ਡੇਂਗੂ, ਮਲੇਰੀਆ ਅਤੇ ਗਰਮੀ ਰੁੱਤ ਦੀਆਂ ਬੀਮਾਰੀਆਂ ਦੀ ਰੋਕਥਾਮ ਲਈ ਸਿਹਤ ਸਟਾਫ ਦੀ ਕੀਤੀ ਗਈ ਮੀਟਿੰਗ

Spread the love

ਸ਼੍ਰੀ ਮੁਕਤਸਰ ਸਾਹਿਬ, 03 ਜੁਲਾਈ ()- ਡਾ. ਕੁਲਤਾਰ ਸਿੰਘ ਕਾਰਜਕਾਰੀ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਦੀ ਪ੍ਰਧਾਨਗੀ ਹੇਠ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਮੇਲ, ਅਰਬਨ ਮਲਟੀਪਰਪਜ਼ ਹੈਲਥ ਵਰਕਰ ਮੇਲ ਦੀ ਮੀਟਿੰਗ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ। ਮੀਟਿੰਗ ਦੋਰਾਨ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਅਤੇ ਮਲਟੀਪਰਪਜ਼ ਹੈਲਥ ਵਰਕਰ ਮੇਲ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਬਰਸਾਤਾਂ ਦਾ ਮੌਸਮ ਚੱਲ ਰਿਹਾ ਹੈ, ਜਿਸ ਕਾਰਨ ਜਗ੍ਹਾ ਜਗ੍ਹਾ ਪਾਣੀ ਜਮ੍ਹਾ ਹੋਣ ਨਾਲ ਮੱਛਰ ਪੈਦਾ ਹੋ ਜਾਂਦੇ ਹਨ ਜਿਸ ਕਾਰਨ ਡੇਂਗੂ ਅਤੇ ਮਲੇਰੀਆ ਦੇ ਕੇਸ ਵਧ ਸਕਦੇ ਹਨ। ਇਸ ਲਈ ਜਿਲ੍ਹੇ ਅੰਦਰ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਹੋਰ ਤੇਜ ਕੀਤੀਆਂ ਜਾਣ ਅਤੇ ਆਮ ਲੋਕਾਂ ਖਾਸ ਕਰਕੇ ਸਲੱਮ ਏਰੀਏ ਵਿੱਚ ਲੋਕਾਂ ਨੂੰ ਮਲੇਰੀਆ ਅਤੇ ਡੇੱਗੂ ਪ੍ਰਤੀ ਪੈਂਫਲਿਟ ਵੰਡ ਕੇ ਅਤੇ ਗਰੁੱਪ ਮੀਟਿੰਗਾਂ ਕਰਕੇ ਜਾਗਰੂਕ ਕੀਤਾ ਜਾਵੇ। ਉਨ੍ਹਾ ਕਿਹਾ ਕਿ ਮਾਨਯੋਗ ਸਿਹਤ ਮੰਤਰੀ ਪੰਜਾਬ ਵਲੋਂ ਸ਼ੁਰੂ ਕੀਤੀ ਮੁਹਿੰਮ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਸਬੰਧੀ ਲੋਕਾਂ ਨੂੰ ਲਾਮਬੰਦ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਹਰ ਸ਼ੁੱਕਰਵਾਰ ਆਪਣਾ ਪਾਣੀ ਵਾਲੇ ਬਰਤਨਾਂ ਨੂੰ ਇੱਕ ਖਾਲੀ ਕਰਕੇ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਡੇਂਗੂ ਫੈਲਾਉਣ ਵਾਲਾ ਮੱਛਰ ਪੈਦਾ ਨਾ ਹੋ ਸਕੇ । ਭਗਵਾਨ ਦਾਸ ਜਿਲ੍ਹਾ ਸਿਹਤ ਇੰਸਪੈਕਟਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਅੱਖਾਂ ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਟੈਸਟ ਕਰਵਾਇਆ ਜਾਵੇ। ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਸਮੇਂ ਵਿਨੋਦ ਕੁਮਾਰ ਸਹਾਇਕ ਮਲੇਰੀਆ ਅਫਸਰ, ਪਵਿੱਤਰ ਸਿੰਘ ਜਿਲ੍ਹਾ ਲੈਬ ਟੈਕਨੀਸ਼ੀਆਨ ਅਤੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਅਤੇ ਅਰਬਨ ਮਲਟੀਪਰਪਜ਼ ਹੈਲਥ ਵਰਕਰ ਮੇਲ ਹਾਜ਼ਰ ਸੀ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *