ਪਿੰਡ ਦੋਦਾ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਇਆ

Spread the love

ਦੋਦਾ, 20 ਜੂਨ (ਲਖਵੀਰ ਸਿੰਘ ਧੂਲਕੋਟੀਆ)- ਦੁਕਾਨਦਾਰ ਭਲਾਈ ਸੰਗਠਨ ਰਜਿ: ਦੋਦਾ ਦੇ ਸਮੂਹ ਦੁਕਾਨਦਾਰਾਂ ਨੇ ਪਿੰਡ ਨਿਵਾਸੀਆਂ, ਨਵੀਂ ਤੇ ਪੁਰਾਣੀ ਪੰਚਾਇਤ, ਸਮੂਹ ਧਾਰਮਿਕ, ਸਮਾਜਸੇਵੀ ਸੰਸਥਾਵਾਂ ਤੇ ਰਾਜਨੀਤਿਕ ਆਗੂਆਂ ਦੇ ਸਹਿਯੋਗ ਨਾਲ ਰਾਹਗੀਰਾਂ ਲਈ ਲਈ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਮਿੱਠੇ ਚੌਲਾ ਦਾ ਲੰਗਰ ਲਗਾਇਆ। ਇਸਦੀ ਸ਼ੁਰੂਆਤ ਦੌਰਾਨ ਸਮੂਹ ਨਵੀਂ ਤੇ ਪੁਰਾਣੀ ਪੰਚਾਇਤ ਦੀ ਹਾਜ਼ਰੀ ਦੌਰਾਨ ਸਰਬਤ ਦੇ ਭਲੇ ਲਈ ਪਾਠੀ ਸਾਹਿਬਾਨ ਵਲੋਂ ਅਰਦਾਸ ਕੀਤੀ ਗਈ। ਇਸ ਮੌਕੇ ਸੰਗਠਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਤ ਦੀ ਗਰਮੀ ਨੂੰ ਦੇਖਦੇ ਹੋਏ ਰਾਹਗੀਰਾਂ ਨੂੰ ਰੋਕ-ਰੋਕ ਕੇ ਬੜੀ ਨਿਮਰਤਾ ਨਾਲ ਠੰਡਾ ਮਿੱਠਾ ਜਲ ਛਕਾਇਆ ਗਿਆ। ਇਸ ਮੌਕੇ ਰਾਹੀਗਰਾਂ ਨੇ ਠੰਡਾ ਮਿੱਠਾ ਜਲ ਛਕ ਕੇ ਗਰਮੀ ਤੋਂ ਕੁਝ ਰਾਹਤ ਮਹਿਸੂਸ ਕੀਤੀ। ਉਨ੍ਹਾਂ ਸਮੂਹ ਸਮੂਹ ਦੁਕਾਨਦਾਰਾਂ, ਪਿੰਡ ਨਿਵਾਸੀਆਂ, ਨਵੀਂ ਤੇ ਪੁਰਾਣੀ ਪੰਚਾਇਤ, ਸਮੂਹ ਧਾਰਮਿਕ, ਸਮਾਜਸੇਵੀ ਸੰਸਥਾਵਾਂ ਤੇ ਰਾਜਨੀਤਿਕ ਆਗੂਆਂ ਵੱਲੋਂ ਕੀਤੀ ਸੇਵਾ ਲਈ ਧੰਨਵਾਦ ਕੀਤਾ ਗਿਆ।

  • Related Posts

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

    Spread the love

    Spread the loveਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ…

    ਗੁਰਦੁਆਰਾ ਕਥਾ ਪ੍ਰਕਾਸ਼ ਵਿਖੇ ਸਿਨੀਅਰ ਪੱਤਰਕਾਰ ਬਲਵੰਤ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ

    Spread the love

    Spread the loveਬਰਨਾਲਾ ਮਿਤੀ: 12.07.2026 ਪੱਤਰ ਪੇ੍ਰਰਕ   ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਕਥਾ ਪ੍ਰਕਾਸ਼ ਵਿਖੇ ਸਿਨੀਅਰ ਪੱਤਰਕਾਰ ਅਤੇ ਅਜ਼ਾਦ ਪ੍ਰੈੱਸ ਕਲੱਬ ਬਰਨਾਲਾ ਦੇ ਪ੍ਰਧਾਨ ਅਤੇ  ਮੀਡੀਆ ਇਡਵੈਜਰ ਆਪ ਸ. ਬਲਵੰਤ ਸਿੰਘ ਸਿੱਧੂ…

    Leave a Reply

    Your email address will not be published. Required fields are marked *