਡ, ਮਸੀਤ ਚੋਂਕ, ਸ਼ਾਮਾ ਨਰਸ ਵਾਲੀ ਗਲੀ, ਬਾਵਾ ਕਲੋਨੀ ਵਿਚ ਘਰ ਘਰ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *