ਪਿੰਡ ਟੌਹੜਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 2 ਬੱਸਾਂ ਨੂੰ ਚੇਅਰਮੈਨ ਜੱਸੀ ਸੋਹੀਆ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Spread the love
ਭਾਦਸੋਂ, 11 ਅਗਸਤ (ਜਗਜੀਤ ਸਿੰਘ ਕੈਂਥ) : ਸਿੱਖ ਕੌਮ ਦੀ ਮਹਾਨ ਸ਼ਖ਼ਸੀਅਤ ਪੰਥ ਰਤਨ ਸਵ. ਜਥੇਦਾਰ ਗੁਰਚਰਨ ਸਿੰਘ ਟੌਹੜਾ ਜੀ ਦੇ ਜੱਦੀ ਪਿੰਡ ਟੌਹੜਾ, ਹਲਕਾ ਨਾਭਾ ਤੋਂ ਅੱਜ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਨੂੰ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆ ਵਲੋ ਬਜ਼ੁਰਗ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ।   ਇਸ ਮੌਕੇ ਚੇਅਰਮੈਨ ਜੱਸੀ ਸੋਹੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਸ਼ਲਾਘਾਯੋਗ ਉਪਰਾਲਾ ਹੈ। ਇਸ ਯੋਜਨਾ ਰਾਹੀਂ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਧਾਰਮਿਕ ਯਾਤਰਾ ਦੀ ਇੱਛਾ ਪੂਰੀ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਲਈ ਪੰਜਾਬ ਸਰਕਾਰ ਵੱਲੋਂ ਆਵਾਜਾਈ ਸਮੇਤ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ), ਸ੍ਰੀ ਰਾਮ ਤੀਰਥ ਅਤੇ ਸ੍ਰੀ ਦੁਰਗਿਆਨਾ ਮੰਦਿਰ ਅੰਮ੍ਰਿਤਸਰ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਵਾਹਗਾ ਬਾਰਡਰ ਵਿਖੇ ਹੋਣ ਵਾਲੀ ਪ੍ਰਸਿੱਧ ਬੀਟਿੰਗ ਰਿਟਰੀਟ ਪਰੇਡ ਵੀ ਵਿਖਾਈ ਜਾਂਦੀ ਹੈ।ਚੇਅਰਮੈਨ ਜੱਸੀ ਸੋਹੀਆ ਨੇ ਯਾਤਰਾ ’ਤੇ ਰਵਾਨਾ ਹੋਏ ਸਮੂਹ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਸੁਖਦ, ਸੁਰੱਖਿਅਤ ਅਤੇ ਸਫ਼ਲ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ “ਬਜ਼ੁਰਗਾਂ ਦੇ ਚਿਹਰਿਆਂ ’ਤੇ ਆਈ ਖੁਸ਼ੀ ਹੀ ਸਾਡੀ ਅਸਲ ਕਮਾਈ ਹੈ।” ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।ਇਸ ਮੌਕੇ ਪਿੰਡ ਟੌਹੜਾ ਦੇ ਵਸਨੀਕਾਂ ਅਤੇ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਚੇਅਰਮੈਨ ਜੱਸੀ ਸੋਹੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਆਮ ਲੋਕਾਂ, ਖ਼ਾਸ ਕਰਕੇ ਬਜ਼ੁਰਗਾਂ ਨੂੰ ਵੱਡੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸਰਕਾਰ ਵੱਲੋਂ ਮੁਫ਼ਤ ਯਾਤਰਾ ਦੀ ਸਹੂਲਤ ਮਿਲਣਾ ਸ਼ਲਾਘਾਯੋਗ ਕਦਮ ਹੈ।ਬੱਸਾਂ ਦੀ ਰਵਾਨਗੀ ਮੌਕੇ ਪਿੰਡ ਦੇ ਪਤਵੰਤੇ, ਮੋਹਤਬਰ ਵਿਅਕਤੀ, ਪਿੰਡ ਵਾਸੀ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ। ਬੱਸਾਂ ਰਵਾਨਾ ਹੋਣ ਸਮੇਂ ਬਜ਼ੁਰਗ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *