ਦਰਵੇਸ਼ ਪਿੰਡ ‘ਚ 8 ਲੱਖ ਰੁਪਏ ਦੀ ਲਾਗਤ ਨਾਲ ਛੱਪੜਾਂ ਦੀ ਸਫਾਈ ਅਤੇ ਸੁੰਦਰੀਕਰਨ ਦਾ ਕੰਮ ਸ਼ੁਰੂ

Spread the love

ਫਗਵਾੜਾ 28 ਮਾਰਚ (  ਪ੍ਰੀਤ ਕੌਰ ਪ੍ਰੀਤੀ  ) ਫਗਵਾੜਾ ਵਿਧਾਨਸਭਾ ਹਲਕੇ ਦੇ ਪਿੰਡ ਦਰਵੇਸ਼ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ ਛੱਪੜਾਂ ਦੀ ਸਫਾਈ ਅਤੇ ਸੁੰਦਰੀਕਰਨ ਦੇ ਕੰਮ ਦੀ ਆਰੰਭਤਾ ਆਪ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਵਲੋਂ ਰਿਬਨ ਕੱਟ ਕੇ ਕਰਵਾਈ ਗਈ। ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਰਾਮ ਪਾਲ ਰਾਣਾ ਸਮੇਤ ਬੀ.ਡੀ.ਪੀ.ਓ. ਵਿਭਾਗ ਦੇ ਅਧਿਕਾਰੀ ਉਚੇਰੇ ਤੌਰ ਤੇ ਮੋਜੂਦ ਸਨ। ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਦਰਵੇਸ਼ ਪਿੰਡ ਫਗਵਾੜਾ ਹਲਕੇ ਦਾ ਅਗਾਂਹ ਵਧੂ ਪਿੰਡ ਹੈ। ਜਿੱਥੇ ਗ੍ਰਾਮ ਪੰਚਾਇਤ ਵਲੋਂ ਹਮੇਸ਼ਾ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਉਹਨਾਂ ਪੰਚਾਇਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡ ਨੂੰ ਮਾਡਲ ਪਿੰਡ ਵਜੋਂ ਸਥਾਪਤ ਕਰਨ ਲਈ ਜੋ ਯਤਨ ਕੀਤੇ ਜਾ ਰਹੇ ਹਨ, ਉਹਨਾਂ ਨੂੰ ਪੰਜਾਬ ਸਰਕਾਰ ਦੀ ਮੱਦਦ ਨਾਲ ਹਰ ਹਾਲ ਵਿਚ ਸਫਲ ਕੀਤਾ ਜਾਵੇਗਾ। ਉਹਨਾਂ ਪਿੰਡ ਵਾਸੀਆਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪਿੰਡਾਂ ਦੇ ਸਰਬ ਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਬੀਤੇ ਦਿਨ ਵਿਧਾਨਸਭਾ ‘ਚ ਪੇਸ਼ ਕੀਤੇ ਬਜਟ ਵਿਚ ਪੇਂਡੂ ਵਿਕਾਸ ਲਈ 3500 ਕਰੋੜ ਰੁਪਏ ਰੱਖੇ ਗਏ ਹਨ। ਇਸ ਮੌਕੇ ਮਲਕੀਤ ਸਿੰਘ ਪੰਚਾਇਤ ਸਕੱਤਰ, ਅਮਰਜੀਤ ਸਿੰਘ ਸਰਪੰਚ, ਅਮਰੀਕ ਸਿੰਘ ਮੀਕਾ ਪੰਚ, ਭੁਪਿੰਦਰ ਸਿੰਘ ਸਾਬਕਾ ਸਰਪੰਚ, ਸਿਮਰ ਕੁਮਾਰ ਪੰਚ, ਸੁਰਿੰਦਰ ਸਿੰਘ ਨੰਬਰਦਾਰ, ਸੁਖਵਿੰਦਰ ਪੰਚ, ਬੱਲੀ ਪੰਚ, ਅਮਰਜੀਤ ਸਿੰਘ ਟੋਨੀ,  ਜਗਦੀਸ਼ ਰਾਮ, ਮਨੋਹਰ ਲਾਲ ਸਮੇਤ ਹੋਰ ਪਤਵੰਤੇ ਹਾਜਰ ਸਨ।
ਤਸਵੀਰ ਸਮੇਤ

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *