ਦੱਤੀ,ਠਾਕੁਰ ਅਤੇ ਚੰਨੀ ਨੇ ਬਾਬਾ ਨਾਨਕ ਦੀ ਬਰਾਤ ਵਿੱਚ ਸ਼ਾਮਿਲ ਹੋਈਆਂ ਸੰਗਤਾਂ ਦਾ ਕੀਤਾ ਨਿੱਘਾ ਸਵਾਗਤ

Spread the love
ਅੰਮ੍ਰਿਤਸਰ, 29 ਅਗਸਤ (ਦਿਨੇਸ਼ ਸੋਨੀ)  ਸਥਾਨਕ ਬਟਾਲਾ ਰੋਡ ਵਿਖੇ ਸਮਾਜ ਸੇਵਕ ਚਰਨਜੀਤ ਸਿੰਘ ਚੰਨੀ ਅਤੇ ਪ੍ਰੀਤਮ ਸਿੰਘ ਦੀ ਅਗਵਾਈ ਵਿੱਚ ਬਾਬਾ ਨਾਨਕ ਜੀ ਦੀ ਬਰਾਤ ਜਿਹੜੀ ਕਿ ਸ਼੍ਰੀ ਹਰਮੰਦਿਰ ਸਾਹਿਬ ਤੋਂ ਬਟਾਲਾ ਰਵਾਨਾ ਹੋਈ ਸੀ ਦਾ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਬਰਾਤ ਵਿੱਚ ਸ਼ਾਮਿਲ ਹੋਏ ਸ਼ਰਧਾਲੂਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਲਈ ਚਾਹ-ਪਾਣੀ ਅਤੇ ਲੰਗਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਾਬਕਾ ਵਿਧਾਇਕ ਸੁਨੀਲ ਦੱਤੀ ਅਤੇ ਉਘੇ ਸਮਾਜ ਸੇਵਕ ਮੁਕੇਸ਼ ਠਾਕੁਰ ਨੇ ਬਰਾਤ ਵਿੱਚ ਸ਼ਾਮਿਲ ਹੋਈਆਂ ਸੰਗਤਾਂ ਨੂੰ ਲੰਗਰ ਵਰਤਾਉਣ ਦੀ ਸੇਵਾ ਕੀਤੀ।ਇਸ ਮੌਕੇ ਸਾਬਕਾ ਵਿਧਾਇਕ ਸੁਨੀਲ ਦੱਤੀ ਨੇ ਕਿਹਾ ਕਿ ਬਾਬਾ ਨਾਨਕ ਨੇ ਲੰਗਰ ਦੀ ਪ੍ਰਥਾ ਸ਼ੁਰੂ ਕਰਕੇ ਲੋਕਾਂ ਨੂੰ ਨਾਮ ਜਪਣ ਦੇ ਨਾਲ-ਨਾਲ ਅਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢਣ ਦੀ ਵੀ ਪ੍ਰੇਰਨਾ ਦਿੱਤੀ ਹੈ ਜਿਸ ‘ਤੇ ਭਾਰਤਵਾਸੀ ਅਤੇ ਪੰਜਾਬੀ ਅੱਜ ਤੱਕ ਪਹਿਰਾ ਦੇ ਰਹੇ ਹਨ।ਇਸ ਮੌਕੇ ਐਸ.ਡੀ.ੳ ਰੂਪਲਾਲ,ਜੁਗਰਾਜ ਸਿੰਘ,ਜੋਗਿੰਦਰ ਸਿੰਘ, ਪਲਵਿੰਦਰ ਸਿੰਘ, ਸੰਦੀਪ ਧਵਨ,ਸੰਦੀਪ ਮਲਹੋਤਰਾ,ਰਾਜਬੀਰ ਰਾਜਾ,ਮਨਜਿੰਦਰ ਸਿੰਘ ਗਿੰਦੀ ਆਦਿ ਤੋਂ ਇਲਾਵਾ ਵੱਡੀ ਸੰਖਿਆ ਵਿੱਚ ਸ਼ਰਧਾਲੂ ਅਤੇ ਇਲਾਕੇ ਦੀ ਸੰਗਤ ਹਾਜ਼ਰ ਸਨ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *