ਨੰਬਰਦਾਰ ਖੇਡਾਂ ਦੇ ਖੇਤਰ ਵਿੱਚ ਪ੍ਰਾਪਤੀਆਂ ਲਈ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਸਨਮਾਨਤ 

Spread the love
 ਬਠਿੰਡਾ  24 ਮਾਰਚ (ਸੁਰਿੰਦਰਪਾਲ ਸਿੰਘ): ਭਗਤ ਸਿੰਘ ਪਾਰਕ ਬਠਿੰਡਾ ਵਿੱਚ ਰੱਖੇ ਗਏ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਵਿੱਚ ਬਠਿੰਡਾ ਜ਼ਿਲ੍ਹੇ ਦੀਆਂ 10 ਨਾਮਵਰ ਹਸਤੀਆਂ ਨੂੰ ਉਹਨਾਂ ਦੀਆਂ ਵੱਖ-ਵੱਖ ਖੇਤਰਾਂ ਵਿੱਚ ਮਾਰੀਆਂ ਮੱਲਾਂ ਬਦਲੇ ਸਨਮਾਨਿਤ ਕੀਤਾ ਗਿਆ , ਜਿਸ ਵਿੱਚ ਕੋਟਸ਼ਮੀਰ ਦੇ ਨੰਬਰਦਾਰ ਬਲਵਿੰਦਰ ਸਿੰਘ ਦਾ ਸਨਮਾਨ ਵੀ ਵਿਸ਼ੇਸ਼ ਰੂਪ ਵਿੱਚ ਕੀਤਾ ਗਿਆ । ਇਸ ਮੌਕੇ ਮੁੱਖ ਮਹਿਮਾਨ ਬਠਿੰਡਾ ਜਿਲੇ ਦੇ ਡੀ ਸੀ ਸਾਹਿਬ ਸ੍ਰੀ ਰਜੇਸ ਧੀਮਾਨ ਜੀ ਦੀ ਥਾਂ  ਸਿੱਖਿਆ ਵਿਭਾਗ ਬਠਿੰਡਾ ਦੇ ਡੀ ਓ ਮੈਡਮ ਮਮਤਾ ਸੇਠੀ ਖੁਰਾਣਾ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ।  ਇਸ  ਦਿੱਤੇ ਮਾਨ ਸਨਮਾਨ ਨੂੰ ਜਦੋਂ ਨੰਬਰਦਾਰ ਘਰ ਲੈ ਕੇ ਆਏ ਤਾਂ ਘਰ ਦੇ ਪਰਿਵਾਰਕ ਮੈਂਬਰਾਂ ਉਨਾਂ ਦੇ ਸਪੁੱਤਰ ਸਤਨਾਮ ਸਿੰਘ ਸਿੱਧੂ , ਡਾਕਟਰ ਰਵਨੀਤ ਕੌਰ ਸਿੱਧੂ,  ਸੁਰਜੀਤ ਸਿੰਘ ਬਠਿੰਡਾ ਤੇ ਉਹਨਾਂ ਦੀ ਧਰਮ ਪਤਨੀ ਵੱਲੋਂ ਵੀ ਨੰਬਰਦਾਰ ਦਾ ਸਨਮਾਨ ਕੀਤਾ ਗਿਆ। ਦੱਸਣਾ ਬਣਦਾ ਹੈ ਕਿ ਇਹ ਸਨਮਾਨ ਨੰਬਰਦਾਰ ਨੂੰ ਮੈਰਾਥਨ ਰੇਸਾਂ ਵਿੱਚ ਚੰਗੀ ਕਾਰਗੁਜ਼ਾਰੀ ਵਿਖਾਉਣ ਅਤੇ ਸਮਾਜ ਸੇਵੀ ਕੰਮਾਂ ਬਦਲੇ ਦਿੱਤਾ ਗਿਆ । ਸ਼ਹੀਦ ਭਗਤ ਸਿੰਘ ਪਾਰਕ ਦੀ ਕਮੇਟੀ ਦੇ ਪ੍ਰਧਾਨ ਸਰਪੰਚ ਹਰਜਿੰਦਰ ਸਿੰਘ ਅਤੇ ਸਮੁੱਚੀ ਕਮੇਟੀ ਦਾ ਨੰਬਰਦਾਰ ਨੇ ਧੰਨਵਾਦ ਕੀਤਾ ।ਪੁੱਛਣ ਤੇ ਨੰਬਰਦਾਰ ਨੇ ਦੱਸਿਆ ਕਿ ਇਸ ਸਨਮਾਨ ਨਾਲ ਉਸ ਦੇ ਹੌਸਲੇ ਹੋਰ ਵੀ ਬੁਲੰਦ ਹੋਏ ਹਨ ਤੇ ਹੁਣ ਉਹ ਹੋਰ ਵੀ ਉਤਸ਼ਾਹ ਨਾਲ ਲੋਕਾਂ ਨੂੰ ਖੇਡਾਂ ਨਾਲ ਜੋੜਨਗੇ ਅਤੇ ਇਕ ਨਵੇਂ ਤੇ ਨਿਰੋਏ ਸਮਾਜ ਦੀ ਸਿਰਜਨਾ ਕਰਨਗੇ ।
  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *