ਦਸਮੇਸ਼ ਸਕੂਲ ਬਿਲਾਸਪੁਰ ‘ਚ ਨਸ਼ਾ ਮੁਕਤ ਪੰਦਰਵਾੜਾ ਮਨਾਇਆ 

Spread the love
 ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
ਨਿਹਾਲ ਸਿੰਘ ਵਾਲਾ, 27 ਜੂਨ ( ਪ ਪ )–ਸਮਾਜਿਕ ਚੇਤਨਾ ਦਾ ਪਸਾਰ ਕਰਨ ਲਈ ਜਾਣੀ ਜਾਂਦੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਨਸ਼ਾ ਮੁਕਤ ਭਾਰਤ ਦੀ ਸਿਰਜਣਾ ਲਈ ਪੰਦਰਵਾੜਾ ਉਤਸ਼ਾਹ ਪੂਰਬਕ ਮਨਾਇਆ ਗਿਆ। ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਰਹਿਨੁਮਾਈ ਹੇਠ ਇਨ੍ਹਾਂ ਦਿਨਾਂ ਦੌਰਾਨ ਭਾਈ ਘਨ੍ਹੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਅਤੇ ਅਧਿਆਪਕਾਂ ਨੇ ਮਿਲਕੇ ਇਸ ਮੰਤਵ ਲਈ ਵਿਸ਼ੇਸ਼ ਮੁਹਿੰਮ ਚਲਾਈ। ਸਕੂਲ ਪ੍ਰਬੰਧਕ ਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਇਸ ਦਾ ਆਗਾਜ਼ ਕਰਦਿਆਂ ਕਿਹਾ ਕਿ ਨਸ਼ੇ ਬਹੁਤ ਵੱਡੀ ਸਮਾਜਿਕ ਅਲਾਮਤ ਬਣ ਚੁੱਕੇ ਹਨ ਜਿਨ੍ਹਾਂ ਦਾ ਖ਼ਾਤਮਾ ਕਰਕੇ ਹੀ ਸੋਹਣੇ ਸਮਾਜ ਦੀ ਸਿਰਜਣਾ ਕਰਨੀ ਸੰਭਵ ਬਣਾਈ ਜਾ ਸਕਦੀ ਹੈ। ਉਨ੍ਹਾਂ ਨੇ ਅਧਿਆਪਕਾਂ ਦੀ ਵਿਸ਼ੇਸ਼ ਇਕੱਤਰਤਾ ਨੂੰ ਮੁਖ਼ਾਤਿਬ ਹੁੰਦਿਆਂ ਦੱਸਿਆ ਕਿ ਭਾਰਤ ਸਰਕਾਰ ਨੇ ਨਸ਼ਾ ਮੁਕਤ ਭਾਰਤ ਦੀ ਸਿਰਜਣਾ ਲਈ ਪੰਦਰਵਾੜੇ ਦੌਰਾਨ ਉਚੇਚੇ ਤੌਰ ਤੇ ਗਤੀਵਿਧੀਆਂ ਚਲਾਉਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੋਏ ਹਨ। ਇਸੇ ਤਰ੍ਹਾਂ ਹੀ ਪੰਜਾਬ ਸਰਕਾਰ  ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਵੀ ਇਸ ਸੰਸਥਾ ਨੇ ਉਚੇਚੇ ਤੌਰ ਤੇ ਮੁਹਿੰਮ ਚਲਾ ਕੇ ਸਮਾਜ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਸੀ ਜਿਸ ਦੇ ਸਾਰਥਿਕ ਸਿੱਟੇ ਪ੍ਰਾਪਤ ਹੋਏ ਹਨ। ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਕਿਹਾ ਕਿ ਗੁਰੂਆਂ ਪੀਰਾਂ ਤੋਂ ਵਰੋਸਾਈ ਇਸ ਧਰਤੀ ਤੇ ਨਸ਼ਿਆਂ ਦਾ ਛੇਵਾਂ ਦਰਿਆ ਵਗਣਾ ਬਹੁਤ ਹੀ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਰਲ ਮਿਲਕੇ ਇਸ ਅਲਾਮਤ ਦੇ ਖ਼ਾਤਮੇ ਦਾ ਤਹੱਈਆ ਕਰਨਾ ਚਾਹੀਦਾ ਹੈ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਸੈਮੀਨਾਰ ਰਾਹੀਂ ਸਾਰੇ ਵਲੰਟੀਅਰਾਂ ਨੂੰ ਨਸ਼ੇ ਨਾ ਵਰਤਣ ਅਤੇ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਕਾਰਜਸ਼ੀਲ ਹੋਣ ਦਾ ਪ੍ਰਣ ਕਰਾਇਆ। ਵਾਈਸ ਪ੍ਰਿੰਸੀਪਲ ਮੈਡਮ ਮੀਨਾ ਜੈਨ ਨੇ ਸੰਸਥਾ ਦੇ ਹਰ ਅਧਿਆਪਕ ਅਤੇ ਵਿਦਿਆਰਥੀ ਨੂੰ ਨਰੋਏ ਸਮਾਜ ਦੀ ਸਿਰਜਣਾ ‘ਚ  ਭਰਵਾਂ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਨਸ਼ਾ ਮੁਕਤ ਸਮਾਜ ਸਿਰਜਣ ਦੀ ਤਾਕੀਦ ਕੀਤੀ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *