ਪਾਬੰਦੀ ਦੇ ਬਾਵਜੂਦ ਧੜੱਲੇ ਨਾਲ ਵਰਤੇ ਜਾ ਰਹੇ ਸਿੰਗਲ ਯੂਜ ਪਲਾਸਟਿਕ ਦੇ ਲਿਫਾਫੇ

Spread the love

ਸ਼੍ਰੀ ਮੁਕਤਸਰ ਸਾਹਿਬ, ਜੂਨ (ਗੁੁਰਮੀਤ ਕੁਮਾਰ)-ਭਾਵੇਂ ਕੇਂਦਰ ਸਰਕਾਰ ਵਲੋਂ ਸਿੰਗਲ ਯੂਜ ਪਲਾਸਟਿਕ ’ਤੇ ਰੋਕ ਲਗਾਈ ਹੈ, ਪਰ ਇਸ ਦੇ ਬਾਵਜੂਦ ਲੋਕ ਪਲਾਸਟਿਕ ਦੇ ਲਿਫਾਫਿਆਂ ਦਾ ਲਗਤਾਰ ਪ੍ਰਯੋਗ ਕਰ ਰਹੇ ਹਨ। ਪੂਰੇ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਈ ਕੁਵਿੰਟਲ ਕੂੜਾ ਇਕੱਤਰ ਹੁੰਦਾ ਹੈ, ਜਿਸ ਵਿੱਚ 70 ਪ੍ਰਤਿਸ਼ਤ ਕੂੜਾ ਪਲਾਸਟਿਕ ਦੇ ਲਿਫਾਫਿਆਂ ਦੇ ਰੂਪ ਵਿੱਚ ਹੁੰਦਾ ਹੈ। ਲੱਖਾਂ ਦਾਅਵਿਆਂ ਦੇ ਬਾਵਜੂਦ ਵੀ ਪ੍ਰਸਾਸ਼ਨ ਵੱਲੋਂ ਅਜੇ ਤੱਕ ਪਲਾਸਟਿਕ ਦੇ ਲਿਫਾਫਿਆਂ ਵੇਚਣ ਤੇ ਪ੍ਰਯੋਗ ਕਰਨ ਵਾਲਿਆ ਦੇ ਖਿਲਾਫ਼ ਕਿਸੇ ਤਰ੍ਹਾਂ ਦੀ ਕਾਰਵਾਈ ਨਹੀਂ ਕੀਤੀ ਗਈ। ਜਿਕਰਯੋਗ ਹੈ ਕਿ ਸ਼੍ਰੀ ਮੁਕਤਸਰ ਸਾਹਿਬ ਪ੍ਰਸਾਸ਼ਨ ਵੱਲੋਂ ਪਲਾਸਟਿਕ ’ਤੇ ਪਾਬੰਦੀ ਦੇ ਸਬੰਧ ਵਿੱਚ ਹਰ ਸਾਲ ਅਭਿਆਨ ਚਲਾਇਆ ਜਾਂਦਾ ਹੈ, ਪਰ ਇਸ ਦੇ ਬਾਵਜੂਦ ਪਲਾਸਟਿਕ ਦੇ ਲਿਫਾਫਿਆਂ ਦੀ ਵਿਕਰੀ ਤੇ ਯੂਜ ਲਗਾਤਾਰ ਹੋ ਰਿਹਾ ਹੈ। ਪ੍ਰਸਾਸ਼ਨ ਵੱਲੋਂ ਪਹਿਲਾਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਂਦਾ ਹੈ, ਤੇ ਫਿਰ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸ਼ਹਿਰ ਵਿੱਚ ਸਬਜ਼ੀ ਅਤੇ ਫਲ ਵਿਕਰੇਤਾਵਾਂ ਵੱਲੋਂ ਪ੍ਰਯੋਗ ਕੀਤੇ ਜਾਣ ਵਾਲੇ ਪਲਾਸਟਿਕ ਦੇ ਲਿਫਾਫੇ ਵੀ ਜਬਤ ਕੀਤੇ ਜਾਂਦੇ ਹਨ। ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਤੇ ਕਰਮਚਾਰੀਆਂ ਵੱਲੋਂ ਇਸ ਮੁਹਿੰਮ ਵਿੱਚ ਬੜ੍ਹੇ ਉਤਸ਼ਾਹ ਨਾਲ ਹਿੱਸਾ ਲਿਆ ਜਾਂਦਾ ਹੈ ਤੇ ਇਹ ਮੁਹਿੰਮ ਇਕ ਦੋ ਦਿਨ ਬਾਅਦ ਦਮ ਤੋੜ ਜਾਂਦੀ ਹੈ। ਜੇਕਰ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਵਾਰਡਾਂ ਦੀ ਗੱਲ ਕਰੀਏ ਤਾਂ ਹਰੇਕ ਵਾਰਡ ਵਿੱਚ ਖਾਲੀ ਪਲਾਟਾਂ ਦੇ ਗਲੀਆਂ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੇ ਢੇਰ ਆਮ ਦੇਖੇ ਜਾ ਸਕਦੇ ਹਨ ਤੇ ਹਰ ਚੌਂਕ ਚੁਰਾਹੇ ਵਿੱਚ ਸਬਜੀ ਵਿਕਰੇਤਾਵਾਂ ਤੇ ਰੇਹੜੀ ਚਾਲਕਾਂ ਵੱਲੋਂ ਪਲਾਸਟਿਕ ਦੇ ਲਿਫਾਫੇ ਹੀ ਵਰਤੋਂ ਵਿੱਚ ਲਿਆਂਦੇ ਜਾਂਦੇ ਹਨ, ਕੁਲ ਮਿਲਾਕੇ ਕੂੜੇ ਦੇ ਢੇਰ ਵਿੱਚ 70 ਪ੍ਰਤਿਸ਼ਤ ਪਲਾਸਟਿਕ ਦੇ ਲਿਫਾਫੇ ਹੀ ਹੁੰਦੇ ਹਨ।ਜਦੋਂ ਇਸ ਮਾਮਲੇ ਸਬੰਧੀ ਕੁਝ ਸ਼ਹਿਰ ਦੇ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾ ਦਾ ਕਹਿਣਾ ਸੀ ਕਿ ਸਿੰਗਲ ਯੂਜ ਲਿਫਾਫੇ ’ਤੇ ਰੋਕ ਭਾਵੇਂ ਲੱਗੀ ਹੋਈ ਹੈ, ਪਰ ਇਸ ਦਾ ਬਦਲ ਅਜੇ ਤੱਕ ਸ਼ਹਿਰ ਵਿੱਚ ਦੇਖਣ ਨੂੰ ਨਹੀਂ ਮਿਲਿਆ, ਉਨ੍ਹਾਂ ਕਿਹਾ ਕਿ ਛੋਟੇ ਦੁਕਾਨਦਾਰਾਂ ਵੱਲੋਂ ਕੱਪੜੇ ਦੇ ਥੈਲੇ ਪ੍ਰਯੋਗ ਕਰਨ ਦੀ ਜੇਕਰ ਆਦਤ ਪਾਈ ਜਾਵੇ ਤਾਂ ਸਿੰਗਲ ਯੂਜ ਪਲਾਸਟਿਕ ’ਤੇ ਰੋਕ ਲੱਗ ਸਕਦੀ ਹੈ।ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਲੋਕ ਘਰਾਂ ਤੋਂ ਖਰੀਦਦਾਰੀ ਕਰਨ ਸਮੇਂ ਕੱਪੜੇ ਨਾਲ ਬਣੇ ਥੈਲਿਆਂ ਨੂੰ ਲੈ ਕੇ ਆਉਣ ਤਾਂ ਵੀ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕੁਝ ਹੱਦ ਤੱਕ ਘੱਟ ਸਕਦੀ ਹੈ, ਇਸ ਲਈ ਹਰੇਕ ਵਿਅਕਤੀ ਨੂੰ ਆਪਣੀ ਜੁੰਮੇਵਾਰੀ ਨਿਭਾਈ ਪਵੇਗੀ।

  • Related Posts

    ਪੰਜਾਬ ਸਰਕਾਰ ਵੱਲੋਂ ਫ਼ਰੀਦਕੋਟ ਹਲਕੇ ਨੂੰ ਸੜਕਾਂ ਦੇ ਵਿਕਾਸ ਲਈ ਵੱਡੀ ਸੌਗਾਤ- ਵਿਧਾਇਕ ਸੇਖੋਂ

    Spread the love

    Spread the loveਫ਼ਰੀਦਕੋਟ, 7 ਜੁਲਾਈ:(ਗੁਰਦੀਪ ਸਿੰਘ ਢਿੱਲੋਂ ) ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ…

    ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ ਲਈ ਯੋਗ ਨੌਜਵਾਨਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ

    Spread the love

    Spread the loveਫ਼ਰੀਦਕੋਟ, 7 ਜੁਲਾਈ(ਗੁਰਦੀਪ ਸਿੰਘ ਢਿੱਲੋਂ )  ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗਾਂ ਵਿੱਚ ਵਿਹਾਰਕ ਤਜਰਬਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ (ਪੀ.ਐੱਮ.ਆਈ.ਐੱਸ.)…

    Leave a Reply

    Your email address will not be published. Required fields are marked *