ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਅਤੇ ‘ਇੱਕ ਜੱਜ ਇੱਕ ਰੁੱਖ’ ਦੀ ਲਗਾਤਾਰਤਾ ਵਿੱਚ ਪੋਦੇ ਲਗਾਏ: ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ

Spread the love

ਸ੍ਰੀ ਮੁਕਤਸਰ ਸਾਹਿਬ, 07 ਜੁਲਾਈ ()- ਮਾਣਯੋਗ ਚੀਫ ਜਸਟਿਸ ਸ਼ੀਲ ਨਾਗੂ, ਪੈਟਰਨ ਇਨ ਚੀਫ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮਾਣਯੋਗ ਜਸਟਿਸ ਸ੍ਰੀ ਦੀਪਕ ਸਿੱਬਲ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਲ ਦੀ ਤੀਸਰੀ ਕੌਮੀ ਲੋਕ ਅਦਾਲਤ ਦਾ ਆਯੋਜਨ 13.09.2025 ਨੂੰ ਕੀਤਾ ਜਾ ਰਿਹਾ ਹੈ। ਜਿਸ ਸਬੰਧੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਵੱਲੋ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਸੈਸ਼ਨ ਡਿਵੀਜਨ ਦੇ ਸਾਰੇ ਜੂਡੀਸੀਅਲ ਅਫਸਰਾਂ, ਅਮਿਤਾ ਸਿੰਘ (ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ), ਗਰੀਸ਼ (ਪ੍ਰਿੰਸੀਪਲ ਜੱਜ ਫੈਮਿਲੀ ਕੋਰਟ), ਰਮਨ ਸਰਮਾਂ (ਵਧੀਕ ਜਿਲ੍ਹਾ ਅਤੇ ਸੈਸਨ ਜੱਜ-2), ਨੀਰਜ ਕੁਮਾਰ ਸਿੰਗਲਾ (ਅਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ), ਮਿਸ ਰੂਪਾ ਧਾਲੀਵਾਲ (ਚੀਫ ਜੁਡੀਸ਼ੀਅਲ ਮੈਜਿਸਟਰੇਟ), ਹਿਮਾਂਸ਼ੂ ਅਰੋੜਾ (ਸਿਵਲ ਜੱਜ ਸੀਨੀਅਨ ਡਿਵੀਜਨ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ), ਮਿਸ ਰਾਜਬੀਰ ਕੌਰ (ਜੁਡੀਸੀਅਲ ਮੈਜਿਸ਼ਟਰੇਟ ਫਸਟ ਕਲਾਸ-1), ਮਿਸ ਜਸਕਿਰਨ ਸੋਂਦ (ਜੁਡੀਸੀਅਲ ਮੈਜਿਸ਼ਟਰੇਟ ਫਸਟ ਕਲਾਸ-2) ਅਤੇ ਮਿਸ ਅਸਮਿਤਾ ਰੋਮਾਣਾ(ਜੁਡੀਸੀਅਲ ਮੈਜਿਸ਼ਟਰੇਟ ਫਸਟ ਕਲਾਸ-3) ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੀਆਂ ਵੱਲੋਂ ਸਾਰੇ ਜੱਜ ਸਾਹਿਬਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ, ਤਾਂ ਕਿ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਹੈਲਪਲਾਈਨ ਨੰਬਰ 15100 ’ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸਾਰੇ ਮਾਨਯੋਗ ਜੂਡੀਸ਼ੀਅਲ ਅਫਸਰਾਂ ਵੱਲੋਂ ਕਚਿਹਰੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਇੱਕ ਜੱਜ ਇੱਕ ਰੁੱਖ’ ਮੁਹਿੰਮ ਦੀ ਲਗਾਤਾਰਤਾ ਵਿੱਚ ਪੋਦੇ ਲਗਾਏ ਗਏ। ਮਾਨਯੋਗ ਸੈਸਨ ਜੱਜ ਸਾਹਿਬ ਜੀਆਂ ਵੱਲੋਂ ਦੱਸਿਆ ਗਿਆ ਕਿ ਵਾਤਾਵਰਣ, ਜਿਸ ਦਾ ਜੰਗਲਾਂ, ਪਹਾੜਾਂ ਅਤੇ ਸਮੁੰਦਰਾਂ ਵਿੱਚ ਮਨੁੱਖੀ ਗਤੀਵਿਧੀਆਂ ਕਾਰਨ ਨੁਕਸਾਨ ਹੋ ਰਿਹਾ ਹੈ, ਨੂੰ ਪੁਨਰਜੀਵਿਤ ਕਰਨ ਦਾ ਫਰਜ਼ ਵੀ ਮਨੁੱਖ ਦਾ ਹੀ ਹੈ। ਉਹਨਾਂ ਅਪੀਲ ਕੀਤੀ ਕਿ ਪ੍ਰਦੂਸ਼ਣ ਨੂੰ ਘਟਾ ਕੇ ਤੇ ਨਵੇਂ ਉਪਾਵਾਂ ਨੂੰ ਅਪਣਾ ਕੇ ਅਸੀਂ ਵਾਤਾਵਰਣ ਪ੍ਰਣਾਲੀ ਨੂੰ ਬਹਾਲ ਕਰਨ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ। ਅਸੀ ਸਾਰੇ ਹੀ ਘੱਟੋ ਘੱਟ ਆਪਣੇ-ਆਪਣੇ ਜਨਮ ਦਿਹਾੜੇ ਤੇ ਘੱਟੋ ਘੱਟ ਇੱਕ ਰੁੱਖ ਲਾਈਏ ਤਾਂ ਜੋ ਖੁਸੀ ਦੇ ਮੌਕੇ ਨੂੰ ਸੁਚੱਜੇ ਅਤੇ ਸੁਚਾਰੂ ਰੂਪ ਵਿੱਚ ਮਨਾਇਆ ਜਾ ਸਕੇ।

  • Related Posts

    ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

    Spread the love

    Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…

    ਸਾਂਝਾ ਮੁਲਾਜ਼ਮ ਮੰਚ ਦੇ ਝੰਡੇ ਹੇਠ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਦਾ ਘਿਰਾਓ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ ( ਮਨਪ੍ਰੀਤ ਮੋਨੂੰ ) – ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਵਿੱਢੇ…

    Leave a Reply

    Your email address will not be published. Required fields are marked *