ਪਿੰਡ ਰਾਵਲਪਿੰਡੀ ਵਿਖੇ ਸੰਤ ਹਰਭਜਨ ਦਾਸ ਤੇ ਸੰਤ ਅਰਜਨ ਦਾਸ ਦੀ ਬਰਸੀ ਮੌਕੇ ਸਲਾਨਾ ਜੋੜ ਮੇਲਾ ਤੇ ਸੰਤ ਸਮਾਗਮ 11 ਜੂਨ ਨੂੰ

Spread the love

ਫਗਵਾੜਾ 9 ਜੂਨ ( ਪ੍ਰੀਤ ਕੌਰ   ਪ੍ਰੀਤੀ  ) ਸ਼੍ਰੀਮਾਨ 108 ਸੰਤ ਹਰਭਜਨ ਦਾਸ ਜੀ ਦੀ 64ਵੀਂ ਅਤੇ ਸ਼੍ਰੀਮਾਨ ਸੰਤ 108 ਸੰਤ ਅਰਜਨ ਦਾਸ ਜੀ ਦੀ 25ਵੀਂ ਬਰਸੀ ਦੇ ਸਬੰਧ ਵਿੱਚ ਸਲਾਨਾ ਜੋੜ ਮੇਲਾ ਅਤੇ ਸੰਤ ਸਮਾਗਮ ਡੇਰਾ 108 ਸੰਤ ਅਰਜਨ ਦਾਸ ਪਿੰਡ ਰਾਵਲਪਿੰਡੀ ਤਹਿਸੀਲ ਫਗਵਾੜਾ ਜਿਲ੍ਹਾ ਕਪੂਰਥਲਾ ਵਿਖੇ 11 ਜੂਨ ਦਿਨ ਵੀਰਵਾਰ ਨੂੰ ਬੜੀ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ। ਜਿਸ ਦੇ ਸਬੰਧ ਵਿੱਚ ਅੰਜ ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਵਧੇਰੇ ਜਾਣਕਾਰੀ ਦਿੰਦਿਆਂ ਸੇਵਾਦਾਰ ਸੰਤ ਜਸਵੰਤ ਦਾਸ ਨੇ ਦੱਸਿਆ ਕਿ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਅਤੇ ਸਰਾਂ ਮੰਡਲੇਸ਼ਵਰ ਸੰਤ ਮੰਡਲ ਪੰਜਾਬ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਲਾਨਾ ਜੋੜ ਮੇਲੇ ਅਤੇ ਸੰਤ ਸਮਾਗਮ ਦੌਰਾਨ ਸਵੇਰੇ 8 ਵਜੇ ਵਜੇ ਨਿਸ਼ਾਨ ਸਾਹਿਬ ਦੀ ਰਸਮ ਅਦਾ ਕੀਤੀ ਜਾਵੇਗੀ। ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 10 ਵਜੇ ਪਾਏ ਜਾਣਗੇ। ਉਪਰੰਤ ਦੁਪਹਿਰ 12 ਵਜੇ ਤੱਕ ਕੀਰਤਨ ਅਤੇ ਉਸ ਤੋਂ ਬਾਅਦ ਦੁਪਿਹਰ 2 ਵਜੇ ਤੱਕ ਸੰਤ ਪ੍ਰਵਚਨ ਹੋਣਗੇ। ਸਮਾਗਮ ਵਿੱਚ ਵੱਖ-ਵੱਖ ਡੇਰਿਆਂ ਦੇ ਸੰਤ ਮਹਾਪੁਰਖ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਅਤੇ ਆਧਿਆਤਮਿਕ ਵਿਚਾਰਾਂ ਨਾਲ ਨਿਹਾਲ ਕਰਨਗੇ। ਪ੍ਰਬੰਧਕਾਂ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਸਮਾਗਮ ਵਿੱਚ ਪਰਿਵਾਰ ਸਮੇਤ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਸਮਾਗਮ ਦੌਰਾਨ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ।
ਤਸਵੀਰ 001, ਕੈਪਸ਼ਨ- ਰਾਵਲਪਿੰਡੀ ਵਿਖੇ ਕਰਵਾਏ ਜਾ ਰਹੇ ਸਲਾਨਾ ਜੋੜ ਮੇਲੇ ਅਤੇ ਸੰਤ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਜਸਵੰਤ ਦਾਸ ਅਤੇ ਹੋਰ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *